ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਸਦਾ ਦੀ ਨੀਂਦ ਸੁਆ ਦਿੱਤਾ ਹੈ। ਕੋਰੋਨਾ ਕਾਰਨ ਇਸ ਦੁਨੀਆਂ ਤੋਂ ਗਏ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵਧ ਰਹੇ ਕਰੋਨਾ ਕੇਸਾਂ ਕਾਰਨ ਹੋ ਰਹੀਆਂ ਮੌਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਬਹੁਤ ਜ਼ਿਆਦਾ ਖ਼ਤਰਨਾਕ ਸਾਬਤ ਹੋ ਰਹੀ ਹੈ ਜਿੱਥੇ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਬੈਡ, ਤੇ ਆਕਸੀਜਨ ਦੀ ਕਮੀ ਹੋ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਵੱਲੋਂ ਅੱਗੇ ਆ ਕੇ ਮਰੀਜ਼ਾਂ ਦੀ ਸੇਵਾ ਕੀਤੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਦਵਾਈਆਂ, ਭੋਜਨ ਅਤੇ ਆਕਸੀਜਨ ਮੁਹਈਆ ਕਰਵਾਈ ਜਾ ਰਹੀ ਹੈ।
ਹੁਣ ਆਈਪੀਐਲ ਦੇ ਬਾਰੇ ਵੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਆਈਪੀਐਲ ਮੈਚ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਮਾਜਿਕ ,ਧਾਰਮਿਕ ਅਤੇ ਰਾਜਨੀਤਿਕ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ। ਉੱਥੇ ਹੀ ਆਈਪੀਐਲ ਦੇ ਮੈਚ ਤੋਂ ਪਹਿਲਾਂ ਕਰੋਨਾ ਸੰਕਰਮਿਤ ਹੋਣ ਕਾਰਣ ਆਈਪੀਐਲ ਮੈਚ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਆਈਪੀਐਲ ਮੈਚ ਨੂੰ ਸਸਪੈਂਡ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕਿਉਂਕਿ ਕਈ ਟੀਮਾਂ ਦੇ ਖਿਡਾਰੀਆਂ ਵਿੱਚ ਕਰੋਨਾ ਸੰਕ੍ਰਮਿਤ ਹੋਣ ਨੂੰ ਲੈ ਕੇ ਇਹ ਫੈਸਲਾ ਕੀਤਾ ਗਿਆ ਹੈ ਤਾਂ ਕਿ ਉਹ ਬਾਕੀ ਖਿਡਾਰੀਆਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਇਸ ਦੀ ਜਾਣਕਾਰੀ ਬੀਸੀਸੀਆਈ ਵੱਲੋਂ ਦਿੱਤੀ ਗਈ ਹੈ। ਜਿੱਥੇ 29 ਮੈਚ ਸਫਲਤਾਪੂਰਵਕ ਕਰਵਾਏ ਗਏ ਹਨ ਉਥੇ ਹੀ 30 ਵੇ ਮੈਚ ਨੂੰ ਰੱਦ ਕੀਤਾ ਗਿਆ। ਕਿਉਂਕਿ ਖਿਡਾਰੀਆਂ ਦੇ ਕੋਰੋਨਾ ਸੰਕ੍ਰਮਿਤ ਹੋਣ ਕਾਰਨ ਆਈਪੀਐਲ ਮੈਚ ਦੇ ਆਯੋਜਨ ਉੱਤੇ ਸਵਾਲ ਵੀ ਉਠ ਰਹੇ ਸਨ।
ਇਸ ਕਰੋਨਾ ਕਾਰਨ ਹੀ ਕੁਝ ਖਿਡਾਰੀਆਂ ਵੱਲੋਂ ਆਈਪੀਐੱਲ ਨੂੰ ਛੱਡਣ ਦਾ ਕਾਰਨ ਵੀ ਦੱਸਿਆ ਗਿਆ ਹੈ। ਕਿਉਂਕਿ ਕਰੋਨਾ ਦੇ ਦੌਰ ਵਿਚ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਸਨ। ਆਸਟਰੇਲੀਆ ਦੇ ਤਿੰਨ ਖਿਡਾਰੀ ਆਈਪੀਐਲ ਤੋਂ ਹਟ ਚੁੱਕੇ ਹਨ। ਪਹਿਲਾਂ ਹੀ ਬਹੁਤ ਸਾਰੇ ਖਿਡਾਰੀ ਕਰੋਨਾ ਦੀ ਚਪੇਟ ਵਿੱਚ ਆਏ ਹੋਏ ਹਨ ਜਿਨ੍ਹਾਂ ਵਿੱਚ ਸਨਰਾਈਜ਼ਰਸ ਦੇ ਰਿਧੀਮਾਨ ਸਾਹਾ, ਕੇਕੇਆਰ ਦੇ ਵਰੁਣ ਚੱਕਰਵਾਤੀ ਅਤੇ ਸੰਦੀਪ ਵਾਰੀਅਰ, ਅਤੇ ਦਿੱਲੀ ਕੈਪੀਟਲ ਦੇ ਅਮਿਕ ਮਿਸ਼ਰਾ ਕਰੋਨਾ ਸੰਕਰਮਿਤ ਹੋਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …