ਆਈ ਤਾਜਾ ਵੱਡੀ ਖਬਰ
ਭਾਰਤ ਜਿਥੇ ਗੁਰੂਆਂ ਪੀਰਾਂ ਦੀ ਧਰਤੀ ਮੰਨਿਆ ਜਾਂਦਾ ਹੈ ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਵੀ ਹਨ ਜੋ ਕਿਸੇ ਘਟਨਾ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਜਿੱਥੇ ਕੁਝ ਸੰਸਥਾਵਾਂ ਵੱਲੋਂ ਲੋਕਾਂ ਦੀ ਰਹਿਨੁਮਾਈ ਕੀਤੀ ਜਾਂਦੀ ਹੈ। ਉਨ੍ਹਾਂ ਨੂੰ ਸਹੀ ਸੇਧ ਦੇਣ ਲਈ ਬਹੁਤ ਸਾਰੇ ਉਪਰਾਲੇ ਵੀ ਕੀਤੇ ਜਾਂਦੇ ਹਨ। ਜਿਨ੍ਹਾਂ ਦੀ ਸਭ ਪਾਸੇ ਸ਼ਲਾਘਾ ਕੀਤੀ ਜਾਂਦੀ ਹੈ। ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਅੱਗੇ ਵਧ ਕੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਹੈ। ਉਥੇ ਹੀ ਕੁਝ ਅਜਿਹੀਆਂ ਸੰਸਥਾਵਾਂ ਵੀ ਹਨ ਜਿਨ੍ਹਾਂ ਦੇ ਮੁਖੀਆਂ ਵੱਲੋਂ ਕੋਈ ਨਾ ਕੋਈ ਘਟਨਾ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ ਅਤੇ ਉਨ੍ਹਾਂ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਹੈ।
ਹੁਣ ਪੀਜੀਆਈ ਵਿੱਚ ਦਾਖ਼ਲ ਰਾਮ ਰਹੀਮ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਡਾਕਟਰ ਵੀ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਨੂੰ ਜੇਲ ਅੰਦਰ ਉਨ੍ਹਾਂ ਦੀ ਹਾਲਤ ਖਰਾਬ ਹੋਣ ਤੋਂ ਬਾਅਦ ਰੋਹਤਕ ਸਥਿਤ ਪੀ ਜੀ ਆਈ ਐਮ ਐਸ ਹਸਪਤਾਲ ਵਿੱਚ ਬੁੱਧਵਾਰ ਸ਼ਾਮ ਨੂੰ ਦਾਖ਼ਲ ਕਰਵਾਇਆ ਗਿਆ ਹੈ। ਡੇਰਾ ਮੁਖੀ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਡੇਰੇ ਵਿੱਚ ਦੋ ਸ਼ਰਧਾਲੂ ਮਹਿਲਾਵਾਂ ਨਾਲ਼ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਦੇ ਅਧੀਨ ਸਜ਼ਾ ਕੱਟ ਰਹੇ ਹਨ।
ਜਿੱਥੇ ਬੁੱਧਵਾਰ ਸ਼ਾਮ ਨੂੰ ਉਨ੍ਹਾਂ ਨੂੰ ਚੱਕਰ ਆਉਣ ਤੋਂ ਬਾਅਦ ਭਾਰੀ ਸੁਰੱਖਿਆ ਹੇਠ ਹਸਪਤਾਲ ਲਿਜਾਇਆ ਗਿਆ। ਜਿੱਥੇ ਅਧਿਕਾਰਕ ਸੂਤਰਾਂ ਅਨੁਸਾਰ ਡੇਰਾ ਮੁਖੀ ਨੂੰ ਹਾਇਪਰਟੇਂਸ਼ਨ ਸ਼ੂਗਰ ਅਤੇ ਚੱਕਰ ਆਉਣ ਦੀ ਸ਼ਿਕਾਇਤ ਹੈ। ਇਸ ਸਮੇਂ ਹਸਪਤਾਲ ਵਿੱਚ ਡੇਰਾ ਮੁਖੀ ਦੀ ਹਾਲਤ ਸਥਿਰ ਹੈ ਅਤੇ ਉਹ ਜੇਰੇ ਇਲਾਜ ਹਨ ਉਹਨਾਂ ਦੇ ਬਲੱਡ ਸੈਂਪਲ ਅਤੇ ਹੋਰ ਟੈਸਟ ਕੀਤੇ ਜਾ ਰਹੇ ਹਨ।
ਹਸਪਤਾਲ ਦੇ ਮੈਡੀਕਲ ਸੁਪਰਇੰਟੈਡੈਂਟ ਡਾਕਟਰ ਪੁਸ਼ਪਾ ਦਾਹੀਆ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਕਰੋਨਾ ਟੈਸਟ ਮੌਜੂਦਾ ਸਥਿਤੀ ਦੇ ਅਨੁਸਾਰ ਕਰੋਨਾ ਸਬੰਧੀ ਜਾਰੀ ਕੀਤੇ ਗਏ ਪ੍ਰੋਟੋਕੋਲ ਦੇ ਅਨੁਸਾਰ ਕਰਵਾਏ ਜਾਣਗੇ। ਉਥੇ ਹੀ ਪ੍ਰਸ਼ਾਸਨ ਅਧਿਕਾਰੀਆਂ ਨੇ ਦੱਸਿਆ ਕਿ ਹਾਲਤ ਠੀਕ ਨਾ ਹੋਣ ਦੇ ਬਾਵਜੂਦ ਡੇਰਾ ਮੁਖੀ ਵੱਲੋਂ ਕਰੋਨਾ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …