ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ, ਅਤੇ ਬਹੁਤ ਸਾਰੇ ਕਾਰੋਬਾਰ ਵੀ ਇਸ ਕਰੋਨਾ ਦੇ ਚੱਲਦੇ ਹੋਏ ਪ੍ਰਭਾਵਤ ਹੋਏ ਹਨ। ਬਹੁਤ ਸਾਰੇ ਦੇਸ਼ ਕਰੋਨਾ ਦੇ ਬੁ-ਰੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਭਾਰਤ ਵਿੱਚ ਵੀ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਬਹੁਤ ਸਾਰੀਆਂ ਸੰਸਥਾਵਾਂ, ਫਿਲਮੀ ਅਦਾਕਾਰ ਅਤੇ ਗਾਇਕਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਦਿੱਲੀ ਵਿੱਚ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਵੱਲੋਂ ਆਕਸੀਜਨ ਦੇ ਲੰਗਰ ਤੱਕ ਲਗਾਏ ਗਏ ਹਨ। ਉਥੇ ਹੀ ਕੁਝ ਸੰਸਥਾਵਾਂ ਵੱਖ ਵੱਖ ਵਿਵਾਦਾਂ ਨੂੰ ਲੈ ਕੇ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ।
ਹੁਣ ਅਚਾਨਕ ਰਾਮ ਰਹੀਮ ਦੀ ਸਿਹਤ ਬਾਰੇ ਹਸਪਤਾਲ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣਦੇ ਹੀ ਸਾਰੇ ਹੈਰਾਨ ਹੋ ਗਏ ਹਨ। ਇਸ ਸਮੇਂ ਜਿਥੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉੱਥੇ ਹੀ ਉਨ੍ਹਾਂ ਨੂੰ ਵੀਰਵਾਰ ਅਚਾਨਕ ਸਿਹਤ ਖਰਾਬ ਹੋਣ ਉਪਰੰਤ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ਵਿਖੇ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਵੱਲੋਂ ਚੈਕਅੱਪ ਕਰਨ ਤੋਂ ਬਾਅਦ ਫਿਰ ਸ਼ਾਮ ਤੱਕ ਉਨ੍ਹਾਂ ਨੂੰ ਜੇਲ ਵਿਚ ਭੇਜ ਦਿੱਤਾ ਗਿਆ ਸੀ। ਡਾਕਟਰਾਂ ਦੇ ਕਹਿਣ ਮੁਤਾਬਕ ਤਾਂ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਟੈਸਟ ਕਰਵਾਉਣ ਵਾਸਤੇ ਲਿਆਂਦਾ ਗਿਆ ਸੀ।
ਉਨ੍ਹਾਂ ਦੀ ਕਰੋਨਾ ਤੋਂ ਸੰਕ੍ਰਮਿਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ ਤੇ ਉਨ੍ਹਾਂ ਨੂੰ 15 ਜੂਨ ਤੱਕ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਦੌਰਾਨ ਰੱਖੇ ਜਾਣ ਦਾ ਆਖਿਆ ਗਿਆ ਸੀ। ਉਨ੍ਹਾਂ ਦੀ ਕਰੋਨਾ ਸੰਕ੍ਰਮਿਤ ਹੋਣ ਦੀ ਪੁਸ਼ਟੀ ਰੈਪਿਡ ਟੈਸਟ ਤੋਂ ਹੀ ਹੋ ਗਈ ਸੀ। ਪਰ ਅੱਜ ਉਨ੍ਹਾਂ ਦੀ ਆਰ ਟੀ, ਪੀਸੀਆਰ ਰਿਪੋਰਟ ਆਉਣ ਉਪਰਾਂਤ ਸਾਰੇ ਲੋਕ ਹੈਰਾਨ ਰਹਿ ਗਏ। ਕਿਉਂਕਿ ਇਹ ਰਿਪੋਰਟ ਕਰੋਨਾ ਨੈਗਟਿਵ ਆਈ ਹੈ। ਪਰ ਰਾਮ ਰਹੀਮ ਨੂੰ ਹਸਪਤਾਲ ਵਿੱਚ ਹੀ ਰੱਖਿਆ ਜਾ ਰਿਹਾ ਹੈ।
ਉਹਨਾਂ ਨੂੰ ਸੁਨਾਰਿਆ ਜੇਲ ਵਾਪਸ ਭੇਜਿਆ ਜਾਵੇਗਾ ਜਾਂ ਨਹੀਂ ਇਸ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਥੇ ਹੀ ਹਸਪਤਾਲ ਦੇ ਡਾਕਟਰਾਂ ਵੱਲੋਂ ਆਖਿਆ ਗਿਆ ਹੈ ਕਿ ਰਾਮ ਰਹੀਮ ਨੂੰ ਪੇਟ ਦੀ ਬਿਮਾਰੀ ਹੈ ਜਿਸ ਸਬੰਧੀ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਖ਼ਬਰ ਵੀ ਸਾਹਮਣੇ ਆਈ ਸੀ ਕਿ ਹਸਪਤਾਲ ਵਿਚ 9 ਦਿਨਾਂ ਲਈ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਭਰੋਸੇਮੰਦ ਹਨੀਪ੍ਰੀਤ ਵੀ ਰਹੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …