ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਰਨ ਦਾ ਵਿਰੋਧ ਜਿਥੇ ਦੇਸ਼ ਪੱਧਰ ਤੇ ਕੀਤਾ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਵਿਦੇਸ਼ੀ ਪ੍ਰਧਾਨ ਮੰਤਰੀਆਂ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਕੜਾਕੇ ਦੀ ਠੰਢ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਸਭ ਮੁਲਕਾਂ ਵੱਲੋਂ ਕ-ਰ-ੜੀ ਨਿੰਦਾ ਕੀਤੀ ਗਈ ਹੈ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਹੱਦ ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਲਈ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਹੁਣ ਅਮਰੀਕਾ ਤੋਂ ਕਿਸਾਨ ਅੰਦੋਲਨ ਬਾਰੇ ਇਕ ਹੋਰ ਵੱਡਾ ਐਲਾਨ ਹੋ ਗਿਆ ਹੈ। ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਨੂੰ ਅੱਜ 25 ਦਿਨ ਹੋ ਚੁੱਕੇ ਹਨ। ਉਥੇ ਹੀ ਅਮਰੀਕਾ ਦੀਆਂ 2 ਸਿੱਖ ਐਨਜੀਓ ਨੇ ਟਿਕਰੀ ਬਾਰਡਰ ਤੇ ਕਿਸਾਨਾਂ ਨੂੰ ਟਾਇਲਟ, ਗੀਜ਼ਰ ਅਤੇ ਟੈਂਟ ਦੀਆਂ ਸਹੂਲਤਾਂ ਦੇਣ ਦਾ ਐਲਾਨ ਕਰ ਦਿੱਤਾ ਹੈ।
ਕੜਾਕੇ ਦੀ ਠੰਡ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਬਹੁਤ ਸਾਰੀਆਂ ਸ-ਮੱ-ਸਿ-ਆ-ਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਉਨ੍ਹਾਂ ਨੂੰ ਰਾਹਤ ਦੇਣ ਲਈ ਟਿਕਰੀ ਬਾਰਡਰ ਤੇ 200 ਪੋਰਟੇਬਲ ਟਾਇਲਟ ਤੇ ਗੀਜ਼ਰ ਦਾਨ ਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨਾਂ ਟੈਂਟਾਂ ਦਾ ਵੀ ਇੰਤਜ਼ਾਮ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਰਹਿਣ ਵਿੱਚ ਕੋਈ ਮੁ-ਸ਼-ਕ-ਲ ਪੇਸ਼ ਨਾ ਆਵੇ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮੁੱਢਲੀਆਂ ਜ਼ਰੂਰਤਾਂ ਮੁਹਈਆ ਕਰਵਾਉਣ।
ਇਹ ਸਹੂਲਤਾਂ ਸਿੱਖ ਪੰਚਾਇਤ ਫਰੀਮੌਂਟ ਕੈਲੇਫੋਰਨੀਆ ਦੇ ਕੋਆਰਡੀਨੇਟਰ ਤੇ ਹੁਸ਼ਿਆਰਪੁਰ ਦੇ ਜੰਮਪਲ ਐਸਪੀ ਸਿੰਘ ਖਾਲਸਾ ਵੱਲੋਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਜਿਸ ਜਗ੍ਹਾ ਤੇ ਕਿਸਾਨਾਂ ਵੱਲੋਂ ਮੁਜ਼ਾਹਰੇ ਕੀਤੇ ਜਾ ਰਹੇ ਹਨ, ਇੱਥੇ ਬੁਨਿਆਦੀ ਸਹੂਲਤਾਂ ਦੀ ਘਾਟ ਨਹੀਂ ਹੋਣੀ ਚਾਹੀਦੀ। ਇਸ ਤਰ੍ਹਾਂ ਕਿਸਾਨਾਂ ਦੀ ਸਹੂਲਤ ਲਈ ਬੈਡ ਵੀ ਲਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਖਾਣ-ਪੀਣ ਦੇ ਪੂਰੇ ਪ੍ਰਬੰਧ ਦਾ ਧਿਆਨ ਰੱਖਿਆ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਵਸਦੇ ਭਾਈਚਾਰੇ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …