ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ । ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਸਾਰ ਹੀ ਹੁਣ ਐਕਸ਼ਨ ਮੋਡ ਦੇ ਵਿੱਚ ਹੈ । ਇਸ ਸਰਕਾਰ ਦੇ ਵਲੋਂ ਹੁਣ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਵਿੱਚ ਕਾਰਜ ਕੀਤੇ ਜਾ ਰਹੇ ਹਨ । ਪੰਜਾਬ ਵਿੱਚ ਬੇਰੁਜ਼ਗਾਰੀ ਦਾ ਮੁੱਦਾ ਇਕ ਸਭ ਤੋਂ ਵੱਡਾ ਮੁੱਦਾ ਬਣਿਆ ਹੋਇਆ ਹੈ । ਹੁਣ ਇਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸੇ ਵਿਚਕਾਰ ਹੁਣ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਠੇਕੇ ਤੇ ਕੰਮ ਕਰਨ ਵਾਲੇ ਸਾਰੇ ਹੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਣ ਗਰੁੱਪ ਸੀ ਅਤੇ ਡੀ ਸ਼੍ਰੇਣੀ ਦੇ ਠੇਕੇ ਤੇ ਰੱਖੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ । ਭਗਵੰਤ ਮਾਨ ਨੇ ਇਸ ਸਬੰਧੀ ਹੁਣ ਇੱਕ ਮੁੱਖ ਸਕੱਤਰ ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ । ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਬਾਬਤ ਇਕ ਟਵੀਟ ਕੀਤਾ ਤੇ ਟਵੀਟ ਕਰਕੇ ਕਿਹਾ ਕਿ ਪੁਰਾਣੀ ਸਰਕਾਰਾਂ ਨੇ ਹਰ ਵਾਰ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਝੂਠ ਬੋਲਿਆ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ,ਪਰ ਅਜੇ ਤੱਕ ਨਹੀਂ ਕੀਤਾ ।
ਉਨ੍ਹਾਂ ਕਿਹਾ ਸਾਡੀ ਸਰਕਾਰ ਨੇ ਸਭ ਤੋਂ ਪਹਿਲਾਂ ਇਹ ਫ਼ੈਸਲਾ ਲਿਆ ਹੈ ਹੁਣ ਜੋ ਲੋਕ ਦੇਸ਼ ਚ ਸਰਕਾਰੀ ਨੌਕਰੀਆਂ ਕੱਚੀਆਂ ਕਰ ਰਹੇ ਹਨ ਅਸੀਂ ਹਵਾ ਦਾ ਰੁਖ ਬਦਲਿਆ ਹੈ ਤੇ ਅਸੀਂ ਉਹਨਾ ਕਰਮਚਾਰੀਆਂ ਨਾਲ ਖਡ਼੍ਹੇ ਹਾਂ ਅਤੇ ਉਨ੍ਹਾਂ ਨੂੰ ਪੱਕਾ ਕਰਕੇ ਹੀ ਹਟਾਂਗੇ । ਜ਼ਿਕਰਯੋਗ ਹੈ ਕਿ ਪੰਜਾਬ ‘ਚ ਆਈਆਂ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਵੱਲੋਂ ਬਹੁਤ ਸਾਰੀਆਂ ਗਾਰੰਟੀਆਂ ਦਿੱਤੀਆਂ ਗਈਆਂ ਸਨ ।
ਇਹਨਾ ਗਰੰਟੀਆਂ ਵਿੱਚੋਂ ਇੱਕ ਗਾਰੰਟੀ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ । ਇਸੇ ਵਿਚਕਾਰ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੀ ਇਸ ਗਾਰੰਟੀ ਨੂੰ ਪੂਰਾ ਕਰਦੇ ਹੋਏ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਤੇ ਹੁਣ ਪੂਰੇ ਪੰਜਾਬ ਭਰ ਦੇ ਵਿੱਚ ਗਰੁੱਪ ਸੀ ਅਤੇ ਗਰੁੱਪ ਡੀ ਸ਼੍ਰੇਣੀ ਦੇ 35,000 ਠੇਕੇ ‘ਤੇ ਰੱਖੇ ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਦਿੱਤੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …