Breaking News

ਹੁਣ ਇਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਆਈ ਮਾੜੀ ਖਬਰ – ਸੰਗਤਾਂ ਚ ਭਾਰੀ ਰੋਸ

ਆਈ ਤਾਜ਼ਾ ਵੱਡੀ ਖਬਰ 

ਅਜੋਕੇ ਸਮੇਂ ਵਿੱਚ ਹਰ ਰੋਜ਼ ਹੀ ਅਖ਼ਬਾਰਾਂ ਦੀਆਂ ਸੁਰਖੀਆਂ ਤੇ ਟੀਵੀ ਚੈਨਲਜ਼ ਦੀਅਾਂ ਹੈੱਡਲਾਈਨਜ਼ ਵਿਚ ਬੇਅਦਬੀ ਨਾਲ ਸਬੰਧਤ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ , ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਸ਼ਰਧਾਲੂਆਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ ਕਿ ਕਿਸ ਤਰ੍ਹਾਂ ਦੇ ਨਾਲ ਲੋਕ ਬੇਅਦਬੀਆਂ ਕਰਨ ਤੋਂ ਬਾਜ਼ ਨਹੀਂ ਆਉਂਦੇ । ਅਜਿਹਾ ਹੀ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ ਪੰਜਾਬ ਦੇ ਜ਼ਿਲ੍ਹਾ ਬਟਾਲਾ ਤੋਂ , ਜਿੱਥੇ ਇੱਕ ਪੂਰੇ ਪਰਿਵਾਰ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬਟਾਲਾ ਦੇ ਮੁਰਗੀ ਮੁਹੱਲਾ ਚੰਦਨ ਨਗਰ ਵਿੱਚ ਇੱਕ ਪਰਿਵਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਪਣੇ ਘਰ ਪ੍ਰਕਾਸ਼ ਕੀਤਾ ਗਿਆ ਸੀ , ਪਰ ਉਨ੍ਹਾਂ ਵੱਲੋਂ ਖੁਦ ਇਸ ਦਾ ਨਿਰਾਦਰ ਵੀ ਕੀਤਾ ਜਾ ਰਿਹਾ ਸੀ ।

ਪਤਾ ਚੱਲਿਆ ਹੈ ਕਿ ਇਸ ਪਰਿਵਾਰ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਇਕ ਮਿਆਨੀ ਵਿੱਚ ਕੀਤਾ ਹੋਇਆ ਸੀ , ਜਿੱਥੇ ਇੱਕ ਵੀ ਵਿਅਕਤੀ ਖੜ੍ਹਾ ਹੋ ਕੇ ਅਰਦਾਸ ਨਹੀਂ ਕਰਦਾ ਸਕਦਾ ਸੀ । ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਜਦੋਂ ਸਤਿਕਾਰ ਕਮੇਟੀ ਨੂੰ ਮਿਲੀ ਤਾਂ ਇਹ ਕਮੇਟੀ ਦੇ ਮੈਂਬਰ ਮੌਕੇ ਤੇ ਪਹੁੰਚ ਗਏ । ਜਿਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਚੰਦਨ ਨਗਰ ਦੇ ਰਹਿਣ ਵਾਲੇ ਸਰਬਜੀਤ ਸਿੰਘ ਦੇ ਪਰਿਵਾਰ ਵੱਲੋਂ ਆਪਣੇ ਘਰ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ ਅਤੇ ਉਹ ਖੁਦ ਵੀ ਇਸ ਦਾ ਨਿਰਾਦਰ ਕਰ ਰਹੇ ਸਨ , ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਜੀ ਨੂੰ ਇਕ ਮਿਆਨੀ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ ਜਿੱਥੇ ਇੱਕ ਵੀ ਵਿਅਕਤੀ ਖੜ੍ਹਾ ਹੋ ਕੇ ਅਰਦਾਸ ਨਹੀਂ ਕਰ ਸਕਦਾ ਹੈ ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 227 ਤੋਂ ਲੈ ਕੇ 564 ਤੱਕ ਅਤੇ 780 ਤੋਂ ਲੈ ਕੇ 1026 ਤੱਕ ਅੰਗ ਵੱਖਰੇ ਹੋਏ ਸਨ। ਜਿਸ ਕਾਰਨ ਉਨ੍ਹਾਂ ਦੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਬੇਨਤੀ ਕਰਦੇ ਹਾਂ ਕਿਹਾ ਇਸ ਮਾਮਲੇ ਤੇ ਜੋ ਵੀ ਕਾਰਵਾੲੀ ਬਣਦੀ ਹੈ ਉਸ ਮੁਤਾਬਕ ਇਸ ਮਾਮਲੇ ਤੇ ਕਰਵਾਈ ਕੀਤੀ ਜਾਵੇ

ਉਨ੍ਹਾਂ ਕਿਹਾ ਕਿ ਫਿਲਹਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਬਟਾਲਾ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਵਾ ਦਿੱਤਾ ਗਿਆ ਹੈ। ਪਰ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਸਿੱਖ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …