Breaking News

ਹੁਣ ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਨੂੰ ਹੋਇਆ ਕੋਰੋਨਾ ਵਾਇਰਸ

ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਨੂੰ ਹੋਇਆ ਕੋਰੋਨਾ

ਭਾਰਤ ਦੇ ਵਿੱਚ ਜਦੋਂ ਕੋਰੋਨਾ ਵਾਇਰਸ ਨੇ ਦਸਤਕ ਦਿੱਤੀ ਸੀ ਤਾਂ ਕੋਈ ਨਹੀਂ ਜਾਣਦਾ ਸੀ , ਕਿ ਕਰੋਨਾ ਕੇਸਾਂ ਦੀ ਗਿਣਤੀ ਜ਼ਿਆਦਾ ਹੁੰਦੀ ਜਾਵੇਗੀ। ਇਸ ਮਹਾਮਾਰੀ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ। ਇਸ ਦੀ ਚਪੇਟ ਵਿਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਅਤੇ ਰਾਜਨੀਤਿਕ ਨੇਤਾ ਵੀ ਆਏ। ਆਏ ਦਿਨ ਕੇਸਾਂ ਦੀ ਵੱਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

ਫ਼ਿਲਮ ਇੰਡਸਟਰੀ ਵਿਚ ਬਹੁਤ ਸਾਰੀਆਂ ਅਭਿਨੇਤਰੀਆਂ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ।ਤੇ ਹੁਣ ਬਾਲੀਵੁੱਡ ਅਤੇ ਸਾਊਥ ਫਿਲਮ ਇੰਡਸਟਰੀ ਦੀ ਅਭਿਨੇਤਰੀ ਤਮੰਨਾ ਭਾਟੀਆ ਕਰੋਨਾ ਪੋਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਮੰਨਾ ਭਾਟੀਆ ਹੈਦਰਾਬਾਦ ਵਿਚ ਵੈੱਬ ਸੀਰੀਜ਼ ਦੀ ਸ਼ੂ- ਟਿੰ- -ਗ ਕਰ ਰਹੀ ਸੀ। ਇਸ ਸ਼ੂਟਿੰਗ ਦੌਰਾਨ ਹੀ ਉਨ੍ਹਾਂ ਨੂੰ ਆਪਣੀ ਸਿਹਤ ਕੁਝ ਵਿਗੜਦੀ ਹੋਈ ਮਹਿਸੂਸ ਹੋਈ।

ਇਸ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਤੇ ਫ਼ਿਰ ਕਰੋਨਾ ਟੈਸਟ ਕਰਵਾਉਣ ਤੇ ਕਰੋਨਾ ਪੋਜ਼ੀਟਿਵ ਪਾਇਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸੰਤੋਸ਼ ਭਾਟੀਆ ਤੇ ਮਾਂ ਰਜਨੀ ਭਾਟੀਆ ਦੀ ਰਿਪੋਰਟ ਵੀ ਅਗਸਤ ਵਿੱਚ ਪੋਜੀਟਿਵ ਆਈ ਸੀ। ਉਨ੍ਹਾਂ ਵਿੱਚ ਕਰੋਨਾ ਦੇ ਲੱਛਣ ਪਾਏ ਗਏ ਸੀ, ਤੇ ਕਰੋਨਾ ਟੈਸਟ ਪੋਜ਼ੀਟਿਵ ਆਇਆ ਸੀ। ਇਹ ਜਾਣਕਾਰੀ ਅਭਿਨੇਤਰੀ ਤਮੰਨਾ ਭਾਟੀਆ ਨੇ ਖੁਦ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ।

ਫਿਲਮ ਇੰਡਸਟਰੀ ਦੇ ਵਿੱਚ ਹੁਣ ਤੱਕ ਬਹੁਤ ਸਾਰੇ ਫ਼ਿਲਮੀ ਸਿਤਾਰੇ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਬਹੁਤ ਸਾਰੀਆਂ ਮਹਾਨ ਹਸਤੀਆਂ ਆਪਣੇ ਚਹੇਤਿਆਂ ਦੀਆਂ ਦੁਆਵਾਂ ਸਦਕਾ ਠੀਕ ਹੋ ਕੇ ਵਾਪਸ ਆਪਣੇ ਘਰ ਆ ਚੁੱਕੀਆਂ ਨੇ। ਉਨ੍ਹਾਂ ਫ਼ਿਲਮੀ ਸਿਤਾਰਿਆਂ ਵਿੱਚ ਅਭਿਸ਼ੇਕ ਬੱਚਨ ,ਐਸ਼ਵਰਿਆ ਰਾਏ ਬੱਚਨ ਤੋਂ ਲੈ ਕੇ ਮਲਾਇਕਾ ਅਰੋੜਾ ਅਰਜੁਨ ਕਪੂਰ ,ਆਫਤਾਬ ਸ਼ਿਵਦਸਾਨੀ ,ਜੇਨੇਲੀਆ ਡੀਸੂਜ਼ਾ ਅਤੇ ਹੋਰ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਪੀ ਦਾ ਸ਼ਿਕਾਰ ਹੋ ਚੁੱਕੇ ਹਨ। ਤਮੰਨਾ ਭਾਟੀਆ ਦੇ ਫੈਨ ਉਨ੍ਹਾਂ ਦੇ ਜਲਦੀ ਹੀ ਠੀਕ ਹੋ ਕੇ ਆਉਣ ਲਈ ਦੁਆ ਕਰਦੇ ਹਨ। ਕਰੋਨਾ ਮਾਹਵਾਰੀ ਦੀ ਮਾਰ ਨੇ ਹਰ ਕਿਸੇ ਦੀ ਜਿੰਦਗੀ ਵਿੱਚ ਸਭ ਕੁਝ ਬਦਲ ਕੇ ਰੱਖ ਦਿੱਤਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …