ਆਈ ਤਾਜਾ ਵੱਡੀ ਖਬਰ
ਦੇਸ਼ ਦੇ ਅੰਦਰ ਚੱਲ ਰਹੇ ਖੇਤੀ ਅੰਦੋਲਨ ਦੀ ਚਰਚਾ ਇਸ ਸਮੇਂ ਬਾਹਰੀ ਦੇਸ਼ਾਂ ਦੇ ਵਿਚ ਵੀ ਹੋ ਰਹੀ ਹੈ। ਭਾਰੀ ਗਿਣਤੀ ਦੇ ਵਿੱਚ ਲੋਕ ਇਸ ਖੇਤੀ ਅੰਦੋਲਨ ਦਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਲੋਕਾਂ ਦੇ ਵਿੱਚ ਕਈ ਪ੍ਰਮੁੱਖ ਸਖਸ਼ੀਅਤਾਂ ਵੀ ਹਨ ਜੋ ਕਿਸਾਨਾਂ ਦਾ ਪੱਖ ਪੂਰਦੀਆਂ ਹੋਈਆਂ ਇਸ ਖੇਤੀ ਅੰਦੋਲਨ ਨੂੰ ਜਾਇਜ਼ ਠਹਿਰਾ ਰਹੀਆਂ ਹਨ। ਇਸਦੇ ਨਾਲ ਹੀ ਇਨ੍ਹਾਂ ਲੋਕਾਂ ਵੱਲੋਂ ਮੋਦੀ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਮੰਨ ਲੈਣ ਦੀ ਗੱਲ ਆਖੀ ਜਾ ਰਹੀ ਹੈ।
ਜਿਸ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕੈਨੇਡਾ ਦੇ ਸੰਸਦ ਮੈਂਬਰ ਅਤੇ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਮੁੱਖ ਜਗਮੀਤ ਸਿੰਘ ਨੇ ਇੱਕ ਸੰਦੇਸ਼ ਜਾਰੀ ਕੀਤਾ ਹੈ। ਜਗਮੀਤ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਪੀਲ ਕਰਦੇ ਹੋਏ ਆਖਿਆ ਹੈ ਕਿ ਉਹ ਜਲਦੀ ਤੋਂ ਜਲਦੀ ਇੰਡੀਆ ਦੇ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਖੇਤੀ ਅੰਦੋਲਨ ਦੀ ਹਿਮਾਇਤ ਕਰਨ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਟਰੂਡੋ ਨੂੰ ਇਹ ਵੀ ਆਖਿਆ ਕਿ ਉਹ 26 ਜਨਵਰੀ ਮੌਕੇ ਟਰੈਕਟਰ ਪਰੇਡ ਦੌਰਾਨ
ਕਿਸਾਨਾਂ ਨਾਲ ਹੋਈਆਂ ਹਿੰ-ਸ-ਕ ਵਾਰਦਾਤਾਂ ਦੇ ਵਿਰੋਧ ਭਾਰਤੀ ਸਰਕਾਰ ਦੀ ਨਿੰ-ਦਾ ਵੀ ਕਰਨ। ਇਹ ਸੰਦੇਸ਼ ਉਹਨਾਂ ਨੇ ਆਪਣੇ ਟਵਿਟਰ ਅਕਾਊਂਟ ਉੱਪਰ ਭਾਰਤੀ ਕਿਸਾਨਾਂ ਨੂੰ ਸਮਰਥਨ ਕਰਦੇ ਹੋਏ ਦਿੱਤਾ। ਜਿਸ ਦੌਰਾਨ ਉਨ੍ਹਾਂ ਨੇ ਵਿਸ਼ਵ ਦੇ ਇਤਿਹਾਸ ਵਿੱਚ ਇਸ ਕਿਸਾਨ ਅੰਦੋਲਨ ਨੂੰ ਸਭ ਤੋਂ ਵੱਡਾ ਸ਼ਾਂਤ ਮਈ ਅੰਦੋਲਨ ਕਰਾਰ ਦਿੱਤਾ। ਜਗਮੀਤ ਸਿੰਘ ਨੇ ਕੈਨੇਡਾ ਦੇ ਸੰਸਦ ਮੈਂਬਰਾਂ ਤੋਂ ਇਲਾਵਾ ਬਾਕੀ ਹੋਰਨਾਂ ਦੇਸ਼ਾਂ ਦੇ ਮੈਂਬਰ ਪਾਰਲੀਮੈਂਟ ਨੂੰ ਵੀ ਆਪਣੇ ਬਿਆਨ ਕਿਸਾਨਾਂ ਦੇ ਸਮਰਥਨ ਵਿਚ ਦਰਜ ਕਰਵਾਉਣ ਲਈ ਅਪੀਲ ਕੀਤੀ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਭਾਰਤ ਸਰਕਾਰ ਦੇ ਹਿੰ-ਸ-ਕ ਵਿਵਹਾਰ ਦੀ ਵੀ ਨਿੰ-ਦਾ ਕੀਤੀ ਜਾਣੀ ਚਾਹੀਦੀ ਹੈ ਜਿਸ ਨਾਲ ਕਈ ਕਿਸਾਨਾਂ ਨੂੰ ਕ-ਸ਼-ਟਾਂ ਦਾ ਸਾਹਮਣਾ ਕਰਨਾ ਪਿਆ ਹੈ। ਜ਼ਿਕਰ ਯੋਗ ਹੈ ਕਿ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਕੁਝ ਲੋਕਾਂ ਨੇ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਹਿੰ-ਸਾ ਕੀਤੀ ਸੀ ਅਤੇ ਫਸੀਲ ਉੱਪਰ ਧਾਰਮਿਕ ਝੰਡੇ ਨੂੰ ਲਹਿਰਾਇਆ ਸੀ। ਖਬਰਾਂ ਮੁਤਾਬਕ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਇਸ ਦੌਰਾਨ ਪੁਲਿਸ ਸਮੇਤ ਕਈ ਪ੍ਰਦਰਸ਼ਨ ਕਾਰੀ ਵੀ ਜ਼ਖਮੀ ਹੋ ਗਏ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …