ਹੁਣ ਫਿਰ ਪੰਜਾਬ ਬੰਦ ਹੋਣ ਨੂੰ ਲੈ ਕੇ ਆਈ ਇਹ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਲਈ ਹੀ ਪੰਜਾਬ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਜਗ੍ਹਾ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਹੁਣ ਪੰਜਾਬ ਬੰਦ ਕਰਨ ਦੀ ਇਕ ਹੋਰ ਖਬਰ ਸਾਹਮਣੇ ਆਈ ਹੈ। ਹੁਣ ਕਿਸਾਨਾਂ ਤੋਂ ਬਾਅਦ ਪੰਜਾਬ ਦੇ ਵਿੱਚ ਦਲਿਤ ਭਾਈਚਾਰੇ ਨੇ ਵੀ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਦਲਿਤ ਵਰਗ ਨਾਲ ਸਬੰਧਿਤ ਭਗਵਾਨ ਸ੍ਰੀ ਬਾਲਮੀਕ, ਗੁਰੂ ਰਵਿਦਾਸ, ਕਬੀਰ ਪੰਥੀ, ਮੂਲ ਨਿਵਾਸੀ ,ਆਦਿ ਧਰਮੀ ਸਮਾਜ ਨਾਲ ਸਬੰਧਤ ਧਾਰਮਿਕ ਆਗੂਆਂ ਅਤੇ ਸੰਤਾਂ ਨੇ ਕਰੋੜਾਂ ਰੁਪਏ ਦੇ ਵਜੀਫਾ ਘਪਲੇ ਵਿਚ ਦੋਸ਼ੀਆਂ ਖ਼ਿਲਾਫ਼ ਉਚਿਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਮੋਰਚਾ ਖੋਲ੍ਹਦਿਆਂ 10 ਅਕਤੂਬਰ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਹੈ। ਕਾਂਗਰਸ ਦੇ ਆਗੂ ਇਸ ਮੋਰਚੇ ਬਾਰੇ ਖੁੱਲ ਕੇ ਕੁਝ ਕਹਿਣ ਨੂੰ ਤਿਆਰ ਨਹੀਂ ,ਪਰ ਦਲਿਤ ਵਰਗ ਵੱਲੋਂ ਸਕਾਲਰਸ਼ਿਪ ਮੁੱਦੇ ਤੇ ਅੰਦੋਲਨ ਸ਼ੁਰੂ ਕਰਨ ਤੇ ਅੰਦਰੋ-ਅੰਦਰੀ ਖੁਸ਼ ਹੋ ਰਹੇ ਹਨ ।
ਦਲਿਤ ਸਮਾਜ ਦੇ ਧਾਰਮਿਕ ਆਗੂਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦੇਣ ਤੇ ਦਲਿਤ ਵਰਗ ਨਾਲ ਸਬੰਧਿਤ ਸਮੁੱਚੀਆਂ ਜਥੇਬੰਦੀਆਂ ਸਮਰਥਨ ਕਰਨ ਤੇ ਉਤਰ ਆਈਆਂ ਹਨ , ਉਥੇ ਹੀ ਬਹੁਜਨ ਸਮਾਜ ਪਾਰਟੀ , ਯੁਨਾਇਟਿਡ ਅਕਾਲੀ ਦਲ ਤੇ ਪੰਜਾਬ ਭਾਜਪਾ ਨੇ ਸਮਰਥਨ ਕਰ ਦਿੱਤਾ ਹੈ। ਡਾ. ਚਰਨਜੀਤ ਸਿੰਘ ਅਟਵਾਲ ਸਾਬਕਾ ਸਪੀਕਰ ਅਕਾਲੀ ਦਲ ਦੀ ਅਗਵਾਈ ਹੇਠ ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਅੰਬੇਡਕਰ ਸੁਸਾਇਟੀਆ , ਵਿਦਿਆਰਥੀ ਤੇ ਮੁਲਾਜ਼ਮ ਜਥੇਬੰਦੀਆਂ, ਐਸਸੀ ਐਸਟੀ ਭਲਾਈ ਸੰਸਥਾਵਾਂ ਵੱਲੋਂ ਵੀ ਸਮਰਥਨ ਦਿੱਤਾ ਜਾ ਰਿਹਾ ਹੈ।
ਇਸ ਅੰਦੋਲਨ ਬਾਰੇ ਸੰਤ ਸਰਵਣ ਦਾਸ ਤੇ ਸੰਤ ਸਤਵਿੰਦਰ ਸਿੰਘ ਹੀਰਾ ਨੇ ਦੱਸਿਆ ਪਿਛਲੇ ਦਿਨੀਂ ਨਿੱਜੀ ਵਿਦਿਅਕ ਸੰਸਥਾਵਾਂ ਦੀ ਸਾਂਝੀ ਕਮੇਟੀ ਨੇ ਵਿਦਿਆਰਥੀਆਂ ਨੂੰ ਦਾਖਲਾ ਨਾ ਦੇਣ ਐਲਾਨ ਕੀਤਾ ਸੀ। ਇਸ ਐਲਾਨ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਐਸਸੀ ਐਸਟੀ ਵਰਗ ਨੂੰ ਲੈ ਕੇ ਉਹਨਾਂ ਦੀ ਸਿੱਖਿਆ ਦੇ ਅਧਿਕਾਰ ਤੇ ਇਹ ਸਿੱਧਾ ਹਮਲਾ ਹੈ ,ਐਸਸੀ ਐਸਟੀ ਅੱਤਿਆਚਾਰ ਐਕਟ ਦੀ ਉਲੰਘਣਾ ਹੈ।
ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵਾਨ ਵਾਲਮੀਕ ਆਸ਼ਰਮ ਸ੍ਰੀ ਅੰਮ੍ਰਿਤਸਰ ਦੇ ਮੁਖੀ ਸੰਤ ਪ੍ਰਗਟ ਨਾਥ ਨੇ ਵੀ ਸੰਤ ਮਹਾਪੁਰਸ਼ਾਂ ਦੀ ਅਗਵਾਈ ਵਿਚ ਹੋਈ ਬੈਠਕ ਵਿਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ,ਤੇ ਜਿਹੜੇ ਕਾਲਜਾਂ ਨੇ ਬੱਚਿਆਂ ਨੂੰ ਦਾਖਲਾ ਨਾ ਦੇਣ ਦਾ ਐਲਾਨ ਕੀਤਾ ਹੈ ,ਉਨ੍ਹਾਂ ਖਿਲਾਫ ਕੇਸ ਦਰਜ ਕਰਨ ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …