Breaking News

ਹੁਣ ਮੁੱਖ ਮੰਤਰੀ ਚੰਨੀ ਬਾਰੇ ਆਈ ਨਵੀਂ ਖਬਰ ਕੀਤਾ ਅਜਿਹਾ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਉਨ੍ਹਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਜਲਦ ਹੱਲ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੀ ਨਿਵਾਜਿਆ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਸਾਦਗੀ ਅਤੇ ਸਰਲਤਾ ਨਾਲ ਲੋਕਾਂ ਨੂੰ ਮਿਲਣ ਜੁਲਣ ਦੇ ਕਾਰਨ ਅਤੇ ਹਰਮਨਪਿਆਰੇ ਮੰਤਰੀ ਵੀ ਆਖਿਆ ਜਾ ਰਿਹਾ ਹੈ। ਬੀਤੇ ਦਿਨੀਂ ਜਿੱਥੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਦਾ ਸਾਦਗੀ ਨਾਲ ਵਿਆਹ ਕੀਤਾ ਗਿਆ ਹੈ। ਉੱਥੇ ਹੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਇਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

ਜਿੱਥੇ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਹੀ ਆਏ ਹੋਏ ਮਹਿਮਾਨਾਂ ਦੇ ਨਾਲ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਗਿਆ। ਉੱਥੇ ਹੀ ਸਾਰੇ ਮਹਿਮਾਨਾਂ ਵੱਲੋਂ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ ਗਿਆ। ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਕ ਨਵੀਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਜਿਹਾ ਕੰਮ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਲੋਕਾਂ ਦਾ ਸਾਥ ਦਿੱਤਾ ਜਾ ਰਿਹਾ ਹੈ, ਉੱਥੇ ਹੀ ਉਨ੍ਹਾਂ ਦੀ ਸਾਦਗੀ ਦੇ ਕਾਰਨ ਲੋਕਾਂ ਵੱਲੋਂ ਉਨ੍ਹਾਂ ਦੀ ਚਰਚਾ ਵੀ ਹੋ ਰਹੀ ਹੈ।

ਮੁੱਖ ਮੰਤਰੀ ਜਿੱਥੇ ਸ਼ਹੀਦ ਗੱਜਣ ਸਿੰਘ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਅੱਜ ਨੂਰਪੁਰ ਬੇਦੀ ਦੇ ਪਿੰਡ ਪਚਰੰਡਾ ਵਿਖੇ ਪਹੁੰਚੇ ਸਨ। ਉਥੇ ਹੀ ਉਹ ਸਮੇਂ ਤੇ ਪਹੁੰਚ ਗਏ ਸਨ, ਜਿੱਥੇ ਉਨ੍ਹਾਂ ਵੱਲੋਂ ਸ਼ਹੀਦ ਗੱਜਣ ਸਿੰਘ ਦੀ ਅੰਤਿਮ ਵਿਦਾਇਗੀ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਉਥੇ ਹੀ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਇਜ਼ਹਾਰ ਵੀ ਕੀਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਛਲਕ ਪਏ ਸਨ। ਇਸ ਮੌਕੇ ਤੇ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵੀ ਮੌਜੂਦ ਸਨ।

ਜਿਸ ਸਮੇਂ ਉਹ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਹੈਲੀਪੈਡ ਤੋਂ ਉੱਤਰੇ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਅਜੇ 15 ਮਿੰਟ ਲੱਗ ਸਕਦੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਸਾਹਮਣੇ ਇੱਕ ਗੋਗੀ ਹਾਰਡਵੇਅਰ ਦਾ ਘਰ ਵੇਖਿਆ ਗਿਆ, ਜਿੱਥੇ ਜਾ ਕੇ ਉਨ੍ਹਾਂ ਵੱਲੋਂ ਚਾਹ ਪੀਤੀ ਗਈ, ਉਥੇ ਹੀ ਪਰਿਵਾਰਕ ਮੈਂਬਰਾਂ ਨਾਲ ਫੋਟੋਆਂ ਖਿਚਵਾਈਆਂ ਗਈਆਂ ਅਤੇ ਪ੍ਰਵਾਰ ਦੀ ਇੱਕ ਛੋਟੀ ਬੱਚੀ ਨੂੰ ਸ਼ਗਨ ਵੀ ਦਿੱਤਾ ਗਿਆ। ਉਹਨਾਂ ਦੇ ਇਸ ਸਾਦਗੀ ਭਰੇ ਅੰਦਾਜ਼ ਦੀ ਇਕ ਵਾਰ ਫਿਰ ਚਰਚਾ ਹੋ ਰਹੀ ਹੈ

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …