ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਖੇਤੀਬਾਡ਼ੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਨੇ । ਪਰ ਦੂਜੇ ਪਾਸੇ ਵੱਖ ਵੱਖ ਰਾਜਾਂ ਤੋਂ ਕਿਸਾਨਾਂ ਦੇ ਨਾਲ ਜੁੜੀਆਂ ਘਟਨਾਵਾਂ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲੀਆਂ ਸਾਹਮਣੇ ਆ ਰਹੀਆਂ ਹਨ । ਅਜੇ ਯੂ ਪੀ ਦੇ ਲਖੀਮਪੁਰ ਖੀਰੀ ਦੇ ਵਿਚ ਜੋ ਘਟਨਾ ਵਾਪਰੀ ਸੀ ਉਸ ਦੇ ਰੋਸ ਵਜੋਂ ਅੱਜ ਕਿਸਾਨਾਂ ਦੇ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਦਿੱਤੀ ਕੌਲ ਤੇ ਚੱਲਦੇ ਪੂਰੇ ਦੇਸ਼ ਭਰ ਚ ਡੀਸੀ ਦਫ਼ਤਰਾਂ ਦਾ ਅਤੇ ਭਾਜਪਾ ਦੇ ਮੰਤਰੀਆਂ ਦਾ ਵਿਰੋਧ ਕੀਤਾ ਗਿਆ । ਅਜੇ ਉਹ ਮਸਲਾ ਪੂਰੀ ਤਰ੍ਹਾਂ ਦੇ ਨਾਲ ਸੁਲਝਿਆ ਨਹੀਂ ਸੀ । ਕੇ ਇਸੇ ਵਿਚਕਾਰ ਕਿਸਾਨਾਂ ਦੇ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਦਰਅਸਲ ਝੋਨੇ ਦੇ ਸਮਰਥਨ ਮੁੱਲ ਤੇ ਖ਼ਰੀਦਣ ਦੀ ਮੰਗ ਕਰ ਰਹੇ ਕਿਸਾਨਾਂ ਦੇ ਵੱਲੋਂ ਰਾਜਸਥਾਨ ਦੇ ਵਿਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ।
ਧਰਨਾ ਪ੍ਰਦਰਸ਼ਨ ਕਰਦੇ ਹੋਏ ਰਾਜਸਥਾਨ ਦੇ ਹਨੂੰਮਾਨਗੜ੍ਹ ਚ ਕਿਸਾਨਾਂ ਤੇ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ । ਜਿਸ ਦੌਰਾਨ ਕਈ ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਯੂ ਪੀ ਦੇ ਲਖੀਮਪੁਰ ਖੀਰੀ ਦੇ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਸਮੁੱਚੇ ਦੇਸ਼ਵਾਸੀਆਂ ਦੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ । ਹਰ ਕਿਸੇ ਦੇ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਲਖੀਮਪੁਰ ਖੀਰੀ ਦੇ ਕੇਂਦਰੀ ਰਾਜ ਮੰਤਰੀ ਤੇ ਉਨ੍ਹਾਂ ਦੇ ਬੇਟੇ ਦੇ ਉੱਪਰ ਪਰਚਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ । ਇਸੇ ਦੇ ਚੱਲਦੇ ਅੱਜ ਕਿਸਾਨਾਂ ਦੀ ਲਖੀਮਪੁਰ ਖੀਰੀ ਦੇ ਪ੍ਰਸ਼ਾਸਨ ਦੇ ਨਾਲ ਮੀਟਿੰਗ ਹੋਈ ਸੀ ।
ਮੀਟਿੰਗ ਤੋਂ ਬਾਅਦ ਫ਼ੈਸਲਾ ਲਿਆ ਗਿਆ ਕਿ ਲਖੀਮਪੁਰ ਖੀਰੀ ਦੇ ਰਾਜ ਮੰਤਰੀ ਦੇ ਬੇਟੇ ਦੇ ਉਪਰ ਧਾਰਾ ਤਿੱਨ ਸੌ ਦੇ ਨਾਲ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਨਾਲ ਹੀ ਜੋ ਚਾਰ ਕਿਸਾਨਾ ਸਮੇਤ ਅੱਠ ਲੋਕ ਇਸ ਪੂਰੀ ਘਟਨਾ ਦੌਰਾਨ ਸ਼ਹੀਦ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਨਤਾਲੀ ਪਨਤਾਲੀ ਲੱਖ ਰੁਪਏ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ।ਨਾਲ ਹੀ ਜੋ ਲੋਕ ਇਸ ਪੂਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਉਨ੍ਹਾਂ ਨੂੰ ਦਸ ਦਸ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ।
ਇਹ ਮਸਲਾ ਅਜੇ ਹੱਲ ਨਹੀਂ ਹੋਇਆ ਸੀ ਕਿ ਇਸ ਵਿਚਕਾਰ ਹੁਣ ਰਾਜਸਥਾਨ ਦੇ ਵਿੱਚ ਝੋਨੇ ਦੇ ਸਮਰਥਨ ਮੁੱਲ ਦੀ ਖ਼ਰੀਦ ਦੀ ਮੰਗ ਕਰਦੇ ਹੋਏ ਕਿਸਾਨਾਂ ਦੇ ਉੱਪਰ ਲਾਠੀਚਾਰਜ ਕੀਤਾ ਗਿਆ । ਜਿਸ ਦੌਰਾਨ ਕਈ ਕਿਸਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ । ਸੋ ਇੱਕ ਪਾਸੇ ਕਿਸਾਨ ਬਰੂਹਾਂ ਤੇ ਬੈਠ ਕੇ ਪ੍ਰ-ਦ-ਰ-ਸ਼-ਨ ਕਰ ਰਹੇ ਨੇ ਦੂਜੇ ਪਾਸੇ ਸਰਕਾਰਾਂ ਦੇ ਵੱਲੋਂ ਆਪਣੇ ਵੱਡੇ ਵੱਡੇ ਫ਼ੁਰਮਾਨ ਸੁਣਾਏ ਜਾ ਰਹੇ ਨੇ ਤੇ ਇਸੇ ਵਿਚਕਾਰ ਹੁਣ ਕਿਸਾਨਾਂ ਦੇ ਉੱਪਰ ਸਰਕਾਰ ਦੇ ਨੁਮਾਇੰਦੇਆ ਦੇ ਵੱਲੋਂ ਆਪਣੀਆਂ ਕੋਝੀਆਂ ਹਰਕਤਾਂ ਕਰ ਕੇ ਕਿਸਾਨਾਂ ਉਪਰ ਤਸ਼ੱਦਦ ਕੀਤੇ ਜਾ ਰਹੇ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …