ਮੌਸਮ ਬਾਰੇ ਹੁਣ ਆਈ ਇਹ ਤਾਜਾ ਵੱਡੀ ਖਬਰ
ਹਾਲ ਹੀ ਦੇ ਦਿਨਾਂ ਦੌਰਾਨ ਮੌਸਮ ਵਿੱਚ ਕਾਫੀ ਤਬਦੀਲੀ ਆਈ ਹੈ ਜਿਸ ਨਾਲ ਹਾਲਾਤ ਕੁਝ ਸਖਤ ਹੋ ਗਏ ਹਨ। ਬੀਤੇ ਦਿਨੀਂ ਉਤਰ ਭਾਰਤ ਸਮੇਤ ਕਈ ਹੋਰ ਰਾਜਾਂ ਵਿਚ ਵੀ ਬਾਰਸ਼ ਹੋਈ। ਇਸ ਬਾਰਿਸ਼ ਦੇ ਦੌਰਾਨ ਅਸਮਾਨੀ ਬਿਜਲੀ ਅਤੇ ਭਾਰੀ ਗੜੇਮਾਰੀ ਵੀ ਹੋਈ। ਜਿਸ ਕਾਰਨ ਉਤਰ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਠੰਢ ਦੇ ਮੌਸਮ ਨੇ ਜ਼ੋਰ ਫੜ ਲਿਆ। ਅਗਾਂਹ ਆਉਣ ਵਾਲੇ ਦਿਨਾਂ ਸਬੰਧੀ ਮੌਸਮ ਵਿਭਾਗ ਵੱਲੋਂ ਇਕ ਹੋਰ ਵੱਡੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਜਾਣਕਾਰੀ ਤਹਿਤ ਆਖਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫਬਾਰੀ ਇਸੇ ਤਰੀਕੇ ਨਾਲ ਜਾਰੀ ਰਹੇਗੀ। ਬਰਫਬਾਰੀ ਦੇ ਵਧਣ ਕਾਰਨ ਠੰਡ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਉੱਤਰੀ ਭਾਰਤ ਦੇ ਵੱਖ ਵੱਖ ਮੈਦਾਨੀ ਇਲਾਕਿਆਂ ਦੇ ਲੋਕਾਂ ਨੂੰ ਅਗਲੇ ਦੋ ਤੋਂ ਤਿੰਨ ਦਿਨ ਹੋਰ ਕੜਾਕੇਦਾਰ ਠੰਡ ਦਾ ਸਾਹਮਣਾ ਕਰਨਾ ਪਵੇਗਾ। ਉੱਤਰ ਭਾਰਤ ਦੇ ਸੂਬਿਆਂ ਵਿਚੋਂ ਭਾਰਤ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਦਿੱਲੀ ਦੇ ਤਾਪਮਾਨ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਗਿਰਾਵਟ ਦੇਖੀ ਜਾ ਸਕਦੀ ਹੈ।
ਉਧਰ ਭਾਰਤ ਦੇ ਮੱਧ ਅਤੇ ਪੱਛਮੀ ਰਾਜਾਂ ਮਹਾਂਰਾਸ਼ਟਰ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿਚ ਪੈ ਰਿਹਾ ਮੀਂਹ ਆਉਣ ਵਾਲੇ ਦਿਨਾਂ ਤੱਕ ਜਾਰੀ ਰਹੇਗਾ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਸੰਘਣਾ ਕੋਰਾ ਪੈ ਦੇ ਆਸਾਰ ਹਨ। ਉਥੇ ਹੀ ਦੂਜੇ ਪਾਸੇ ਆਉਣ ਵਾਲੇ ਚਾਰ ਤੋਂ ਪੰਜ ਦਿਨਾਂ ਦਰਮਿਆਨ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕਈ ਖੇਤਰਾਂ ਵਿਚ ਬਾਰਿਸ਼ ਦਾ ਸਿਲਸਿਲਾ ਇਸੇ ਤਰ੍ਹਾਂ ਬਣਿਆ ਰਹੇਗਾ।
ਜੇਕਰ ਗੱਲ ਰਾਜਸਥਾਨ ਦੀ ਕੀਤੀ ਜਾਵੇ ਤਾਂ ਇਥੇ ਵੀ ਪਾਰਾ ਆਮ ਨਾਲੋਂ 4 ਤੋਂ 5 ਡਿਗਰੀ ਥੱਲੇ ਰਹੇਗਾ। ਦੇਸ਼ ਦੇ ਪੂਰਬੀ ਭਾਗਾਂ ਵਿੱਚੋਂ ਸਿੱਕਿਮ, ਪੱਛਮੀ ਬੰਗਾਲ, ਉੜੀਸਾ ਤੇ ਬਿਹਾਰ ਵਿਚ ਵੀ ਸਰਦੀ ਦਾ ਅਸਰ ਇਸੇ ਤਰ੍ਹਾਂ ਬਰਕਰਾਰ ਰਹੇਗਾ। ਉੱਤਰ ਭਾਰਤ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਸਮੇਤ ਉਤਰਾਖੰਡ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਹਲਕੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪਹਾੜੀ ਇਲਾਕਿਆਂ ਵਿਚ ਹੋਣ ਵਾਲੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਦਾ ਪਾਰਾ ਆਮ ਨਾਲੋਂ ਹੇਠਾਂ ਚਲਾ ਜਾਵੇਗਾ ਜਿਸ ਨਾਲ ਸੀਤ ਲਹਿਰ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …