ਪੰਜਾਬ ਚ ਕਰਫਿਊ ਬਾਰੇ ਹੋ ਗਿਆ ਇਹ ਵੱਡਾ ਐਲਾਨ
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।
ਪੁਲਸ ਵਿਭਾਗ ਨਾਈਟ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਤਿਆਰੀ ‘ਚ ਹੈ। ਹੁਣ ਸ਼ਹਿਰਾਂ ਦੇ ਅੰਦਰ ਨਾਕੇਬੰਦੀ ਕਰ ਕਰਫਿਊ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਕੋਰੋਨਾ ਦੇ ਪੀਕ ‘ਤੇ ਜਾਣ ਦੀ ਅੰਦਾਜ਼ੇ ਤੋਂ ਬਾਅਦ ਸਰਕਾਰ ਅਤੇ ਪੁਲਸ ਵਿਭਾਗ ਨਹੀਂ ਚਾਹੁੰਦਾ ਕਿ ਸੂਬੇ ‘ਚ ਹਾਲਾਤ ਖ ਰਾ -ਬ ਹੋਣ। ਇਸ ਲਈ ਰਣਨੀਤੀ ਤਿਆਰ ਕਰ ਲਈ ਹੈ।
ਨਾਈਟ ਕਰਫਿਊ ਨੂੰ ਲੈ ਕੇ ਸ਼ਹਿਰਾਂ ਦੇ ਐਂਟੀ ਪੁਆਇੰਟ ‘ਤੇ ਨਾਕੇਬੰਦੀ ਨਾਲ ਸ਼ਹਿਰਾਂ ‘ਚ ਗਸ਼ਤ ਵਧਾਈ ਜਾਵੇਗੀ। ਜੇਕਰ ਕੋਈ ਵਾਹਨ ਚਾਲਕ ਬਿਨਾਂ ਵਜ੍ਹਾ ਘੁੰਮਦਾ ਮਿਲਿਆ ਤਾਂ ਉਸ ‘ਤੇ ਕੇਸ ਦਰਜ ਕਰ ਵਾਹਨ ਜ਼ਬਤ ਕੀਤਾ ਜਾਵੇਗਾ। ਦਿਨ ਦੇ ਸਮੇਂ ਮਾਸਕ ਅਤੇ ਦੂਰੀ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਜੁਰਮਾਨਾ ਲਗਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇਗੀ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀ ਨੂੰ ਜ਼ਿਲ੍ਹਿਆਂ ‘ਚ ਨਾਈਟ ਕਰਫਿਊ ਨੂੰ ਸ ਖ਼ – ਤੀ ਨਾਲ ਲਾਗੂ ਕਰਾਉਣ ਦੇ ਹੁਕਮ ਦੇ ਦਿੱਤੇ ਹਨ।
ਐੱਸ.ਐੱਸ.ਪੀ ਨੂੰ ਹੁਕਮ ਜਾਰੀ
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਹੁਕਮਾਂ ਮੁਤਾਬਕ ਨਾਈਟ ਕਰਫਿਊ ਸਾਰੇ ਜ਼ਿਲ੍ਹਿਆਂ ‘ਚ ਸ -ਖ਼ -ਤੀ ਨਾਲ ਲਾਗੂ ਕਰਵਾਉਣ ਲਈ ਐੱਸ.ਐੱਸਪੀ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕਰਫਿਊ ਤੋ -ੜ -ਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸ਼ਹਿਰਾਂ ਦੇ ਅੰਦਰ ਵੀ ਅਜਿਹੇ ਲੋਕਾਂ ਨੂੰ ਫੜ੍ਹਣ ਲਈ ਕਿਹਾ ਗਿਆ ਹੈ।
ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ 8 ਸ਼ਹਿਰਾਂ ‘ਤੇ ਰਹੇਗਾ ਫੋਕਸ
ਦੱਸ ਦੇਈਏ ਕਿ ਬੀਤੇ ਕੁਝ ਦਿਨਾਂ ਤੋਂ ਸੂਬੇ ਦੇ 8 ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਸੰਗਰੂਰ, ਪਟਿਆਲਾ, ਮੋਹਾਲੀ, ਗੁਰਦਾਸਪੁਰ ਅਤੇ ਬਠਿੰਡਾ ‘ਚ ਮਰੀਜ਼ਾਂ ਦੀ ਸੰਖਿਆ ‘ਚ ਕਾਫੀ ਵਾਧਾ ਹੋਇਆ ਹੈ। ਸਿਹਤ ਵਿਭਾਗ ਵੀ ਇਨ੍ਹਾਂ ਜ਼ਿਲ੍ਹਿਆਂ ‘ਚ ਮਰੀਜ਼ਾਂ ਦੀ ਸੰਖਿਆ ਦੀ ਲਗਾਤਾਰ ਮਾਨੀਟਰਿੰਗ ਕਰ ਰਹੀ ਹੈ। ਇਸ ਦੇ ਚੱਲਦੇ ਇਨ੍ਹਾਂ ਸ਼ਹਿਰਾਂ ‘ਚ ਕੋਰੋਨਾ ਨੂੰ ਲੈ ਕੇ ਜਾਰੀ ਨਿਰਦੇਸ਼ਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆ ਦੇ ਮੁਖੀਆਂ ਨੂੰ ਹੁਕਮ ਦਿੱਤੇ ਹਨ।
ਇਨ੍ਹਾਂ ਲੋਕਾਂ ਨੂੰ ਮਿਲੇਗੀ ਛੂਟ
<< ਜ਼ਰੂਰੀ ਕੰਮਾਂ ਨਾਲ ਜੁੜੇ ਲੋਕਾਂ ਲਈ ਛੂਟ ਹੋਵੇਗੀ। ਉਨ੍ਹਾਂ ਨੂੰ ਆਪਣਾ ਆਈ.ਡੀ ਕਾਰਡ ਨਾਲ ਰੱਖਣਾ ਹੋਵੇਗਾ। << ਸਟੇਟ ਹਾਈਵੇ ਤੋਂ ਗੁਜ਼ਰਨ ਵਾਲੇ ਲੋਕਾਂ ਨੂੰ ਵੀ ਛੂਟ ਹੋਵੇਗੀ। << ਸ਼ਿਫਟ ਵਾਈਜ਼ ਵਰਕਿੰਗ ਕਰਨ ਵਾਲੇ ਕਰਮਚਾਰੀਆਂ ਨੂੰ ਛੂਟ << ਬਸ ਟ੍ਰੇਨ ਤੋਂ ਆਉਣ ਵਾਲਿਆਂ ਨੂੰ ਆਪਣਾ ਟਿਕਟ ਦਿਖਾਉਣਾ ਹੋਵੇਗਾ। << ਇੰਡਸਟਰੀ 'ਚ 2 ਤੋਂ 3 ਸ਼ਿਫਟਾਂ 'ਚ ਕੰਮ ਕਰਨ ਵਾਲਿਆਂ ਨੂੰ ਛੂਟ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …