ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਕੋਰੋਨਾ ਥੰਮ੍ਹਣ ਦਾ ਨਾਮ ਨਹੀਂ ਲੈ ਰਹੀ ਸਗੋਂ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਆਏ ਦਿਨ ਸਰਕਾਰਾਂ ਵੱਲੋਂ ਇਸ ਨੂੰ ਠੱਲ ਪਾਉਣ ਲਈ ਨਵੀਆਂ ਗਾਈਡ ਲਾਈਨਾਂ ਜਾਰੀ ਕੀਤੀਆਂ ਜਾਦੀਆਂ ਹਨ। ਪ੍ਰੰਤੂ ਫਿਰ ਵੀ ਹਰ ਚੌਵੀ ਘੰਟੇ ਬਾਅਦ ਇਸ ਤੋਂ ਪੌਜੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਲੱਖਾਂ ਦੇ ਹਿਸਾਬ ਨਾਲ ਵਾਧਾ ਹੁੰਦਾ ਹੈ ਅਤੇ ਲੱਖਾਂ ਹੀ ਕੀਮਤੀ ਜਾਨਾਂ ਇਸ ਦੌਰਾਨ ਚਲੇ ਗਈਆਂ ਹਨ। ਪਰ ਫਿਰ ਵੀ ਇਹ ਕੋਰੋਨਾ ਘੱਟ ਨਹੀਂ ਹੁੰਦੀ ਨਜ਼ਰ ਆ ਰਹੀ ਜਿਸ ਲਈ ਹੁਣ ਸਰਕਾਰ ਵੱਲੋਂ ਸਖ਼ਤੀ ਅਪਣਾਈ ਜਾ ਰਹੀ ਹੈ।
ਇਸ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਖ਼ਤੀ ਅਪਣਾਉਂਦਿਆਂ ਚੰਡੀਗੜ੍ਹ ਵਿੱਚ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਇਨ੍ਹਾਂ ਨਵੇਂ ਨਿਯਮਾਂ ਦੇ ਚੱਲਦੇ ਹੁਣ ਚੰਡੀਗੜ੍ਹ ਵਿੱਚ ਹਫ਼ਤਾਵਾਰੀ ਲੋਕ ਡਾਊਨ ਲਾਗੂ ਕਰ ਦਿੱਤਾ ਗਿਆ ਹੈ। ਪ੍ਰੰਤੂ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਵੇਖਦੇ ਹੋਏ ਸਿਰਫ਼ ਜ਼ਰੂਰੀ ਸੇਵਾਵਾਂ ਚੱਲਦੀਆਂ ਰਹਿਣ ਦੀ ਅਨੁਮਤੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਾਕੀ ਸਾਰੀ ਆਵਾਜਾਈ ਅਤੇ ਕਾਰੋਬਾਰ ਬੰਦ ਰਹਿਣਗੇ।
ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਪਾ, ਸਵਿਮਿੰਗ ਪੂਲ ਅਤੇ ਕੋਚਿੰਗ ਸੈਂਟਰ ਤੀਹ ਅਪ੍ਰੈਲ ਤਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੋਰੋਨਾ ਤੇ ਰੋਕਥਾਮ ਪਾਉਣ ਲਈ ਸਰਕਾਰ ਵੱਲੋਂ ਸਮੇਂ ਸਮੇਂ ਤੇ ਨਵੀਆਂ ਗਾਈਡ ਲਾਈਨਾਂ ਜਾਰੀ ਕੀਤੀਆਂ ਜਾਦੀਆਂ ਹਨ ਤਾਂ ਜੋ ਕਿ ਆਮ ਲੋਕਾਂ ਨੂੰ ਇਸ ਦੇ ਕਹਿਰ ਤੋਂ ਬਚਾਇਆ ਜਾ ਸਕੇ।
ਇਸ ਤੋਂ ਇਲਾਵਾ ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੈਕਸੀਨ ਲਗਵਾਉਣ ਅਤੇ ਕੋਰੋਨਾ ਦੇ ਲੱਛਣਾਂ ਦਾ ਖਾਸ ਧਿਆਨ ਰੱਖਣ। ਦੱਸੀਏ ਕਿ ਇਸੇ ਦੌਰਾਨ ਸਰਕਾਰ ਵੱਲੋਂ ਵਿੱਦਿਅਕ ਅਦਾਰੇ ਵੀ ਤੀਹ ਅਪ੍ਰੈਲ ਤੱਕ ਪੂਰਨ ਤੌਰ ਤੇ ਬੰਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਵੱਲੋਂ ਭਾਰੀ ਭੀੜ ਇਕੱਠੀ ਕਰਨ ਤੇ ਵੀ ਪਾਬੰਦੀ ਲਗਾਈ ਗਈ ਹੈ ਅਤੇ ਭੀੜ ਵਾਲੀਆਂ ਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਅਪੀਲ ਕੀਤੀ ਗਈ ਹੈ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਇਸ ਤੋਂ ਬਚਾਅ ਰੱਖਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …