ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਇਸ ਸਮੇਂ ਕਣਕ ਦੀ ਫਸਲ ਪੱਕ ਚੁੱਕੀ ਹੈ ਤੇ ਲੋਕਾਂ ਵੱਲੋਂ ਫਸਲ ਦੀ ਕਟਾਈ ਕੀਤੀ ਜਾ ਰਹੀ ਹੈ। ਉਥੇ ਹੀ ਕੁਝ ਦਿਨਾਂ ਤੋਂ ਖਰਾਬ ਹੋਏ ਮੌਸਮ ਨੇ ਲੋਕਾਂ ਨੂੰ ਡਰ ਦੇ ਸਾਏ ਹੇਠ ਲੈ ਆਂਦਾ ਹੈ। ਕਿਉਂਕਿ ਇਸ ਸਮੇਂ ਖ਼ਰਾਬ ਹੋਣ ਵਾਲਾ ਇਹ ਮੌਸਮ ਕਣਕ ਦੀ ਫਸਲ ਨੂੰ ਭਾਰੀ ਨੁ-ਕ-ਸਾ-ਨ ਪਹੁੰਚਾ ਸਕਦਾ ਹੈ। ਪਿਛਲੇ 2 ਦਿਨਾਂ ਤੋਂ ਧੂੜ ਭਰੀਆ ਹਨੇਰੀਆ ਚੱਲ ਰਹੀਆਂ ਹਨ, ਜਿਸ ਕਾਰਨ ਫਸਲਾਂ ਦੀ ਕਟਾਈ ਕਰਨ ਵਿੱਚ ਕਿਸਾਨਾਂ ਨੂੰ ਮੁ-ਸ਼-ਕ-ਲ ਪੇਸ਼ ਆ ਰਹੀ ਹੈ।
ਦੇਸ਼ ਅੰਦਰ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ ਜਿਸ ਨਾਲ ਕਿਸਾਨਾਂ ਨੂੰ ਅਤੇ ਖੇਤੀਬਾੜੀ ਨਾਲ ਸਬੰਧਤ ਕਾਰੋਬਾਰੀਆਂ ਨੂੰ ਮੱਦਦ ਮਿਲ ਸਕੇ। ਹੁਣ ਅਗਲੇ 24 ਘੰਟਿਆਂ ਦੇ ਮੌਸਮ ਸਬੰਧੀ ਮੌਸਮ ਵਿਭਾਗ ਵੱਲੋਂ ਇਕ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨ ਪੰਜਾਬ ਹਰਿਆਣਾ, ਪੱਛਮੀ ਉੱਤਰ ਖੇਤਰ ਵਿੱਚ ਸ਼ਾਮ ਸਮੇਂ ਹਨੇਰੀ ਅਤੇ ਹਲਕੀ ਬਾਰਸ਼ ਹੋਣ ਨਾਲ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਪ੍ਰਾਪਤ ਹੋਈ ਹੈ ਉਥੇ ਹੀ ਕਿਸਾਨਾਂ ਨੂੰ ਮੁਸ਼ਕਲ ਪੇਸ਼ ਆਈ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ 24 ਘੰਟਿਆਂ ਦੌਰਾਨ ਮੱਧ ਪਰਬਤੀ ਅਤੇ ਮੈਦਾਨੀ ਜ਼ਿਲ੍ਹੇ ਵਿੱਚ ਮੀਂਹ ਹਨੇਰੀ ਅਤੇ ਬਿਜਲੀ ਚਮਕਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉਥੇ ਹੀ ਦਸਿਆ ਗਿਆ ਹੈ ਕਿ 22 ਅਪ੍ਰੈਲ ਤੱਕ ਪੂਰੇ ਸੂਬੇ ਵਿੱਚ ਮੌਸਮ ਇਸੇ ਤਰ੍ਹਾਂ ਖਰਾਬ ਰਹਿਣ ਦਾ ਅਨੁਮਾਨ ਲਾਇਆ ਜਾ ਸਕਦਾ ਹੈ। 24 ਘੰਟਿਆਂ ਵਿੱਚ ਜਿੱਥੇ ਹਨੇਰੀ ਅਤੇ ਗਰਜ ਨਾਲ ਗੜੇ ਪੈਣ ਦੇ ਆਸਾਰ ਹਨ।
ਹਿਮਾਚਲ ਪ੍ਰਦੇਸ਼ ਦੇ ਜਨਜਾਰੀ ਜਿਲੇ ਚ ਲਾਹੌਲ-ਸਪਿਤੀ ਕਿਨੌਰ ਅਤੇ ਉਚਾਈ ਵਾਲੇ ਖੇਤਰਾਂ ਵਿੱਚ ਵੀ ਸ਼ੁੱਕਰਵਾਰ ਨੂੰ ਬਰਫ ਬਾਰੀ ਹੋਈ ਹੈ, ਮੈਦਾਨੀ ਇਲਾਕਿਆਂ ਵਿਚ ਹੋਈ ਬਰਸਾਤ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਉੱਥੇ ਹੀ ਕਈ ਥਾਵਾਂ ਤੇ ਧੂੜ ਭਰੀਆਂ ਹਨੇਰੀਆਂ ਦੇ ਨਾਲ ਮੀਂਹ ਪੈਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਮੀਂਹ ਜਾਂ ਬੁੰਦਾ ਬਾਂਦੀ ਤੋਂ ਬਾਅਦ ਅਗਲੇ 48 ਘੰਟਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਵੀ ਜਤਾਈ ਗਈ ਹੈ। 20 ਅਪ੍ਰੈਲ ਨੂੰ ਵੀ ਮੌਸਮ ਖਰਾਬ ਹੋਵੇਗਾ, ਚੰਡੀਗੜ੍ਹ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਧੁੱਪ ਵੀ ਰਹੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …