ਆਈ ਤਾਜਾ ਵੱਡੀ ਖਬਰ
ਅੱਜਕੱਲ੍ਹ ਔਰਤਾਂ ਮਰਦਾ ਨਾਲ ਹਰ ਖੇਤਰ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀਆਂ ਹਨ । ਬੇਸ਼ੱਕ ਔਰਤਾਂ ਨੂੰ ਮਰਦਾਂ ਦੇ ਬਰਾਬਰ ਹੋਣ ਸਬੰਧੀ ਗੱਲਾਂ ਕੀਤੀਆਂ ਜਾਦੀਆ ਹਨ, ਪਰ ਇਸ ਦੇ ਬਾਵਜੂਦ ਅੱਜ ਵੀ ਔਰਤਾਂ ਵੱਖ ਵੱਖ ਤਰ੍ਹਾਂ ਦੇ ਪੁਰਾਣੇ ਰੀਤੀ ਰਿਵਾਜਾਂ ਵਿੱਚ ਫਸੀਆਂ ਹੋਈਆਂ ਹਨ ਤੇ ਇਨ੍ਹਾਂ ਰੀਤੀ ਰਿਵਾਜਾਂ ਦੇ ਕਾਰਨ ਔਰਤਾਂ ਨੂੰ ਅੱਜ ਵੀ ਦਬੋਚਿਆ ਜਾਂਦਾ ਹੈ । ਗੱਲ ਕੀਤੀ ਜਾਵੇ ਜੇਕਰ ਦਹੇਜ ਪ੍ਰਥਾ ਦੀ ਤਾਂ, ਦਹੇਜ ਪ੍ਰਥਾ ਨੂੰ ਗ਼ੈਰਕਾਨੂੰਨੀ ਕਰਾਰ ਕਰ ਦਿੱਤਾ ਗਿਆ ਹੈ। ਪਰ ਇਸ ਦੇ ਬਾਵਜੂਦ ਅਜੇ ਵੀ ਅਜਿਹੇ ਬਹੁਤ ਸਾਰੇ ਲੋਕ ਹਨ ਜੋ ਧੀਆਂ ਨੂੰ ਦਾਜ ਦੀ ਬਲੀ ਚਾੜ੍ਹਦੇ ਹਨ । ਇਸੇ ਵਿਚਕਾਰ ਇਕ ਹੋਰ ਧੀ ਨੇ ਦਾਜ ਦੀ ਬਲੀ ਹੇਠਾਂ ਆ ਕੇ ਆਪਣੀ ਜਾਨ ਦਿੱਤੀ ਦੇ ਦਿੱਤੀ ।
ਮਾਮਲਾ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਸਾਹਮਣੇ ਆਇਆ ਹੈ । ਜਿੱਥੇ ਦਾਜ ਦੀ ਮੰਗ ਪੂਰੀ ਨਾ ਕਰ ਪਾਉਣ ਤੇ ਇਕ ਔਰਤ ਨੂੰ ਉਸ ਦੇ ਪਤੀ ਅਤੇ ਸਹੁਰੇ ਪਰਿਵਾਰ ਨੇ ਤੇਜ਼ਾਬ ਪੀਣ ਦੇ ਲਈ ਮਜਬੂਰ ਕਰ ਦਿੱਤਾ । ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ । ਜਿਸ ਤੋਂ ਬਾਅਦ ਇਸ ਸਬੰਧੀ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਤੇ ਪੁਲੀਸ ਨੇ ਇਸ ਬਾਬਤ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਵਿਚ ਨਿਊ ਮੰਡੀ ਵਿੱਚ ਇਹ ਰਾਠੀ ਲਈ ਪਿੰਡ ਦੇ ਵਿਚ ਵਾਰਦਾਤ ਵਾਪਰੀ । ਜਿੱਥੇ ਦਾਜ ਦੀ ਬਲੀ ਚੜ੍ਹੀ ਔਰਤ ਦੀ ਪਛਾਣ ਰੇਸ਼ਮਾ ਵਜੋਂ ਹੋਈ ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਬਾਬਤ ਗੱਲਬਾਤ ਕਰਦਿਆਂ ਦੱਸਿਆ ਕਿ ਕੀ ਰੇਸ਼ਮਾ ਦੇ ਸਹੁਰੇ ਪਰਿਵਾਰ ਅਕਸਰ ਹੀ ਉਸ ਨੂੰ ਦਾਜ ਲਈ ਜੋ ਕਿ ਪ੍ਰੇਸ਼ਾਨ ਕਰਦੇ ਰਹਿੰਦੇ ਸਨ । ਹਮੇਸ਼ਾਂ ਉਸ ਦੇ ਦਾਜ ਲਿਆਉਣ ਲਈ ਦਬਾਅ ਬਣਾਇਆ ਜਾਂਦਾ ਸੀ । ਜਿਸ ਕਾਰਨ ਉਹ ਮਾਨਸਿਕ ਤੌਰ ਤੇ ਕਾਫੀ ਪ੍ਰੇਸ਼ਾਨ ਰਹਿਣ ਲੱਗ ਪਏ ।
ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਸਹੁਰੇ ਪਰਿਵਾਰ ਨੇ ਰੇਸ਼ਮਾ ਦਾ ਉਤਪੀੜਨ ਕੀਤਾ ਅਤੇ ਉਸ ਨੂੰ ਤੇਜ਼ਾਬ ਪੀਣ ਲਈ ਮਜਬੂਰ ਕਰ ਦਿੱਤਾ । ਦੱਸ ਦੇਈਏ ਕਿ ਪੁਲਸ ਅਨੁਸਾਰ ਜਦੋਂ ਰੇਸ਼ਮਾ ਦੀ ਲਾਸ਼ ਉਸ ਦੇ ਸਹੁਰੇ ਪਰਿਵਾਰ ਦੇ ਘਰੋਂ ਮਿਲੀ ਤਾਂ ਉਸ ਸਮੇਂ ਉਸ ਦੇ ਚਿਹਰੇ ਤੇ ਸੜਨ ਦੇ ਕਾਫੀ ਨਿਸ਼ਾਨ ਬਣੇ ਹੋਏ ਸਨ । ਪੁਲੀਸ ਅਨੁਸਾਰ ਰੇਸ਼ਮਾ ਦੇ ਪਤੀ, ਉਸ ਦੇ ਜੇਠ ਅਤੇ ਸੱਸ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸਾਰੇ ਦੋਸ਼ੀ ਮੌਕੇ ਤੋਂ ਫ਼ਰਾਰ ਦੱਸੇ ਜਾ ਰਹੇ ਹਨ । ਉਥੇ ਹੀ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰ ਸੌਂਪ ਦਿੱਤਾ ਹੈ ਅਤੇ ਹੁਣ ਪੁਲੀਸ ਦੇ ਵੱਲੋਂ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …