ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਦੇਸ਼ ਅੰਦਰ ਜਿੱਥੇ ਕੋਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਵਾਪਰਨ ਵਾਲੇ ਹੋਰ ਭਿਆਨਕ ਹਾਦਸਿਆਂ ਦੇ ਵਿੱਚ ਵੀ ਬਹੁਤ ਸਾਰੇ ਲੋਕ ਮੌਤ ਦਾ ਸ਼ਿਕਾਰ ਬਣ ਰਹੇ ਹਨ। ਇਸ ਤਰ੍ਹਾਂ ਹੀ ਬੀਤੇ ਸਮੇਂ ਦੇ ਵਿੱਚ ਵੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਉਂਦੇ ਰਹੇ ਹਨ ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਅਜਿਹੇ ਵਾਪਰੇ ਹਾਦਸੇ ਖ਼ੌਫਨਾਕ ਹੁੰਦੇ ਹਨ ਜਿਨ੍ਹਾਂ ਨੂੰ ਪਰਿਵਾਰਾਂ ਵੱਲੋਂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪਰ ਕੁਝ ਹਾਦਸੇ ਕੁਝ ਸਾਲਾਂ ਬਾਅਦ ਉਨ੍ਹਾਂ ਦੇ ਸਾਹਮਣੇ ਆ ਕੇ ਫਿਰ ਤੋਂ ਖੜੇ ਹੋ ਜਾਂਦੇ ਹਨ।
ਹੁਣ 11 ਸਾਲਾਂ ਬਾਅਦ ਮਰੇ ਹੋਏ ਬੰਦੇ ਦੇ ਜਿੰਦਾ ਹੋਣ ਦੀ ਗੱਲ ਸਾਹਮਣੇ ਆਈ ਹੈ, ਜਿਸ ਨੂੰ ਦੇਖ ਕੇ ਸਭ ਹੈਰਾਨ ਹਨ । ਇਸ ਸਮੇਂ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੱਛਮੀ ਬੰਗਾਲ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਦੇ 11 ਸਾਲਾਂ ਬਾਅਦ ਜਿੰਦਾ ਹੋਣ ਦੀ ਗੱਲ ਆਖੀ ਗਈ ਹੈ। ਇਸ ਵਿਅਕਤੀ ਦੀ ਮੌਤ 2010 ਵਿਚ ਹੋਏ ਰੇਲ ਹਾਦਸੇ ਵਿਚ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਜਿਸ ਦੇ ਤਹਿਤ ਉਸਦੀ ਭੈਣ ਨੂੰ ਸਰਕਾਰੀ ਨੌਕਰੀ ਮਿਲ ਗਈ।
ਉਸ ਸਮੇਂ ਹੋਏ ਰੇਲ ਹਾਦਸੇ ਵਿਚ 148 ਯਾਤਰੀਆਂ ਦੀ ਮੌਤ ਹੋ ਗਈ ਸੀ। ਹੁਣ ਇਸ ਵਿਅਕਤੀ ਬਾਰੇ ਕਿਸੇ ਵੱਲੋਂ ਸ਼ਿਕਾਇਤ ਕੀਤੀ ਗਈ ਹੈ ਕਿ ਉਹ ਵਿਅਕਤੀ ਜ਼ਿੰਦਾ ਹੈ ਜਿਸ ਤੋਂ ਬਾਅਦ ਰੇਲਵੇ ਨੇ ਚੌਕਸੀ ਵਿਭਾਗ ਵੱਲੋਂ ਜਾਂਚ ਕੀਤੀ ਤਾਂ ਦੋਸ਼ ਵਿੱਚ ਉਨ੍ਹਾਂ ਨੂੰ ਕੁਝ ਪੁਖਤਾ ਸਬੂਤ ਹਾਸਲ ਹੋਏ ਹਨ। ਜਿਸ ਦੇ ਅਧਾਰ ਤੇ ਹੀ ਮਾਮਲੇ ਦੀ ਜਾਂਚ ਸੀ ਬੀ ਆਈ ਦੇ ਹਵਾਲੇ ਕਰ ਦਿੱਤੀ ਗਈ ਹੈ।
ਉਸ ਸਮੇਂ ਜਿੱਥੇ ਪਰਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਮਿਲਿਆ ਸੀ। ਉਥੇ ਹੀ ਮ੍ਰਿਤਕ ਦੇ ਪਿਤਾ ਵੱਲੋਂ ਉਨ੍ਹਾਂ ਦੇ ਬੇਟੇ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਸੀ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਬੇਟੇ ਦੀ ਉਸ ਸਮੇਂ ਮੌਤ ਹੋ ਚੁੱਕੀ ਹੈ ਜਿਸ ਦੇ ਡੀਐਨਏ ਦੇ ਨਮੂਨੇ ਤੋਂ ਉਸਦੀ ਲਾਸ਼ ਦੀ ਪਹਿਚਾਣ ਕੀਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …