ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਮਸਲਾ ਹੁਣ ਤੱਕ ਕੀਤੀਆਂ ਗਈਆਂ ਮੀਟਿੰਗਾਂ ਤੋਂ ਬਾਅਦ ਵੀ ਸੁਲਝਦਾ ਹੋਇਆ ਨਜ਼ਰ ਨਹੀਂ ਆ ਰਿਹਾ। ਆਏ ਦਿਨ ਇਨ੍ਹਾਂ ਕਿਸਾਨਾਂ ਵੱਲੋਂ ਇਸ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਆਖਣਾ ਹੈ ਕਿ ਕੇਂਦਰ ਸਰਕਾਰ ਢੋਂਗ ਰਚ ਰਹੀ ਹੈ ਅਤੇ ਇਨ੍ਹਾਂ ਬੈਠਕਾਂ ਰਾਹੀਂ ਉਹ ਸਿਰਫ਼ ਕਿਸਾਨਾਂ ਨੂੰ ਬੇਵਕੂਫ ਬਣਾ ਰਹੀ ਹੈ। ਉਧਰ ਦੂਜੇ ਪਾਸੇ ਕੇਂਦਰ ਸਰਕਾਰ ਵੱਖ ਵੱਖ ਤਰ੍ਹਾਂ ਦੇ ਤੌਰ ਤਰੀਕੇ ਅਪਣਾ ਕੇ ਅਤੇ ਵੱਖ-ਵੱਖ ਕੇਂਦਰੀ ਮੰਤਰੀਆਂ ਦੀ ਮਦਦ ਨਾਲ ਕਿਸਾਨਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੰਨ ਲੈਣ ਵਾਸਤੇ ਰਾਜ਼ੀ ਕਰਵਾਉਣਾ ਚਾਹੁੰਦੀ ਹੈ।
ਇਸ ਸਬੰਧੀ ਕੇਂਦਰ ਵੱਲੋਂ ਹਰ ਵਾਰ ਬੈਠਕਾਂ ਦੇ ਵਿੱਚ ਨਵੇਂ ਢੰਗ ਤਰੀਕਿਆਂ ਨਾਲ ਕਿਸਾਨਾਂ ਨੂੰ ਇਨ੍ਹਾਂ ਖੇਤੀ ਆਰਡੀਨੈਂਸਾਂ ਦੇ ਫਾਇਦੇ ਦੀ ਜਾਣਕਾਰੀ ਦੱਸੀ ਜਾਂਦੀ ਹੈ ਪਰ ਕਿਸਾਨ ਜਥੇ ਬੰਦੀਆਂ ਵੱਲੋਂ ਹਰ ਵਾਰ ਇਨ੍ਹਾਂ ਤਿੰਨੇ ਕਾਲੇ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਂਦੀ ਹੈ। ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਹੋਏ ਕਿਸਾਨ ਲਗਾਤਾਰ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ ਇਸ ਦੌਰਾਨ ਉਨ੍ਹਾਂ ਵੱਲੋਂ ਇਕ ਪ੍ਰੈੱਸ ਕਾਨਫਰੰਸ ਵੀ ਰੱਖੀ ਗਈ ਜਿਸ ਦੌਰਾਨ ਕਈ ਅਹਿਮ ਗੱਲਾਂ ਉੱਪਰ ਕਿਸਾਨਾਂ ਦੇ ਚਰਚਾ ਕਰਦੇ ਹੋਏ ਐਲਾਨ ਕੀਤਾ।
ਇਸ ਪ੍ਰੈਸ ਕਾਨਫਰੰਸ ਦੇ ਜ਼ਰੀਏ ਕਿਸਾਨਾਂ ਨੇ ਆਖਿਆ ਕਿ ਜੇਕਰ 13 ਜਨਵਰੀ ਤੱਕ ਕੇਂਦਰ ਸਰਕਾਰ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ ਉਹ ਇਨ੍ਹਾਂ ਕਾਨੂੰਨਾਂ ਦੀਆਂ ਕਾਪੀਆਂ ਨੂੰ ਬਦੀ ਦੀ ਜੜ੍ਹ ਵਾਂਗ ਸਾੜ ਦੇਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਆਖਿਆ ਕਿ 16 ਤੋਂ 20 ਜਨਵਰੀ ਤੱਕ ਪੂਰੇ ਦੇਸ਼ ਦੇ ਵਿਚ ਜਿਸ ਤਰੀਕੇ ਨਾਲ ਲੋਕ ਚਾਹੁੰਣ ਉਸੇ ਤਰੀਕੇ ਦੇ ਨਾਲ ਕਿਸਾਨਾਂ ਦੇ ਪੱਖ ਵਿੱਚ ਪ੍ਰਦਰਸ਼ਨ ਕਰ ਸਕਦੇ ਹਨ। ਇਸ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ
ਮਜ਼ਦੂਰ ਜੱਥੇ ਬੰਦੀਆਂ ਨੇ ਮੋਗਾ ਵਿੱਚ ਭਾਜਪਾ ਆਗੂ ਦੇ ਘਰਾਂ ਦਾ ਘਿਰਾਓ ਕਰਨ ਗਏ ਹੋਏ ਕਿਸਾਨਾਂ ਅਤੇ ਮਜਦੂਰਾਂ ਉੱਪਰ ਪੁਲਸ ਵੱਲੋਂ ਕੀਤੀ ਗਈ ਲਾਠੀਚਾਰਜ ਦੀ ਜਮ ਕੇ ਨਿਖੇਧੀ ਕੀਤੀ। ਤੀਕਸ਼ਣ ਸੂਦ ਦੇ ਘਰ ਦੇ ਬਾਹਰ ਗੋਹੇ ਦੀ ਟਰਾਲੀ ਸੁੱਟਣ ਵਾਲਿਆਂ ਖਿਲਾਫ ਦਰਜ ਕੀਤੇ ਗਏ ਫੌਜਦਾਰੀ ਪਰਚੇ ਨੂੰ ਕਿਸਾਨ ਜਥੇ ਬੰਦੀਆਂ ਨੇ ਗਲਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨ ਜਥੇ ਬੰਦੀਆਂ ਨੇ ਆਖਿਆ ਹੈ ਕਿ ਤੀਕਸ਼ਣ ਸੂਦ ਉੱਪਰ ਭੱਦੀ ਸ਼ਬਦਾਵਲੀ ਵਰਤਣ ਕਾਰਨ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …