ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਦੇ ਵਿਚ ਹਾਹਾਕਾਰ ਮਚਾਈ ਹੋਈ ਹੈ ਇਸ ਦੀ ਵਜ੍ਹਾ ਨਾਲ ਕਈ ਤਰਾਂ ਦੀਆਂ ਪਬੰਦੀਆਂ ਸਰਕਾਰ ਵਲੋਂ ਲਗਾਈਆਂ ਗਈਆਂ ਸਨ। ਪਰ ਹੁਣ ਹੋਲੀ ਹੋਲੀ ਕਰਕੇ ਇਹਨਾਂ ਪਾਬੰਦੀਆਂ ਵਿਚ ਢਿਲਾਂ ਦਿੱਤੀਆਂ ਜਾਂ ਰਹੀਆਂ ਹਨ ਤਾਂ ਜੋ ਲੋਕਾਂ ਦੇ ਕੰਮ ਕਾਜ ਚਲਣੇ ਸ਼ੁਰੂ ਹੋ ਜਾਣ। ਅਜਿਹੀ ਹੀ ਇੱਕ ਵੱਡੀ ਖਬਰ ਹੁਣ ਆ ਰਹੀ ਹੈ ਜਿਸ ਨਾਲ ਕਈ ਲੋਕਾਂ ਦੇ ਚਿਹਰੇ ਖਿੜ ਗਏ ਹਨ ਕਿਓੰਕੇ ਓਹਨਾ ਦਾ ਰੋਜਗਾਰ ਦੁਬਾਰਾ ਤੋਂ ਸ਼ੁਰੂ ਹੋ ਸਕਦਾ ਹੈ।
ਅਨਲੌਕ-5 ਬਾਰੇ ਗ੍ਰਹਿ ਮੰਤਰਾਲੇ ਨੇ ਨਵੀਆਂ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ। ਇਸ ਤਹਿਤ ਸਿਨੇਮਾ ਹਾਲ, ਥੀਏਟਰ ਅਨਲੌਕ-5 ‘ਚ ਖੋਲ੍ਹੇ ਜਾ ਸਕਣਗੇ। ਹਾਲ ਹੀ ‘ਚ 50 ਫੀਸਦ ਦਰਸ਼ਕ ਹੀ ਸਿਨੇਮਾ ਹਾਲ ‘ਚ ਦਾਖਲ ਹੋ ਸਕਣਗੇ। ਪਹਿਲੀ ਅਕਤੂਬਰ ਤੋਂ ‘ਅਨਲੌਕ-5’ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤਹਿਤ ਨਵੀਆਂ ਗਾਈਡ ਲਾਈਨਸ ਜਾਰੀ ਕੀਤੀਆਂ ਗਈਆਂ ਹਨ। 15 ਅਕਤੂਬਰ ਤੋਂ ਸਿਨੇਮਾ ਘਰ, ਥੀਏਟਰ, ਮਲਟੀਪਲੈਕਸਸ ਖੋਲ੍ਹਣ ਦੀ ਇਜਾਜ਼ਤ ਹੋਵੇਗੀ। ਜਾਰੀ ਹਿਦਾਇਤਾਂ ਮੁਤਾਬਕ 50 ਫੀਸਦ ਦਰਸ਼ਕਾਂ ਨੂੰ ਇਜਾਜ਼ਤ ਹੋਵੇਗੀ। ਇਸ ਸਬੰਧੀ ਸੂਚਨਾ ਤੇ ਤਕਨਾਲੋਜੀ ਮੰਤਰਾਲ ਵੱਲੋਂ ਐਸਓਪੀ ਜਾਰੀ ਕੀਤੇ ਗਏ ਹਨ।
ਖਿਡਾਰੀਆਂ ਲਈ ਸਵਿਮਿੰਗ ਪੂਲ ਖੋਲ੍ਹਣ ਦੀ ਇਜਾਜ਼ਤ ਹੈ। ਮਨੋਰੰਜਨ ਪਾਰਕ ਤੇ ਹੋਰ ਇਸ ਨਾਲ ਸਬੰਧਤ ਥਾਵਾਂ ਖੋਲ੍ਹਣ ਦੀ ਵੀ ਇਜਾਜ਼ਤ ਹੋਵੇਗੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
![](https://jagattmasha.com/wp-content/uploads/2020/09/Frame-Post-2020-09-30T205044.909-660x330.png)