Breaking News

15 ਅਕਤੂਬਰ ਤੋਂ 30 ਨਵੰਬਰ ਤੱਕ ਕੇਂਦਰ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ, ਲੋਕਾਂ ਚ ਛਾਈ ਖੁਸ਼ੀ

ਕੇਂਦਰ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਭਾਰਤ ਦੇ ਵਿਚ ਜਿਥੇ ਕਿਸਾਨ ਵਿਰੋਧੀ ਬਿੱਲ ਨੂੰ ਲੈ ਕੇ ਰੇਲ ਆਵਾਜਾਈ ਬਹੁਤ ਪ੍ਰਭਾਵਿਤ ਹੋਈ ਹੈ। ਉਥੇ ਹੀ ਰੇਲਵੇ ਵਿਭਾਗ ਵੱਲੋਂ ਤਿਉਹਾਰੀ ਸੀਜ਼ਨ ਦੇ ਵਿਚ 200 ਰੇਲ ਗੱਡੀਆਂ ਚਲਾਉਣ ਦੀ ਤਿਆਰੀ ਕੀਤੀ ਗਈ ਹੈ। ਭਾਰਤੀ ਰੇਲਵੇ ਬੋਰਡ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ 15 ਅਕਤੂਬਰ ਤੋਂ 30 ਨਵੰਬਰ ਦਰਮਿਆਨ 200 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਤਿਆਰੀ ਕੀਤੀ ਗਈ ਹੈ। ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਵੀਕੇ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਰੇਲਵੇ ਤਿਉਹਾਰਾਂ ਦੇ ਸੀਜ਼ਨ ਵਿੱਚ ਰੇਲ ਗੱਡੀਆਂ ਚਲਾਉਣ ਦੀ ਯੋਜਨਾ ਬਣਾ ਰਹੀ ਹੈ।ਰੇਲਵੇ ਵੱਲੋਂ ਸਧਾਰਨ ਯਾਤਰੀ ਰੇਲਗੱਡੀਆਂ ਨੂੰ 22 ਮਾਰਚ ਤੋਂ ਰੱਦ ਕਰ ਦਿੱਤਾ ਗਿਆ ਸੀ।

ਦਿੱਲੀ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਜੋੜਨ ਵਾਲੀਆਂ 15 ਵਿਸ਼ੇਸ਼ ਰਾਜਧਾਨੀ ਰੇਲ ਗੱਡੀਆਂ ਦਾ ਸੰਚਾਲਨ ਰੇਲਵੇ ਵੱਲੋਂ 12 ਮਈ ਤੋਂ ਸ਼ੁਰੂ ਕੀਤਾ ਸੀ। ਇਸ ਤਰ੍ਹਾਂ 1 ਜੂਨ ਤੋਂ 100 ਲੰਬੀ ਦੂਰੀ ਦੀਆਂ ਰੇਲ ਗੱਡੀਆਂ ਦਾ ਸੰਚਾਲਨ ਵੀ ਸ਼ੁਰੂ ਕੀਤਾ ਸੀ।ਹੁਣ
ਰੇਲਵੇ ਵਿਭਾਗ ਨੇ 80 ਵਾਧੂ ਰੇਲ ਗੱਡੀਆਂ ਦੀ ਸ਼ੁਰੂਆਤ 22 ਸਤੰਬਰ ਤੋਂ ਕੀਤੀ ਸੀ। ਇਹ ਜਾਣਕਾਰੀ ਵੀ ਕੇ ਯਾਦਵ ਵੱਲੋਂ ਦਿੱਤੀ ਗਈ।

ਵੀ ਕੇ ਯਾਦਵ ਨੇ ਕਿਹਾ ਕਿ ਇਹ ਫੈਸਲਾ ਕਰੋਨਾ ਵਾਇਰਸ ਦੇ ਮੱਦੇਨਜ਼ਰ ਲਿਆ ਗਿਆ ਹੈ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨਾਲ ਸਲਾਹ-ਮਸ਼ਵਰਾ ਵੀ ਕੀਤਾ ਅਤੇ ਕਰੋਨਾ ਵਾਇਰਸ ਦੀ ਲਾਗ ਦੀ ਸਥਿਤੀ ਦੀ ਸਮੀਖਿਆ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਿਪੋਰਟ ਤੋਂ ਬਾਅਦ ਹੀ ਇਹ ਫੈਸਲਾ ਲਿਆ ਜਾਵੇਗਾ ਕਿ ਕਿੰਨੀਆਂ ਵਿਸ਼ੇਸ਼ ਰੇਲ ਗੱਡੀਆਂ ਚੱਲਣਗੀਆਂ।ਉਨ੍ਹਾਂ ਕਿਹਾ ਕਿ ਲਗਭਗ 200 ਰੇਲ ਗੱਡੀਆਂ ਚੱਲਣਗੀਆਂ ,ਪਰ ਉਨ੍ਹਾਂ ਨੇ ਕਿਹਾ ਕਿ ਸਥਿਤੀ ਦੇ ਅਨੁਸਾਰ ਇਸ ਦੀ ਸੰਖਿਆ ਵਧ ਵੀ ਸਕਦੀ ਹੈ।ਰੇਲਵੇ ਨੇ ਰਾਜ ਸਰਕਾਰਾਂ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਤੇ covid-19 ਦੀ ਸਥਿਤੀ ਨੂੰ ਵੇਖਦੇ ਹੋਏ ਯਾਤਰੀ ਸਹੂਲਤਾਂ ਦੇਣ ਦਾ ਫੈਸਲਾ ਕੀਤਾ ਹੈ।

ਯਾਦਵ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਦੇ ਅਨੁਸਾਰ ਹੀ ਰੇਲ ਗੱਡੀਆਂ ਚਲਾਈਆਂ ਗਈਆਂ ਹਨ।ਰੋਜ਼ਾਨਾ ਰੇਲ ਗੱਡੀਆਂ ਦੀ ਆਵਾਜਾਈ ਤੇ covid-19 ਦੀ ਸਥਿਤੀ ਨੂੰ ਵੇਖਦੇ ਹੋਏ ਹੀ ਸਾਰੇ ਇੰਤਜ਼ਾਮ ਕੀਤੇ ਗਏ ਹਨ। ਤਾਂ ਜੋ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Check Also

ਇਥੇ ਕੀਤੀਆਂ ਗਈਆਂ ਹੈਵਾਨੀਅਤ ਦੀਆਂ ਹੱਦਾਂ ਪਾਰ , ਗਰਭਵਤੀ ਔਰਤ ਦਾ ਕਤਲ ਕਰ ਲਾਸ਼ ਦੇ 20 ਟੁਕੜੇ ਕਰ ਬੋਰੇ ਚ ਸੁਟਿਆ

ਆਈ ਤਾਜਾ ਵੱਡੀ ਖਬਰ  ਔਰਤਾਂ ਦੇ ਨਾਲ ਅਪਰਾਧ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ। …