Breaking News

16 ਜਨਵਰੀ ਲਈ ਪੰਜਾਬ ਸਰਕਾਰ ਨੇ ਖਿਚੀ ਇਹ ਤਿਆਰੀ-ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਚੱਲ ਰਹੇ ਕੋਰੋਨਾ ਵਾਇਰਸ ਨੂੰ ਜੜ੍ਹ ਤੋਂ ਪੱਟ ਸੁੱਟਣ ਦੇ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਤੱਕ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਵਿਚ ਬਹੁਤ ਵੱਡੀ ਸਫਲਤਾ ਹੱਥ ਨਹੀਂ ਲੱਗੀ। ਇਸ ਵਾਸਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਕੋਰੋਨਾ ਵਾਇਰਸ ਤੋਂ ਬਚਾਅ ਵਾਸਤੇ ਦੇਸ਼ ਅੰਦਰ ਹੀ ਤਿਆਰ ਕੀਤੀਆਂ ਗਈਆਂ ਵੈਕਸੀਨਾਂ ਉਪਰ ਲੱਗੀ ਹੋਈ ਹੈ। ਫਿਲਹਾਲ ਇਨ੍ਹਾਂ ਵੈਕਸੀਨਾਂ ਦੀ ਐਮਰਜੈਂਸੀ ਵਰਤੋਂ ਕਰਨ ਉੱਪਰ ਸਰਕਾਰ ਵੱਲੋਂ ਇਜਾਜ਼ਤ ਦੇ ਦਿੱਤੀ ਗਈ ਹੈ ਅਤੇ ਇਨ੍ਹਾਂ ਦੀਆਂ ਖੁਰਾਕਾਂ ਨੂੰ ਵੱਖ ਵੱਖ ਸੂਬਿਆਂ ਤਕ ਵੀ ਪਹੁੰਚਾਇਆ ਜਾ ਰਿਹਾ ਹੈ।

ਇਸ ਦੇ ਚਲਦੇ ਹੋਏ ਹੁਣ ਪੰਜਾਬ ਸਰਕਾਰ ਨੇ ਤਿਆਰੀ ਖਿੱਚ ਲਈ ਹੈ ਅਤੇ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਨ ਲਈ ਸੂਬੇ ਦੇ ਅੰਦਰ 110 ਥਾਵਾਂ ਨੂੰ ਪੂਰੀ ਤਰਾਂ ਤਿਆਰ ਕਰ ਲਿਆ ਗਿਆ ਹੈ। ਅੱਜ ਕੋਰੋਨਾ ਵਾਇਰਸ ਤੋਂ ਬਚਾਅ ਦੇ ਟੀਕੇ ਦੀਆਂ 20,450 ਸ਼ੀਸ਼ਿਆਂ ਨੂੰ ਪ੍ਰਾਪਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਮੌਜੂਦ ਹਰ ਸ਼ੀਸ਼ੀ ਅੰਦਰ 10 ਖੁਰਾਕਾਂ ਹਨ ਜੋ ਸਬੰਧਤ ਵਿਅਕਤੀ ਨੂੰ 28 ਦਿਨਾਂ ਦੇ ਫਰਕ ਨਾਲ ਦੋ ਖੁਰਾਕਾਂ ਦੇ ਰੂਪ ਵਿੱਚ ਦਿੱਤੀਆਂ ਜਾਣਗੀਆਂ। ਇਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਸਿਹਤ

ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਕਾਫੀ ਲੰਬੇ ਇੰਤਜ਼ਾਰ ਤੋਂ ਬਾਅਦ ਸਿਹਤ ਅਤੇ ਪਰਿਵਾਰ ਭਲਾਈ ਮਹਿਕਮੇ ਪੰਜਾਬ ਦੇ ਈ ਪੀ ਆਈ ਅਧਿਕਾਰੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਕੋਵੀਸ਼ੀਲਡ ਨਾਮ ਦੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਪ੍ਰਾਪਤ ਕਰ ਲਈ ਗਈ ਹੈ। ਇਸ ਟੀਕੇ ਦੇ ਸੰਬੰਧ ਵਿੱਚ ਗੱਲ ਕਰਦੇ ਹੋਏ ਉਨ੍ਹਾਂ ਨੇ ਆਖਿਆ ਕਿ ਇਸ ਨੂੰ ਆਕਸਫ਼ੋਰਡ ਯੂਨੀਵਰਸਿਟੀ ਅਤੇ ਐਸਟ੍ਰਾਜੇਨੇਕਾ ਨੇ ਮਿਲ ਕੇ ਤਿਆਰ ਕੀਤਾ ਹੈ। ਭਾਰਤ ਦੇ ਵਿਚ ਇਸ ਟੀਕੇ ਦਾ ਉਤਪਾਦਨ ਸੀਰਮ ਇੰਸਟੀਚਿਊਟ ਵੱਲੋਂ ਵੱਡੇ ਪੱਧਰ ਉੱਪਰ ਕੀਤਾ ਜਾ ਰਿਹਾ ਹੈ।

ਇਸ ਵੈਕਸੀਨ ਨੂੰ ਇੰਗਲੈਂਡ ਦੇ ਵਿੱਚ ਵੀ ਐਮਰਜੈਂਸੀ ਰੂਪ ਵਿੱਚ ਲਗਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਪੰਜ ਥਾਵਾਂ ਦੀ ਚੋਣ ਕੀਤੀ ਗਈ ਹੈ ਜਿਥੇ ਤਕਰੀਬਨ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਜ਼ਿਲਾ ਹਸਪਤਾਲ ਐਸਏਐਸ ਨਗਰ ਅਤੇ ਜੀਐਮਸੀ ਅੰਮ੍ਰਿਤਸਰ ਵਿਚ ਕੇਂਦਰ ਸਰਕਾਰ ਨਾਲ ਦੋ ਸ਼ੈਸ਼ਨ ਸਾਇਟਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਫਿਲਹਾਲ ਇਸ ਵੈਕਸੀਨ ਨੂੰ ਸਟੇਟ ਵੈਕਸੀਨ ਸਟੋਰ ਸੈਕਟਰ-24 ਵਿਖੇ ਸਟੋਰ ਕੀਤਾ ਗਿਆ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …