ਆਈ ਤਾਜ਼ਾ ਵੱਡੀ ਖਬਰ
ਬੇਸ਼ੱਕ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਜਿਥੇ ਕੁਝ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਹੀ ਕਈ ਸਕੀਮਾਂ ਨੂੰ ਲੈ ਕੇ ਲੋਕਾਂ ਵਿਚ ਵਿਰੋਧ ਵੀ ਦੇਖਿਆ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਜਿਥੇ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਅਤੇ ਇਨ੍ਹਾਂ ਨੀਤੀਆਂ ਦੇ ਤਹਿਤ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਹਨਾਂ ਕਾਨੂੰਨਾਂ ਨੂੰ ਜਿੱਥੇ ਲੋਕਾਂ ਦੇ ਵਿਰੋਧ ਕਾਰਨ ਰੱਦ ਕਰਨਾ ਪਿਆ। ਉਥੇ ਹੀ ਦੇਸ਼ ਅੰਦਰ ਵਧ ਰਹੀਆਂ ਕਈ ਚੀਜ਼ਾਂ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵਿਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਦੇਖਿਆ ਜਾ ਰਿਹਾ ਹੈ।
2 ਦਿਨਾਂ ਲਈ ਭਾਰਤ ਬੰਦ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤ ਬੰਦ ਦਾ ਸੱਦਾ ਕੇਂਦਰੀ ਟ੍ਰੇਡ ਯੂਨੀਅਨਾਂ ਤੇ ਇਕ ਫੋਰਮ ਵੱਲੋਂ ਦਿੱਤਾ ਗਿਆ ਹੈ। ਜਿਨ੍ਹਾਂ ਦੱਸਿਆ ਹੈ ਕਿ 28 ਅਤੇ 29 ਮਾਰਚ ਨੂੰ ਭਾਰਤ ਨੂੰ ਇਸ ਲਈ ਬੰਦ ਕੀਤਾ ਜਾ ਰਿਹਾ ਹੈ ਕਿਉਂ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਇਹ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿੱਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਨੀਤੀਆਂ ਦਾ ਆਮ ਲੋਕਾਂ ਕਿਸਾਨਾਂ ਅਤੇ ਮਜ਼ਦੂਰਾਂ ਉਪਰ ਅਸਰ ਹੋ ਰਿਹਾ ਹੈ।
ਉੱਥੇ ਹੀ ਰੋਡਵੇਜ਼, ਟਰਾਂਸਪੋਰਟ ਅਤੇ ਬਿਜਲੀ ਵਿਭਾਗ ਦੇ ਕਰਮਚਾਰੀ ਵੀ ਇਸ ਬੰਦ ਦੇ ਵਿਚ ਸ਼ਾਮਲ ਹੋ ਰਹੇ ਹਨ ਅਤੇ ਦੋ ਦਿਨਾਂ ਦੀ ਹੜਤਾਲ ਦਾ ਐਲਾਨ ਵੀ ਯੂਨੀਅਨ ਨੇ ਕੀਤਾ ਹੈ। 28 ਅਤੇ 29 ਮਾਰਚ ਨੂੰ ਜਿੱਥੇ ਸਾਰੇ ਰਾਜਾਂ ਅਤੇ ਸੈਕਟਰਾਂ ਵਿੱਚ ਆਲ ਇੰਡੀਆਂ ਹੜਤਾਲ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਸ ਦਾ ਜਾਇਜ਼ਾ ਕੇਂਦਰੀ ਟਰੇਡ ਯੂਨੀਅਨਾਂ ਦੇ ਜੁਆਇੰਟ ਫੋਰਮ ਵੱਲੋਂ ਵੀ ਲਿਆ ਗਿਆ ਹੈ, ਜਿਨ੍ਹਾਂ ਵੱਲੋਂ ਇਸ ਦੋ ਦਿਨਾ ਹੜਤਾਲ ਵਾਸਤੇ 22 ਮਾਰਚ ਨੂੰ ਮੀਟਿੰਗ ਵੀ ਕੀਤੀ ਗਈ ਸੀ।
ਇਸ ਦੌਰਾਨ ਬੈਂਕਾਂ ਦੀਆਂ ਸੇਵਾਵਾਂ ਵੀ ਪ੍ਰਭਾਵਤ ਹੋ ਸਕਦੀਆਂ ਹਨ। ਇਸ ਬੰਦ ਦੇ ਵਿਚ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਸਾਰੀਆਂ ਯੂਨੀਅਨਾਂ ਦੇਸ਼ ਭਰ ਵਿੱਚ ਸੈਂਕੜੇ ਥਾਵਾਂ ਤੇ ਇਸ ਬੰਦ ਵਿਚ ਹੜਤਾਲ ਦਾ ਸਮਰਥਨ ਕਰਨਗੀਆਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …