ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਜਿੱਥੇ ਪੁਲਿਸ ਮੁਲਾਜ਼ਮਾਂ ਤੇ ਅਕਸਰ ਹੀ ਕਈ ਪ੍ਰਕਾਰ ਦੇ ਦੋਸ਼ ਲੱਗਦੇ ਹਨ, ਜਿਨ੍ਹਾਂ ‘ਚ ਭ੍ਰਿਸ਼ਟਾਚਾਰ, ਗੁੰਡਾਗਰਦੀ ਤੇ ਸਿਆਸੀ ਦਬਾਅ ਦੀਆਂ ਗੱਲਾਂ ਸ਼ਾਮਲ ਹਨ। ਪਰ ਜਦੋਂ ਕਿਸੇ ਪੁਲਿਸ ਮੁਲਾਜ਼ਮ ਦੀ ਗਲਤੀ ਕਰਦਿਆਂ ਕੋਈ ਵੀਡੀਓ ਵਾਇਰਲ ਹੁੰਦੀ ਹੈ ਤਾਂ, ਪੁਲਿਸ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ ਆ ਜਾਂਦਾ ਹੈ। ਪਰ ਦੂਜੇ ਪਾਸੇ ਬਹੁਤ ਸਾਰੇ ਪੁਲਿਸ ਮੁਲਾਜ਼ਮ ਅਜਿਹੇ ਵੀ ਹਨ ਜਿਨ੍ਹਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਦੇ ਨਾਲ ਨਿਭਾਈ ਜਾਂਦੀ ਹੈ। ਕਈ ਵਾਰ ਡਿਊਟੀ ਨਿਭਾਉਂਦੇ ਹੋਏ ਅਜਿਹੇ ਪੁਲਿਸ ਮੁਲਾਜ਼ਮਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਹੜੀਆਂ ਸਭ ਨੂੰ ਹੀ ਹੈਰਾਨ ਕਰ ਦਿੰਦੀਆਂ ਹਨ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਦੋ ਦਿਨ ਪਹਿਲਾਂ ਮਰ ਕੇ ਜਿਉਂਦੇ ਹੋਏ ਪੁਲਿਸ ਮੁਲਾਜ਼ਮ ਦੀ ਅੱਜ ਹਸਪਤਾਲ ਦੇ ਵਿੱਚ ਇਲਾਜ ਦੋਰਾਨ ਮੌਤ ਹੋ ਗਈ।
ਦੱਸਦਿਆ ਕਿ ਦੋ ਦਿਨ ਪਹਿਲਾਂ ਮੌਤ ਦੇ ਮੂੰਹ ਤੋਂ ਬਚੇ ਪੁਲਿਸ ਵਾਲੇ ਦੀ, ਅੱਜ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਕੀੜੇ ਦੇ ਕੱਟਣ ਤੋਂ ਬਾਅਦ ਉਨ੍ਹਾਂ ਦੇ ਸਰੀਰ ਦੇ ਵਿੱਚ ਅਚਾਨਕ ਇਨਫੈਕਸ਼ਨ ਜ਼ਿਆਦਾ ਵੱਧ ਗਿਆ, ਤੇ ਇਨਫੈਕਸ਼ਨ ਕਾਰਨ ਲੁਧਿਆਣਾ ਪੁਲਿਸ ਮੁਲਾਜ਼ਮ ਦਾ DMC ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਮ੍ਰਿਤਕ ਦੀ ਪਛਾਣ ਮਨਪ੍ਰੀਤ ਵਜੋਂ ਹੋਈ ਹੈ।
ਓਥੇ ਹੀ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਦੇ ਵੱਲੋਂ ਹੁਣ ਹਸਪਤਾਲ ਪ੍ਰਸ਼ਾਸਨ ਉੱਪਰ ਵੱਡੇ ਦੋਸ਼ ਲਗਾਏ ਗਏ ਸੀ, ਪਰਿਵਾਰ ਨੇ ਦੋ ਦਿਨ ਪਹਿਲਾਂ ਮਹਾਨਗਰ ਦੇ ਇੱਕ ਨਿੱਜੀ ਹਸਪਤਾਲ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਸੀ।
ਦੱਸਦਿਆ ਕਿ ਪੁਲਿਸ ਮੁਲਾਜ਼ਮ ਮਨਪ੍ਰੀਤ ਦੇ ਪਿਤਾ ASI ਰਾਮਜੀ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਾਇਬ ਕੋਰਟ ਵਿੱਚ ਤਾਇਨਾਤ ਸੀ। ਉਸ ਦੇ ਹੱਥ ‘ਤੇ ਜ਼ਹਿਰੀਲੇ ਕੀੜੇ ਨੇ ਡੰਗ ਮਾਰ ਲਿਆ ਸੀ। ਸਰੀਰ ‘ਚ ਇਨਫੈਕਸ਼ਨ ਵਧਣ ਕਾਰਨ ਪਰਿਵਾਰ ਨੇ ਆਪਣੇ ਬੇਟੇ ਮਨਪ੍ਰੀਤ ਨੂੰ 15 ਸਤੰਬਰ ਨੂੰ ਏਮਜ਼ ਬੱਸੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਇਹ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ ਜਿਸ ਕਾਰਨ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …