Breaking News

22 ਨਵੰਬਰ ਤੱਕ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਲਈ ਪੰਜਾਬ ਚ ਇਥੇ ਲੱਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਪੰਜਾਬ ਸਰਕਾਰ ਨੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ । ਤਾਂ ਜੋ ਲੋਕਾਂ ਨੂੰ ਇਸ ਵੈਸ਼ਵਿਕ ਮਹਾਂਮਾਰੀ ਤੋਂ ਬਚਾਇਆ ਜਾ ਸਕੇ । ਜਿਸ ਕਾਰਨ ਹਰ ਵਰਗ ਇਨ੍ਹਾਂ ਪਾਬੰਦੀਆਂ ਦੇ ਕਾਰਨ ਖਾਸੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਸੀ । ਕਿਉਂਕਿ ਇਸ ਦੇ ਨਾਲ ਲੋਕਾਂ ਦੇ ਕੰਮਕਾਜ ਠੱਪ ਰਹੇ ਸਨ ਤੇ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੇ ਕਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਨੌਕਰੀਆਂ ਤਕ ਗੁਆ ਦਿੱਤੀਅਾਂ ਹਨ । ਇਸ ਵਿਚਕਾਰ ਪੰਜਾਬ ਦੇ ਵਿੱਚ ਇੱਕ ਹੋਰ ਵੱਡੀ ਪਾਬੰਦੀ ਲੱਗਣ ਜਾ ਰਹੀ ਹੈ । ਜਿਸ ਨੂੰ ਲੈ ਕੇ ਹੁਣ ਐਲਾਨ ਵੀ ਕਰ ਦਿੱਤਾ ਗਿਆ ਹੈ ।

ਦਰਅਸਲ ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ ਦੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਕਟਣ ਤੇ ਪੂਰੀ ਤਰ੍ਹਾਂ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ । ਜਿੱਥੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਸਮੇਂ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ । ਉੱਥੇ ਹੀ ਹੁਣ ਝੋਨੇ ਦੀ ਕਟਾਈ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਕਿ ਹੁਣ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਤੇ ਪੂਰੀ ਤਰ੍ਹਾਂ ਪਾਬੰਦੀ ਲੱਗ ਚੁੱਕੀ ਹੈ ।

ਜਿਸ ਸਬੰਧੀ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐੱਸਐਮਐੱਸ ਲਗਾਏ ਬਗੈਰ ਫ਼ਸਲ ਦੀ ਕਟਾਈ ਨਹੀਂ ਕਰੇਗਾ ।

ਹਾਰਵੈਸਟਰ ਕੰਬਾਈਨਜ਼ ਦੀ ਖੇਤੀਬਾਡ਼ੀ ਵਿਭਾਗ ਰਾਹੀਂ ਆਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇਗੀ ਅਤੇ ਨਾਲ ਹੀ ਮੁੱਖ ਖੇਤੀਬਾਡ਼ੀ ਅਫ਼ਸਰ ਪਟਿਆਲਾ ਨੂੰ ਇਨ੍ਹਾਂ ਸਾਰੇ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਲਈ ਵੀ ਕਹਿ ਦਿੱਤਾ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 22 ਨਵੰਬਰ 2021 ਤੱਕ ਲਾਗੂ ਰਹਿਣਗੇ । ਪਟਿਆਲਾ ਪ੍ਰਸ਼ਾਸਨ ਵਲੋਂ ਜੋ ਹੁਕਮ ਜਾਰੀ ਕੀਤੇ ਗਏ ਹਨ ਉਸ ਕਾਰਨ ਕਿਸਾਨਾਂ ਨੂੰ ਖਾਸੀ ਪ੍ਰੇਸ਼ਾਨੀ ਆਉਣ ਵਾਲੇ ਦਿਨਾਂ ਦੇ ਵਿੱਚ ਝੱਲਣੀ ਪੈ ਸਕਦੀ ਹੈ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …