ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਜਿੱਥੇ ਕਰੋਨਾ ਨੇ ਹਾਹਾ ਮਚਾਈ ਹੈ, ਉਥੇ ਹੀ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਸੜਕੀ ਆਵਾਜਾਈ ਦੌਰਾਨ ਜਿੱਥੇ ਹੋਣ ਵਾਲੇ ਸੜਕ ਹਾਦਸੇ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਦਾ ਕਾਰਨ ਬਣ ਜਾਂਦੇ ਹਨ। ਬਹੁਤ ਸਾਰੇ ਲੋਕ ਬਿਮਾਰੀਆਂ ਦੇ ਚਲਦੇ ਹੋਏ ਅਤੇ ਘਰਾਂ ਵਿੱਚ ਵਾਪਰਨ ਵਾਲੇ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਅਜਿਹੇ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ 23 ਸਾਲਾਂ ਦੀ ਕੁੜੀ ਦੀ ਘਰ ਵਿੱਚ ਹੀ ਹੋਈ ਮੌਤ ਕਾਰਨ ਸ਼ੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਭਾ ਬਲਾਕ ਦੇ ਅਧੀਨ ਆਉਂਦੇ ਪਿੰਡ ਬੌੜਾ ਖ਼ੁਰਦ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਗਰਭਵਤੀ ਔਰਤ ਦੀ ਘਰ ਵਿੱਚ ਹੀ ਵਾਪਰੇ ਹਾਦਸੇ ਦੌਰਾਨ ਮੌਤ ਹੋ ਗਈ ਹੈ । ਇਹ ਹਾਦਸਾ ਸਵੇਰੇ 5 ਵਜੇ ਦੇ ਕਰੀਬ ਵਾਪਰਿਆ ਜਦੋਂ ਸਾਰਾ ਪਰਿਵਾਰ ਘਰ ਵਿੱਚ ਸੁੱਤਾ ਪਿਆ ਹੋਇਆ ਸੀ। ਉਸ ਸਮੇਂ ਹੀ ਉਨ੍ਹਾਂ ਦੇ ਘਰ ਦੀ ਛੱਤ ਅਚਾਨਕ ਡਿੱਗ ਗਈ।
ਉਸ ਘਰ ਅੰਦਰ ਮ੍ਰਿਤਕ ਫੁਲੀਆ ਬੇਗਮ, ਉਸ ਦਾ ਪਤੀ ਇਬਰਾਹਿਮ ਖ਼ਾਨ, ਘਰ ਅੰਦਰ ਹੀ ਸੁੱਤੇ ਪਏ ਸਨ। ਘਰ ਦੀ ਮਾਲੀ ਹਾਲਤ ਠੀਕ ਨਾ ਹੋਣ ਕਾਰਨ ਸਰਕਾਰ ਨੂੰ ਮੱਦਦ ਲਈ ਗੁਹਾਰ ਲਗਾਈ ਗਈ ਸੀ। ਜਿਸ ਵਾਸਤੇ ਪੀੜਤ ਪੱਖ ਵੱਲੋਂ ਕਈ ਵਾਰ ਦਫਤਰਾਂ ਦੇ ਗੇੜੇ ਵੀ ਲਗਾਏ ਜਾ ਚੁੱਕੇ ਸਨ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਵੀ ਮਾਲੀ ਮਦਦ ਨਹੀਂ ਕੀਤੀ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਆਵਾਜ਼ ਸੁਣ ਕੇ ਗੁਆਂਢੀਆਂ ਵੱਲੋਂ ਮੌਕੇ ਤੇ ਜਾ ਕੇ ਪਤੀ ਪਤਨੀ ਨੂੰ ਮਲਬੇ ਹੇਠੋਂ ਕੱਢਣ ਦੀ ਕੋਸ਼ਿਸ਼ ਕੀਤੀ ਗਈ।
ਇਸ ਘਟਨਾ ਵਿੱਚ ਜਿੱਥੇ ਪਤੀ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਉਥੇ ਹੀ ਪਤਨੀ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕਾਂ 23 ਸਾਲਾ ਔਰਤ ਜੋ ਕਿ ਦੋ ਮਹੀਨਿਆਂ ਦੀ ਗਰਭਵਤੀ ਸੀ। ਉਸ ਦੇ ਖਤਮ ਹੋਣ ਨਾਲ ਹੀ ਉਸ ਦਾ ਬੱਚਾ ਵੀ ਗਰਭ ਵਿੱਚ ਖ਼ਤਮ ਹੋ ਗਿਆ ਜਿਸ ਨੇ ਅਜੇ ਇਸ ਦੁਨੀਆ ਵਿੱਚ ਆਉਣਾ ਸੀ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …