Breaking News

29 ਜਨਵਰੀ ਲਈ ਪੰਜਾਬ ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹੋ ਗਿਆ ਵੱਡਾ ਐਲਾਨ – ਕਰਨਗੇ ਇਹ ਐਕਸ਼ਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਮਾਹੌਲ ਇਸ ਸਮੇਂ ਕਾਫੀ ਗਰਮਾਇਆ ਹੋਇਆ ਦਿਖਾਈ ਦੇ ਰਿਹਾ ਹੈ । ਦੂਜੇ ਪਾਸੇ ਕਿਸਾਨਾਂ ਦੀ ਨਵੀਂ ਪਾਰਟੀ ਸੰਯੁਕਤ ਸਮਾਜ ਮੋਰਚਾ ਵੀ ਇਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਫੀ ਸਰਗਰਮੀ ਦਿਖਾ ਰਿਹਾ ਹੈ । ਉੱਥੇ ਹੀ ਕੁਝ ਹੀ ਸਮਾਂ ਪਹਿਲਾਂ ਕਿਸਾਨ ਦਿੱਲੀ ਦੀਆਂ ਬਰੂਹਾਂ ਤੋਂ ਅੰਦੋਲਨ ਜਿੱਤ ਕੇ ਘਰ ਵਾਪਸ ਪਰਤੇ ਸਨ , ਪਰ ਅਜੇ ਵੀ ਕਿਸਾਨਾਂ ਦੇ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੀਆਂ ਜੋ ਮੰਗਾਂ ਹਨ ਉਹ ਅਜੇ ਤੱਕ ਪੂਰੀਆਂ ਨਹੀਂ ਹੋਈਆਂ ਹਨ । ਇਸੇ ਵਿਚਕਾਰ ਹੁਣ ਕਿਸਾਨਾਂ ਦੇ ਵੱਲੋਂ 29 ਜਨਵਰੀ ਨੂੰ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਕਿ ਹੁਣ ਪੰਜਾਬ ਦੇ ਅੰਮ੍ਰਿਤਸਰ ਸਥਿਤ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਉਣੱਤੀ ਜਨਵਰੀ ਨੂੰ ਪੰਜਾਬ ਦੇ ਵਿੱਚ ਭਾਜਪਾ ਤੇ ਆਰਐੱਸਐੱਸ ਦੇ ਪੁਤਲੇ ਫੂਕਣ ਦਾ ਐਲਾਨ ਕਰ ਦਿੱਤਾ ਹੈ ।

ਇਸ ਮਹਾਂਰੈਲੀ ਦੇ ਵਿਚ ਯੂ ਪੀ ਹਰਿਆਣਾ ਤੇ ਪੰਜਾਬ ਤੋਂ ਲਗਪਗ ਇਕ ਲੱਖ ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ । ਰੈਲੀ ਵਿਚ ਕਈ ਕਿਸਾਨ ਆਗੂ ਵੀ ਸ਼ਾਮਲ ਹੋਏ ਜਿਨ੍ਹਾਂ ਵੱਲੋਂ ਇਸ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ । ਇਸੇ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਤੇ ਇਸ ਮਹਾਰੈਲੀ ਵਿਚ ਤੀਹ ਹਜ਼ਾਰ ਦੇ ਕਰੀਬ ਕਿਸਾਨ ਔਰਤਾਂ ਵੀ ਸ਼ਾਮਲ ਹੋਈਆਂ ।

ਉਥੇ ਹੀ ਮੌਕੇ ਕਿਸਾਨ ਆਗੂਆਂ ਦੇ ਵੱਲੋਂ ਗੱਲਬਾਤ ਕਰਦਿਆਂ ਕਿਹਾ ਗਿਆ ਕਿ 29 ਜਨਵਰੀ 2021 ਨੂੰ ਭਾਜਪਾ ਤੇ ਆਰਐੱਸਐੱਸ ਦੇ ਗੁੰਡਿਆਂ ਨੇ ਪੁਲੀਸ ਦੀ ਮਿਲੀਭੁਗਤ ਦੇ ਨਾਲ ਜਥੇਬੰਦੀ ਦਿ ਦਿੱਲੀ ਮੋਰਚੇ ਤੇ ਸਟੇਜ ਨੂੰ ਉਖਾੜਨ ਲਈ ਹਮਲੇ ਕੀਤੇ । ਜਿਸ ਦੇ ਵਿਰੋਧ ਵਜੋਂ ਕਿਸਾਨਾਂ ਦੇ ਵੱਲੋਂ ਹੁਣ ਆਉਣ ਵਾਲੀ ਉਣੱਤੀ ਜਨਵਰੀ ਨੂੰ ਪੰਜਾਬ ਭਰ ਦੇ ਵਿੱਚ ਭਾਜਪਾ ਅਤੇ ਆਰਐੱਸਐੱਸ ਦੇ ਪੁਤਲੇ ਸਾੜੇ ਜਾਣਗੇ ।

ਕਿਸਾਨਾਂ ਵੱਲੋਂ ਇਸ ਘਟਨਾਕ੍ਰਮ ਦੀ ਵੀਡੀਓ ਵਿਚ ਦਿਖ ਰਹੇ ਪ੍ਰਦੀਪ ਖੱਤਰੀ ਤੇ ਅਮਨ ਦਬਾਸ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਮੰਗ ਕੀਤੀ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਦੇ ਰਾਜ ਵਿਚ ਕੁਦਰਤੀ ਖੇਤਾਂ ਦੀ ਨੀਤੀ ਬਣਾ ਕੇ ਖੇਤੀ ਅਾਧਾਰਿਤ ਲਾਗੂ ਉਦਯੋਗ ਪਿੰਡਾਂ ਵਿੱਚ ਸਥਾਪਤ ਕੀਤੇ ਜਾਣਗੇ ਜੋ ਪ੍ਰਦੂਸ਼ਣ ਤੋਂ ਮੁਕਤ ਹੋਣਗੇ ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …