ਆਈ ਤਾਜ਼ਾ ਵੱਡੀ ਖਬਰ
ਵਾਪਰਦੇ ਸੜਕ ਹਾਦਸਿਆਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਵਿਚ ਕਈ ਅਜਿਹੀਆਂ ਹਸਤੀਆਂ ਦੀ ਜਾਨ ਵੀ ਚਲੀ ਗਈ ਹੈ। ਜਿਨ੍ਹਾਂ ਦੇ ਵੱਖ ਵੱਖ ਖੇਤਰਾਂ ਦੇ ਵਿੱਚ ਕੀਤੇ ਗਏ ਕਾਰਜਾਂ ਦੇ ਚੱਲਦਿਆਂ ਹੋਇਆਂ ਲੋਕਾਂ ਵੱਲੋਂ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਗਈ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪਰ ਕੁਝ ਲੋਕਾਂ ਵੱਲੋਂ ਜਿੱਥੇ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ।
ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁਨੀਆ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਵੱਖ-ਵੱਖ ਖੇਤਰਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਵਿਅਕਤੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਹੈ ਜਿੱਥੇ ਮੁੰਬਈ ਪੁਣੇ ਐਕਸਪ੍ਰੈਸਵੇ ਤੇ ਮਹਾਰਾਸ਼ਟਰ ਖੋਪੋਲੀ ਦੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਸ਼ਿਵ ਸੰਗਰਾਮ ਦੇ ਮੁਖੀ ਵਿਨਾਇਕ ਮੇਟੇ ਦਾ ਦਿਹਾਂਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ।
ਜਿੱਥੇ ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਨ। ਅਤੇ ਸੁਤੰਤਰਤਾ ਦਿਹਾੜੇ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਆਪਣੀ ਗ੍ਰਹਿ ਨਗਰ ਬੀਡ ਵਾਪਸ ਜਾ ਰਹੇ ਸਨ। ਜਿੱਥੇ ਉਹ ਰਸਤੇ ਵਿੱਚ ਹੀ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਇੱਕ ਬੈਠਕ ਵਿਚ ਹਿੱਸਾ ਲੈਣ ਲਈ ਮੁੰਬਈ ਜਾ ਰਹੇ ਸਨ।
ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਦੁੱਖ ਜਾਹਿਰ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਹਾਲ ਚਾਲ ਜਾਨਣ ਲਈ ਹਸਪਤਾਲ ਵੀ ਗਏ ਸਨ। ਜਿੱਥੇ ਸ੍ਰੀ ਮੇਟੇ ਨੂੰ ਹਾਦਸੇ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …