Breaking News

30 ਨਵੰਬਰ ਤੱਕ ਇਥੇ ਸਕੂਲ ਅਤੇ ਕਾਲਜ ਰਹਿਣਗੇ ਬੰਦ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਅੰਦਰ ਫੈਲੀ ਹੋਈ ਕਰੋਨਾ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਦੇਸ਼ ਅੰਦਰ ਕਰੋਨਾ ਦੇ ਚਲਦੇ ਹੋਏ ਮਾਰਚ ਵਿੱਚ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਦੋਨਾਂ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਆਪਣੇ ਹਿਸਾਬ ਨਾਲ ਵਿੱਦਿਅਕ ਅਦਾਰੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਕੁਝ ਸੂਬਿਆਂ ਵੱਲੋਂ ਮਾਰਚ ਵਿੱਚ ਬੰਦ ਕੀਤੇ ਗਏ ਵਿਦਿਅਕ ਅਦਾਰਿਆਂ ਨੂੰ ਅਕਤੂਬਰ ਵਿਚ ਮੁੜ ਖੋਲ੍ਹਿਆ ਗਿਆ ਹੈ।

ਜਿਸ ਵਿੱਚ ਸਿਰਫ 9 ਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਉਥੇ ਹੀ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਵੀ ਖੋਲ੍ਹਿਆ ਜਾ ਰਿਹਾ ਹੈ। ਜਿੱਥੇ 50 ਵਿਦਿਆਰਥੀ ਕਾਲਜ ਦੇ ਵਿਚ ਅਤੇ 50 ਪ੍ਰਤੀਸ਼ਤ ਵਿਦਿਆਰਥੀ ਆਨਲਾਈਨ ਕਲਾਸ ਲਗਾਉਂਦੇ ਰਹਿਣਗੇ । ਸਕੂਲਾਂ ਤੇ ਕਾਲਜਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।

ਕੁਝ ਰਾਜਾਂ ਦੇ ਵਿੱਚ ਅਜੇ ਤੱਕ ਵਿਦਿਅਕ ਅਦਾਰਿਆਂ ਨੂੰ ਨਹੀਂ ਖੋਲ੍ਹਿਆ ਗਿਆ। ਉੱਥੇ ਹੀ ਹੁਣ ਰਾਜਸਥਾਨ ਸਰਕਾਰ ਵੱਲੋਂ 30 ਨਵੰਬਰ ਤੱਕ ਸਕੂਲ, ਕਾਲਜਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਕਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਕਾਰਨ ਰਾਜਸਥਾਨ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਰਾਜਸਥਾਨ ਸਰਕਾਰ ਵੱਲੋਂ ਪਹਿਲਾਂ ਸਕੂਲ,ਕਾਲਜ, ਸਿੱਖਿਅਕ ਅਤੇ ਕੋਚਿੰਗ ਅਦਾਰੇ ਅਤੇ ਕੁਝ ਇਕ ਅਦਾਰੇ ਅਤੇ ਨਿਯਮਤ ਕਲਾਸਰੂਮ ਸਰਗਰਮੀਆਂ ਨੂੰ 16 ਨਵੰਬਰ ਤਕ ਬੰਦ ਰੱਖਣ ਦਾ ਆਦੇਸ਼ ਦਿੱਤਾ ਗਿਆ ਸੀ।

ਕਰੋਨਾ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਉਲਝਣ ਨੂੰ ਸੂਬਾ ਸਰਕਾਰ ਵੱਲੋਂ ਖਤਮ ਕਰ ਦਿੱਤਾ ਗਿਆ ਹੈ। ਹੁਣ ਸੂਬਾ ਸਰਕਾਰ ਵੱਲੋਂ ਪਹਿਲਾਂ ਲਏ ਗਏ ਫੈਸਲੇ ਵਿੱਚ ਫੇਰਬਦਲ ਕਰਦੇ ਹੋਏ , ਸੂਬੇ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ 30 ਨਵੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿੱਦਿਅਕ ਅਦਾਰਿਆ ਨੂੰ 30 ਨਵੰਬਰ ਤਕ ਬੰਦ ਰੱਖਣ ਦਾ ਆਦੇਸ਼ ਮੰਗਲਵਾਰ ਸ਼ਾਮ ਨੂੰ ਜਾਰੀ ਕੀਤਾ ਗਿਆ ਹੈ।

ਸਰਦੀ ਦੇ ਵਧਣ ਦੇ ਨਾਲ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਭਾਰਤ ਅੰਦਰ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਜਿਸ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …