ਆਈ ਤਾਜ਼ਾ ਵੱਡੀ ਖਬਰ
ਆਉਣ ਵਾਲੀਆਂ ਚੋਣਾਂ ਨੂੰ ਵੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਐਲਾਨ ਕੀਤੇ ਜਾਣ ਦੀਆਂ ਝੜੀਆਂ ਲਾਈਆਂ ਹੋਈਆਂ ਹਨ। ਉਥੇ ਹੀ ਵੱਖ-ਵੱਖ ਚੋਣ ਹਲਕਿਆਂ ਅੰਦਰ ਜਾ ਕੇ ਲੋਕਾਂ ਨੂੰ ਸੰਬੋਧਨ ਵੀ ਕੀਤੇ ਜਾ ਰਹੇ ਹਨ। ਜਿੱਥੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਹੋਰ ਬਹੁਤ ਸਾਰੀਆਂ ਪਾਰਟੀਆਂ ਦੇ ਗਠਜੋੜ ਕਰਕੇ ਚੋਣਾਂ ਵਿੱਚ ਉਤਰ ਰਹੀਆਂ ਹਨ। ਸਿਆਸੀ ਹਲਚਲ ਆਏ ਦਿਨ ਹੀ ਤੇਜ਼ ਹੁੰਦੀ ਜਾ ਰਹੀ ਹੈ। ਉਥੇ ਹੀ ਚੋਣਾਂ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਪੰਜ ਕਰੋੜ ਰੁਪਏ ਦਾ ਕਬੱਡੀ ਕੱਪ ਇਨਾਮ ਦੇਣ ਬਾਰੇ ਐਲਾਨ ਹੋ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾ ਰਹੇ ਹਨ। ਇਸੇ ਕੜੀ ਦੇ ਤਹਿਤ ਅੱਜ ਉਹ ਬਠਿੰਡਾ ਵਿਖੇ ਪਹੁੰਚੇ ਸਨ ਜਿੱਥੇ ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਗਏ। ਉੱਥੇ ਹੀ ਉਹਨਾਂ ਵੱਲੋਂ ਮੀਡੀਆ ਦੇ ਰੂਬਰੂ ਹੁੰਦੇ ਹੋਏ ਵੀ ਸੰਬੋਧਨ ਕੀਤਾ ਗਿਆ। ਅੱਜ ਇੱਥੇ ਉਨ੍ਹਾਂ ਵੱਲੋਂ ਬਠਿੰਡਾ ਵਿੱਚ ਕਬੱਡੀ ਖਿਡਾਰੀਆਂ ਦੇ ਨਾਲ ਗੱਲਬਾਤ ਕੀਤੀ ਗਈ।
ਉੱਥੇ ਹੀ ਉਨ੍ਹਾਂ ਵੱਲੋਂ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਸਰਕਾਰ ਬਣਨ ਤੇ ਖਿਡਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ਵ ਕਬੱਡੀ ਕੱਪ ਕਰਵਾਏ ਜਾਣਗੇ, ਜਿਸ ਵਿਚ ਪਹਿਲਾ ਇਨਾਮ ਪੰਜ ਕਰੋੜ ਰੁਪਏ ਦਾ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਆਖਿਆ ਕਿ ਪੰਜਾਬ ਵਿੱਚ ਵੀ ਟੀਮਾਂ ਦੇ ਆਪਸੀ ਮੈਚ ਕਰਵਾਏ ਜਾਣਗੇ ਕਿਉਂਕਿ ਕਬੱਡੀ ਇੱਕ ਪੰਜਾਬ ਦੀ ਮਾਂ ਖੇਡ ਹੈ ਜਿਸ ਨੂੰ ਕਦੇ ਵੀ ਵਿਸਾਰਿਆ ਨਹੀਂ ਜਾ ਸਕਦਾ ਅਤੇ ਇਸ ਨੂੰ ਮੁੜ ਤੋਂ ਸਿਖਰਾਂ ਤੇ ਪਹੁੰਚਾਇਆ ਜਾਵੇਗਾ।
ਉਨ੍ਹਾਂ ਆਖਿਆ ਕਿ ਪੰਜਾਬ ਵਿਚੋਂ ਚੰਗੇ ਖਿਡਾਰੀਆਂ ਨੂੰ ਚੁਣ ਕੇ ਕਬੱਡੀ ਲੀਗ ਕਰਵਾਈ ਜਾਵੇਗੀ। ਜ਼ਿਲ੍ਹਾ ਪੱਧਰ ਦੇ ਖਿਡਾਰੀਆਂ ਨੂੰ ਵੀ ਆਪਣੀਆਂ ਟੀਮਾਂ ਨਾਲ ਖੇਡਣ ਦਾ ਮੌਕਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੁਰਾਣੇ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਰੁਜ਼ਗਾਰ ਦਿੱਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …