ਆਈ ਤਾਜਾ ਵੱਡੀ ਖਬਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਪਿਛਲੇ ਸਾਲ ਲਾਗੂ ਕੀਤਾ ਗਿਆ ਸੀ। ਜਿਨ੍ਹਾਂ ਦਾ ਵਿਰੋਧ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਪਿਛਲੇ ਸਾਲ ਤੋਂ ਹੀ ਕੀਤਾ ਜਾ ਰਿਹਾ ਹੈ। ਪਿਛਲੇ ਸਾਲ 26 ਨਵੰਬਰ 2020 ਤੋਂ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਲਾ ਕੇ ਡਟੇ ਹੋਏ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵੀ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਥੇ ਹੀ ਕਿਸਾਨਾਂ ਵੱਲੋਂ 6 ਮਹੀਨੇ ਪੂਰੇ ਹੋਣ ਤੇ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ 26 ਮਈ ਨੂੰ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ।
5 ਜੂਨ ਲਈ ਹੁਣ ਹੋਵੇਗੀ ਇਹ ਵੱਡੀ ਕਾਰਵਾਈ ਗੁਰਨਾਮ ਸਿੰਘ ਚੜੂਨੀ ਨੇ ਕਰਤਾ ਇਸ ਬਾਰੇ ਵੱਡਾ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਲਗਾਤਾਰ ਸੰਘਰਸ਼ ਜਾਰੀ ਹੈ ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚੜੂਨੀ ਵਿਚਕਾਰ ਆਪਸੀ ਮਤਭੇਦ ਖਬਰਾਂ ਸਾਹਮਣੇ ਆਈਆਂ ਸਨ। ਇਨ੍ਹਾਂ ਖਬਰਾਂ ਬਾਰੇ ਸਪੱਸ਼ਟੀਕਰਨ ਦਿੰਦੇ ਹੋਏ ਗੁਰਨਾਮ ਸਿੰਘਚੜੂਨੀ ਨੇ ਕਿਹਾ ਹੈ ਕਿ ਮੀਡੀਆ ਵਿੱਚ ਕੁਝ ਅਜਿਹੀਆਂ ਖਬਰਾਂ ਆ ਰਹੀਆਂ ਹਨ, ਕਿ ਮੈਂ ਰਾਕੇਸ਼ ਟਿਕੈਤ ਦੇ ਵਿਰੁੱਧ ਬੋਲਿਆ ਹਾ।
ਉਨ੍ਹਾਂ ਕਿਹਾ ਕਿ ਅਸੀਂ ਇਕੱਠੇ ਇਕ ਹੀ ਜਗ੍ਹਾ ਉਤੇ ਕੰਮ ਕਰ ਰਹੇ ਹਾਂ। ਤੇ ਅਸੀਂ ਇੱਕ ਹੀ ਲਹਿਰ ਨਾਲ ਜੁੜੇ ਹੋਏ ਹਾਂ ਤੇ ਇੱਕ ਲਹਿਰ ਲਈ ਕੰਮ ਕਰ ਰਹੇ। ਝੂਠੀਆਂ ਫੈਲਾਈਆਂ ਜਾ ਰਹੀਆਂ ਖ਼ਬਰਾਂ ਨਾਲ ਇਹ ਲਹਿਰ ਨਹੀਂ ਟੁੱਟ ਸਕਦੀ। ਉਹਨਾਂ ਨੇ ਇੱਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਹੈ ਕਿ ਦੋ-ਤਿੰਨ ਦਿਨ ਪਹਿਲਾਂ ਮੈਂ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ਤੇ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਸੀ। ਹੁਣ ਇਹ ਸਾਰੇ ਕਿਸਾਨ ਅੰਦੋਲਨ ਲਈ ਜਾਗ ਗਏ ਹਨ, ਉੱਥੇ ਹੀ ਉਨ੍ਹਾਂ ਵੱਲੋਂ ਟੌਲ ਪਲਾਜ਼ਾ ਵੀ ਬੰਦ ਕਰਵਾਏ ਗਏ ਹਨ।
ਹੁਣ ਉਨ੍ਹਾਂ ਵੱਲੋਂ 5 ਜੂਨ ਨੂੰ ਦੇਸ਼ ਦੇ ਸਾਰੇ ਭਾਜਪਾ ਦੇ ਨੇਤਾਵਾਂ ਦੇ ਸਾਹਮਣੇ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਹਰੇਕ ਸੰਸਦ ਮੈਂਬਰ ਅਤੇ ਵਿਧਾਇਕ ਦੇ ਘਰ ਦੇ ਸਾਹਮਣੇ ਸਾੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਵੀ ਸਾਰੇ ਟੋਲਿਆਂ ਨੂੰ 5 ਜੂਨ ਨੂੰ ਕੀਤੇ ਜਾ ਰਹੇ ਵਿਰੋਧ ਵਿੱਚ ਸ਼ਾਮਲ ਹੋਣ ਲਈ ਆਖਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਅਤੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਉਣ ਲਈ ਵੀ ਆਖਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …