Breaking News

6 ਸਾਲਾਂ ਬੱਚੇ ਨੂੰ 4 ਕਰੋੜ ਦੀ ਫਿਰੌਤੀ ਲਈ ਕੀਤਾ ਗਿਆ ਸੀ ਅਗਵਾ , ਕੁਝ ਹੀ ਘੰਟੇ ਬਾਅਦ ਮਿਲੀ ਲਾਸ਼

ਆਈ ਤਾਜਾ ਵੱਡੀ ਖਬਰ 

ਹਰ ਘਰ ਦੇ ਵਿਚ ਜਿਥੇ ਬੱਚੇ ਉਸ ਘਰ ਦੀ ਰੌਣਕ ਹੁੰਦੇ ਹਨ ਉਥੇ ਹੀ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰਾਂ ਦੀਆਂ ਤਿਆਰੀਆਂ ਵੀ ਕਰਦੇ ਹਨ ਜਿਸ ਨਾਲ ਉਨ੍ਹਾਂ ਦੇ ਬੱਚਿਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਪੈਦਾ ਨਾ ਹੋ ਸਕੇ। ਆਪਣੇ ਬੱਚਿਆਂ ਦੀ ਜ਼ਿੰਦਗੀ ਵਾਸਤੇ ਜਿਥੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀਆਂ ਸਾਰੀਆਂ ਖੁਸ਼ੀਆਂ ਨੂੰ ਵੀ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਿੱਥੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਬੱਚਿਆਂ ਨੂੰ ਅਗਵਾਹ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਫਿਰੌਤੀ ਦੀ ਮੰਗ ਕਰਦਿਆਂ ਹੋਇਆਂ ਵੀ ਬੱਚਿਆਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਹੈ।

ਅਜਿਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਮਾਪਿਆਂ ਦੇ ਬੱਚੇ ਉਨ੍ਹਾਂ ਤੋਂ ਹਮੇਸ਼ਾ ਲਈ ਦੂਰ ਹੋ ਜਾਂਦੇ ਹਨ। ਹੁਣ ਛੇ ਸਾਲਾਂ ਦੇ ਮਾਸੂਮ ਬੱਚੇ ਨੂੰ ਚਾਰ ਕਰੋੜ ਦੀ ਫ਼ਿਰੌਤੀ ਦੇ ਚਲਦਿਆਂ ਹੋਇਆਂ ਅਗਵਾ ਕੀਤਾ ਗਿਆ ਸੀ , ਜਿਸ ਦੀ ਕੁਝ ਘੰਟਿਆਂ ਬਾਦ ਲਾਸ਼ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਇੰਦੌਰ ਜਿਲੇ ਦੇ ਮਹੂ ਵਿੱਚ ਇੱਕ 6 ਸਾਲਾਂ ਦੇ ਬੱਚੇ ਨੂੰ ਉਸ ਸਮੇਂ ਕੁਝ ਲੋਕਾਂ ਵੱਲੋਂ ਅਗਵਾ ਕਰ ਲਿਆ ਗਿਆ ਜਿਸ ਸਮੇਂ ਇਹ ਬੱਚਾ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਦੱਸਿਆ ਗਿਆ ਹੈ ਕਿ ਇਹ ਬੱਚਾ ਕਾਂਗਰਸੀ ਨੇਤਾ ਵਿਜੈ ਇੰਦਰ ਸਿੰਘ ਚੌਹਾਨ ਦਾ ਭਤੀਜਾ ਸੀ।

ਇੱਥੇ ਇਸ ਮਾਸੂਮ ਬੱਚੇ ਹਰਸ਼ ਸਿੰਘ ਨੂੰ ਐਤਵਾਰ ਸ਼ਾਮ 6 ਵਜੇ ਦੇ ਕਰੀਬ ਅਗਵਾਹ ਕੀਤਾ ਗਿਆ ਸੀ ਉੱਥੇ ਹੀ ਬੱਚੇ ਦੇ ਨਾ ਮਿਲਣ ਤੇ ਜਿੱਥੇ ਕਾਫੀ ਸਮੇਂ ਤੱਕ ਉਸ ਦੀ ਭਾਲ ਕੀਤੀ ਗਈ ਅਤੇ ਪੁਲਿਸ ਨੂੰ ਇਸ ਬਾਬਤ ਜਾਣਕਾਰੀ ਦਿੱਤੀ ਗਈ।

ਉਥੇ ਹੀ ਰਾਤ ਦੇ ਨੌਂ ਵਜੇ ਕੁਝ ਅਗਵਾਕਾਰਾਂ ਵੱਲੋਂ ਚਾਰ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਤੇ ਦੱਸਿਆ ਗਿਆ ਸੀ ਕਿ ਬੱਚਾ ਉਹਨਾਂ ਦੇ ਕੋਲ ਹੈ। ਪਰ ਕੁਝ ਸਮੇਂ ਬਾਅਦ ਹੀ ਜਾਂਚ ਦੌਰਾਨ ਪੁਲਿਸ ਵੱਲੋਂ ਬੱਚੇ ਦੀ ਲਾਸ਼ ਨੂੰ ਪਿੰਡ ਸੰਦਲ ਮੈਡਲ ਦੀ ਇਕ ਪੁਲੀ ਹੇਠ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਜਿਥੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …