Breaking News

6 ਜੂਨ ਨੂੰ ਸਿੱਖ ਜਥੇਬੰਦੀਆਂ ਵਲੋਂ ਕੀਤਾ ਗਿਆ ਅੰਮ੍ਰਿਤਸਰ ਬੰਦ ਦਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  

ਪਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਉਥੇ ਹੀ ਪੰਜਾਬ ਵਿਚ ਵੱਖ ਵੱਖ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮੁਹੱਬਤ ਨਾਲ ਰਹਿੰਦੇ ਹਨ ਅਤੇ ਆਉਣ ਵਾਲੇ ਤਿਉਹਾਰਾਂ ਨੂੰ ਵੀ ਆਪਸੀ ਪਿਆਰ ਅਤੇ ਸਾਂਝ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਪੰਜਾਬ ਲਈ ਕੁਰਬਾਨੀਆਂ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਉਨ੍ਹਾਂ ਦੇ ਆਉਣ ਵਾਲੇ ਦਿਨਾਂ ਦੇ ਦੌਰਾਨ ਸਜਦਾ ਕੀਤਾ ਜਾਂਦਾ ਹੈ। ਉਥੇ ਹੀ ਅਜਿਹੇ ਸਮਾਗਮਾਂ ਨੂੰ ਲੈ ਕੇ ਸਰਕਾਰ ਵੱਲੋਂ ਜਿਥੇ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਖਾਸ ਤੌਰ ਤੇ ਧਿਆਨ ਰੱਖਿਆ ਜਾਂਦਾ ਹੈ ਅਤੇ ਪੁਲਿਸ ਨੂੰ ਵੀ ਅਜਿਹੇ ਮੌਕਿਆਂ ਉਪਰ ਸਖਤ ਪ੍ਰਬੰਧ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜਿਸ ਨਾਲ ਕੋਈ ਵੀ ਘਟਨਾ ਵਾਪਰਨ ਤੋਂ ਬਚਾਅ ਹੋ ਸਕੇ। ਹੁਣ 6 ਜੂਨ ਨੂੰ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਵਿਚ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

6 ਜੂਨ ਨੂੰ ਜਿੱਥੇ ਅੰਮ੍ਰਿਤਸਰ ਦੇ ਵਿਚ ਸਰਕਾਰ ਵੱਲੋਂ ਘੱਲੂਘਾਰਾ ਦਿਵਸ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਉਥੇ ਹੀ ਕੁਝ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਨੂੰ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਕਿਉਂਕਿ ਸਿੱਖ ਜਥੇਬੰਦੀਆਂ ਵੱਲੋਂ ਉਸ ਦਿਨ ਆਜ਼ਾਦੀ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਸ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਲੋਕਾਂ ਵੱਲੋਂ ਨੀਲੇ ਸਾਕੇ ਨੂੰ ਅੱਜ ਵੀ ਯਾਦ ਰੱਖਿਆ ਜਾਂਦਾ ਹੈ। ਜੂਨ 1984 ਦੇ ਵਿੱਚ ਸਾਕਾ ਨੀਲਾ ਤਾਰਾ ਦੇ ਦੌਰਾਨ ਫੌਜੀ ਹਮਲੇ ਵਿਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਸੀ।

ਇਸ ਹਾਦਸੇ ਨੂੰ ਜਿੱਥੇ ਹੁਣ 38 ਸਾਲ ਹੋ ਚੱਲੇ ਹਨ। ਉੱਥੇ ਹੀ ਸਿੱਖ ਜਥੇਬੰਦੀਆਂ ਵੱਲੋਂ ਇਸ ਵਰ੍ਹੇ ਗੰਢ ਨੂੰ ਮਨਾਉਦੇ ਹੋਏ ਇਸ ਵਾਰ 5 ਜੂਨ ਨੂੰ ਅੰਮ੍ਰਿਤਸਰ ਵਿੱਚ ਆਜ਼ਾਦੀ ਮਾਰਚ ਕੱਢੇ ਜਾਣ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ ਹੈ ਤਾਂ ਜੋ ਇਸ ਵਾਰ 6 ਜੂਨ ਨੂੰ ਅੰਮ੍ਰਿਤਸਰ ਵਿੱਚ ਵੱਡੇ ਪੱਧਰ ਤੇ ਘੱਲੂਘਾਰਾ ਦਿਵਸ ਮਨਾਇਆ ਜਾ ਸਕੇ।

ਸਰਕਾਰ ਵੱਲੋਂ ਜਿਥੇ ਪਹਿਲਾਂ ਹੀ ਅੰਮ੍ਰਿਤਸਰ ਨੂੰ ਵਿਚ ਹਾਈ ਅਲਰਟ ਕੀਤਾ ਗਿਆ ਹੈ ਅਤੇ ਪੁਲਸ ਦੇ ਜਵਾਨ ਅਤੇ ਨੀਮ ਫ਼ੌਜੀ ਬਲ ਦੇ ਜਵਾਨ ਵੀ ਤੈਨਾਤ ਕੀਤੇ ਗਏ ਹਨ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕਿਸੇ ਵੀ ਹਾਦਸੇ ਨੂੰ ਹੋਣ ਤੋਂ ਬਚਾਇਆ ਜਾ ਸਕੇ। ਜਿਸ ਵਾਸਤੇ 5 ਜੂਨ ਸ਼ਾਮ ਦੇ ਸਮੇਂ ਆਜ਼ਾਦੀ ਮਾਰਚ ਕੱਢਿਆ ਜਾਵੇਗਾ ਉਥੇ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਇਸ ਵਿਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਆਜ਼ਾਦੀ ਮਾਰਚ ਅਕਾਲ ਤਖ਼ਤ ਪਹੁੰਚ ਕੇ ਸਮਾਪਤ ਹੋਵੇਗਾ ਜਿਸ ਪਿੱਛੋਂ ਅਰਦਾਸ ਕੀਤੀ ਜਾਵੇਗੀ।

Check Also

ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਚ ਮਾਪਿਆਂ ਦੇ ਨੌਜਵਾਨ ਮੁੰਡੇ ਦੀ ਹੋਈ ਮੌਤ , ਘਰ ਚ ਪਸਰਿਆ ਮਾਤਮ

ਆਈ ਤਾਜਾ ਵੱਡੀ ਖਬਰ  ਪੰਜਾਬ ਅੰਦਰ ਸੜਕੀ ਹਾਦਸਾ ਵਿੱਚ ਹਰ ਰੋਜ਼ ਇਜਾਫਾ ਹੁੰਦਾ ਜਾ ਰਿਹਾ …