Breaking News

ਦੀਵਾਲੀ ਅਤੇ ਗੁਰਪੁਰਬ ਮੌਕੇ ਇਥੇ ਪਟਾਕੇ ਚਲਾਉਣ ਨੂੰ ਲੈਕੇ ਸੁਣਾਇਆ ਫੈਸਲਾ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੀਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ, ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ ਦੇ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਲੋਕ ਆਪਣੇ ਘਰਾਂ ਦੀ ਸਜਾਵਟ ਦੇ ਲਈ ਵੱਖ ਵੱਖ ਸਾਮਾਨ ਦੀ ਖਰੀਦਦਾਰੀ ਕਰ ਰਹੇ ਹਨ । ਦੀਵਾਲੀ ਦਾ ਤਿਉਹਾਰ ਕਾਫ਼ੀ ਮਹੱਤਵਪੂਰਨ ਮੰਨਿਆ ਜਾਂਦਾ ਹੈ , ਕਿਉਂਕਿ ਇਸ ਤਿਓਹਾਰ ਨੂੰ ਰੌਸ਼ਨੀਆਂ ਦਾ ਪ੍ਰਤੀਕ ਮੰਨਿਆ ਜਾਂਦਾ ਹੈ । ਇਸ ਤਿਉਹਾਰ ਮੌਕੇ ਜਿੱਥੇ ਲੋਕ ਆਪਣੇ ਘਰਾਂ ਦੀ ਸਜਾਵਟ ਕਰਕੇ ਵੱਖੋ ਵੱਖਰੀਆਂ ਲਾਈਟਾ ਦੇ ਨਾਲ ਘਰ ਨੂੰ ਸਜਾਉਣ ਦੀ ਕੋਸ਼ਿਸ਼ ਕਰਦੇ ਹਨ । ਇਸ ਮੌਕੇ ਲੋਕ ਪਟਾਕੇ ਵੀ ਖੂਬ ਚਲਾਉਂਦੇ ਹਨ ।

ਹਰ ਸਾਲ ਸਰਕਾਰ ਦੇ ਵੱਲੋਂ ਪਟਾਕੇ ਚਲਾਉਣ ਨੂੰ ਲੈ ਕੇ ਨਵੀਂਆਂ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਚਾਹੁੰਦੀਆਂ ਹਨ ਤਾਂ ਜੋ ਕਿਸੇ ਪ੍ਰਕਾਰ ਦੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ । ਇਸੇ ਵਿਚਾਲੇ ਹੁਣ ਚੰਡੀਗਡ਼੍ਹ ਪ੍ਰਸ਼ਾਸਨ ਵੱਲੋਂ ਪਟਾਕੇ ਚਲਾਉਣ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਗਿਆ ਹੈ । ਯੂ ਟੀ ਪ੍ਰਸ਼ਾਸਨ ਨੇ ਤਿਉਹਾਰਾਂ ਦੇ ਸੀਜ਼ਨ ਤੇ ਸ਼ਹਿਰ ਗ੍ਰੀਨ ਪਟਾਕੇ ਦੀ ਦਿੱਤੀ ਹੈ ਚੰਡੀਗਡ਼੍ਹ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ । ਜ਼ਿਕਰਯੋਗ ਹੈ ਕਿ ਹੁਣ ਪੂਰੇ ਦੋ ਸਾਲ ਬਾਅਦ ਦੀਵਾਲੀ ਦੁਸਹਿਰੇ ਅਤੇ ਗੁਰਪੁਰਬ ਤੇ ਕਰੀਮ ਪਟਾਕੇ ਚਲਾਏ ਜਾ ਸਕਣਗੇ ।

ਇਹ ਫੈਸਲਾ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਲਿਆ ਗਿਆ ਹੈ । ਹਾਲਾਂਕਿ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਦਾ ਸਮਾਂ ਦੋ ਘੰਟੇ ਹੀ ਦਿੱਤਾ ਗਿਆ ਹੈ । ਦੋ ਘੰਟਿਆਂ ਤੋਂ ਵੱਧ ਦੀ ਇਜਾਜ਼ਤ ਨਹੀਂ ਦਿੱਤੀ ਗਈ । ਸ਼ਹਿਰ ਦੇ ਪਟਾਕੇ ਵਿਕਰੇਤਾਵਾਂ ਅਤੇ ਰਾਮਲੀਲਾ ਕਮੇਟੀਆਂ ਵੱਲੋਂ ਵੀ ਮੰਗ ਕੀਤੀ ਗਈ ਕੀ ਇਸ ਵਾਰ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ ।

ਜਿਸ ਦੇ ਚੱਲਦੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ । ਇਸ ਤੋਂ ਇਲਾਵਾ ਨੈਸ਼ਨਲ ਗ੍ਰੀਨ ਟ੍ਰਿਬੀਊਨਲ ਨੇ ਉਨ੍ਹਾਂ ਸ਼ਹਿਰਾਂ ‘ਚ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ, ਜਿੱਥੇ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਜਾਂ ਘੱਟ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …