ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਪੰਜਾਬ ਦੀਆਂ ਸਭ ਕਿਸਾਨ ਜਥੇਬੰਦੀਆਂ ਲਗਾਤਾਰ ਕਾਫੀ ਦਿਨਾਂ ਤੋਂ ਇਸ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਜਿੱਥੇ ਰੇਲ ਰੋਕੋ ਅੰਦੋਲਨ ਦੇ ਤਹਿਤ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਗਈ ਹੈ। ਰੇਲਵੇ ਲਾਈਨਾਂ ਤੇ ਕੋਈ ਵੀ ਰੇਲ ਗੱਡੀ ਜਾਂ ਮਾਲ ਗੱਡੀ ਨਹੀਂ ਆ ਜਾ ਰਹੀ।
ਇਨ੍ਹਾਂ ਰੇਲਵੇ ਲਾਈਨ ਅਤੇ ਕਿਸਾਨ ਲਗਾਤਾਰ ਦਿਨ-ਰਾਤ ਦਾ ਧਰਨਾ ਲਗਾ ਕੇ ਬੈਠੇ ਹੋਏ ਹਨ। ਉਥੇ ਹੀ ਪੰਜਾਬ ਦੇ ਵਿੱਚ ਬਹੁਤ ਸਾਰੇ ਟੋਲ ਪਲਾਜ਼ਾ ਦੇ ਉੱਪਰ ਵੀ ਕਬਜ਼ਾ ਕਰ ਕੇ ਧਰਨਾ ਦਿੱਤਾ ਜਾ ਰਿਹਾ ਹੈ। ਸੜਕੀ ਆਵਾਜਾਈ ਨੂੰ ਬਿਨਾਂ ਪਰਚੀ ਘਟਾਏ ਟੋਲ ਪਲਾਜ਼ਾ ਤੋਂ ਲੰਘਣ ਦਿੱਤਾ ਜਾ ਰਿਹਾ ਹੈ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ, ਜੇਕਰ ਖੇਤੀ ਕਨੂੰਨਾਂ ਨੂੰ ਖਾਰਜ ਨਾ ਕੀਤਾ ਗਿਆ ਤਾਂ ਭਾਜਪਾ ਅਤੇ ਕਾਂਗਰਸ ਆਗੂਆਂ ਦੇ ਘਰਾਂ ਦਾ ਘਿਰਾਓ ਵੀ ਕਰਾਗੇ।
ਰੇਲ ਰੋਕੋ ਅੰਦੋਲਨ 15 ਅਕਤੂਬਰ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਵਧਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਦੀ ਕੋਠੀ ਦਾ ਘੇਰਾਓ ਕਰਨ ਜਾ ਰਹੇ ਕਿਸਾਨਾਂ ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਲਾਠੀਚਾਰਜ ਦੇ ਵਿਰੋਧ ਵਜੋਂ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੱਸਿਆ ਕਿ ਅੱਜ ਪੰਜਾਬ ਵਿਚ ਦੁਪਹਿਰ 12 ਵਜੇ ਤੋਂ 2 ਵਜੇ ਤੱਕ 2 ਘੰਟੇ ਲਈ ਕੌਮਾਂਤਰੀ ਤੇ ਰਾਜ ਮਾਰਗਾਂ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਜਾਵੇਗੀ ।ਕਿਸਾਨਾਂ ਤੇ ਹੋਏ ਲਾਠੀਚਾਰਜ ਦਾ ਵੀ ਕਿਸਾਨ ਜਥੇਬੰਦੀਆਂ ਵਿਚ ਬੁਹਤ ਰੋਸ ਪਾਇਆ ਜਾ ਰਿਹਾ ਹੈ।
ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਵਿਚ ਹਰ ਜਗ੍ਹਾ ਤੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।ਇਸ ਤੋਂ ਪਹਿਲਾ ਹਰਿਆਣੇ ਦੇ ਵਿੱਚ ਵੀ ਕਿਸਾਨ ਜਥੇਬੰਦੀਆਂ ਉਪਰ ਲਾਠੀਚਾਰਜ ਕੀਤਾ ਗਿਆ ਸੀ । ਉਸ ਰੋਸ ਵਜੋਂ ਵੀ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ ਸੀ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੇਲ ਰੋਕੋ ਅਤੇ ਟੋਲ ਪਲਾਜ਼ਾ ਤੇ ਧਰਨਾ ਦੇ ਕੇ ਅੰਦੋਲਨ ਜਾਰੀ ਹੈ। ਤਾਂ ਜੋ ਇਸ ਅੰਦੋਲਨ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਪੰਜਾਬ ਦੇ ਵਿੱਚ ਰੇਲਵੇ ਆਵਾਜਾਈ ਠੱਪ ਹੋਣ ਕਾਰਨ ਬਾਹਰੋਂ ਆਉਣ ਵਾਲੀਆਂ ਵਸਤੂਆ ਦੀ ਵੀ ਕਾਫੀ ਭਾਰੀ ਕਿੱਲਤ ਪਾਈ ਜਾ ਰਹੀ ਹੈ। ਜਿਸ ਕਾਰਨ ਪੰਜਾਬ ਦੇ ਵਿੱਚ ਚੀਜ਼ਾਂ ਦੀ ਕੀਮਤ ਦੁੱਗਣੀ ਹੋ ਸਕਦੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …