ਆਈ ਤਾਜ਼ਾ ਵੱਡੀ ਖਬਰ
ਫ਼ਿਲਮਾਂ ਅਤੇ ਗੀਤ, ਜਿਹੜੇ ਮਨੁੱਖ ਦਾ ਮਨੋਰੰਜਨ ਕਰਦੇ ਹਨ , ਉੱਥੇ ਹੀ ਕਈ ਵਾਰ ਫਿਲਮਾਂ ਅਤੇ ਗੀਤਾਂ ਵਿੱਚ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਸਮਾਜ ਤੇ ਮਾੜਾ ਪ੍ਰਭਾਵ ਪਾਉਂਦੀ ਹੈ । ਜਿਸ ਦੇ ਚੱਲਦੇ ਫਿਰ ਅਜਿਹੀਆਂ ਫ਼ਿਲਮਾਂ ਤੇ ਗੀਤਾਂ ਉਪਰ ਪਾਬੰਦੀ ਲਗਾ ਦਿੱਤੀ ਜਾਂਦੀ ਹੈ । ਇਸੇ ਵਿਚਾਲੇ ਹੁਣ ਗੀਤਾ ਤੇ ਭਾਸ਼ਨਾਂ ਸਬੰਧੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕੀ ਹੁਣ 30 ਨਵੰਬਰ ਨੂੰ ਪੰਜਾਬ ਚ ਜਿਹੜੇ ਗੀਤਾਂ ਦੇ ਵਿੱਚ ਹਿੰਸਾ ਇਹ ਨਸ਼ਿਆਂ ਨੂੰ ਪ੍ਰਮੋਟ ਕੀਤਾ ਜਾਵੇਗਾ । ਉਨ੍ਹਾਂ ਗੀਤਾਂ ਅਤੇ ਭਾਸ਼ਣਾਂ ਤੇ ਮੁਕੰਮਲ ਰੋਕ ਲਗਾ ਦਿੱਤੀ ਜਾਵੇਗੀ ।
ਜਿਸ ਨੂੰ ਲੈ ਕੇ ਹੁਣ ਹੁਕਮ ਵੀ ਜਾਰੀ ਹੋ ਚੁੱਕੇ ਹਨ । ਦਰਅਸਲ ਮਾਨਸਾ ਦੇ ਮੈਜਿਸਟ੍ਰੇਟ ਉਪਕਾਰ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਪੈਲੇਸਾਂ ਪਿੰਡਾਂ ਵਿੱਚ ਗਾਇਕਾਂ ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ਤੇ ਹਿੰਸਾ ਜਾਂ ਫਿਰ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੇ ਨਾਲ ਨਾਲ ਭਾਸ਼ਣਾਂ ਤੇ ਮੁਕੰਮਲ ਰੋਕ ਲਾ ਦਿੱਤੀ ਹੈ । ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ ।
ਜਾਰੀ ਕੀਤੇ ਗਏ ਹੁਕਮ ਵਿੱਚ ਆਖਿਆ ਗਿਆ ਹੈ ਕਿਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ‘ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜ੍ਹੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ‘ਤੇ ਭੈੜਾ ਅਸਰ ਪੈਂਦਾ ਹੈ, ਜਿਸ ਨੂੰ ਰੋਕਣ ਲਈ ਇਨ੍ਹਾਂ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਗਈ ਹੈ।
ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹੇਗਾ। ਸੋ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਣ ਜ਼ਿਲ੍ਹੇ ਅੰਦਰ ਹਿੰਸਾ ਦੇ ਨਾਲ ਨਾਲ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲ਼ੇ ਗੀਤਾ ਤੇ ਭਾਸ਼ਣਾਂ ਉਪਰ ਮੁਕੰਮਲ ਰੋਕ ਲੱਗਾ ਕੇ ਵਿਸ਼ੇਸ਼ ਉਪਰਾਲਾ ਕੀਤਾ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …