ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਉਥੇ ਹੀ ਅੱਜ ਦੋ ਘੰਟੇ ਦਾ ਚੱਕਾ ਜਾਮ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪਹਿਲਾਂ ਹੀ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਆਵਾਜਾਈ ਠੱਪ ਕੀਤੀ ਗਈ ਹੈ।ਉਥੇ ਹੀ ਖੇਤੀਬਾੜੀ ਕਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਅੰਦਰ ਸੰਘਰਸ਼ ਹੋਰ ਤੇਜ਼ ਕਰਨ ਦੀ ਦੀ ਤਿਆਰੀ ਕੀਤੀ ਜਾ ਰਹੀ ਹੈ। ਤਾਂ ਜੋ ਕੇਂਦਰ ਸਰਕਾਰ ਤੱਕ ਇਸ ਸੰਘਰਸ਼ ਦੀ ਗੱਲ ਪਹੁੰਚਦੀ ਕੀਤੀ ਜਾ ਸਕੇ। ਪੰਜਾਬ ਦੇ ਕਿਸਾਨਾਂ ਨੂੰ ਪਿੰਡਾਂ ਵਿੱਚੋਂ ਸੰਘਰਸ਼ ਨੂੰ ਵੱਡਾ ਹੁਲਾਰਾ ਮਿਲਣ ਮਗਰੋ ਕਿਸਾਨ ਸ਼ਹਿਰਾਂ ਵਿੱਚ ਅੰਦੋਲਨ ਨੂੰ ਹੋਰ ਤਿੱਖਾ ਕਰਨ ਦੀ ਯੋਜਨਾ ਬਣਾ ਰਹੇ ਹਨ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਹ ਵੇਖਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੂੰ ਸੇਕ ਲਾਉਣ ਲਈ ਸ਼ਹਿਰਾਂ ਵੱਲ ਕੂਚ ਕੀਤਾ ਜਾਵੇ ,ਕਿਉਕਿ ਬੀਜੇਪੀ ਦਾ ਵੋਟ ਬੈਂਕ ਸ਼ਹਿਰਾਂ ਵਿੱਚ ਹੈ। ਸੰਘਰਸ਼ ਹੋਰ ਤਿੱਖਾ ਕਰਨ ਨਾਲ ਇਸ ਅੰਦੋਲਨ ਦਾ ਸੇਕ ਸ਼ਹਿਰਾ ਤੱਕ ਪਹੁੰਚ ਜਾਵੇਗਾ। ਇਸ ਅੰਦੋਲਨ ਦਾ ਸਭ ਤੋਂ ਜਿਆਦਾ ਅਸਰ ਰੇਲਵੇ ਆਵਾਜਾਈ ਤੇ ਪੈ ਰਿਹਾ ਹੈ । ਜਿਸ ਕਾਰਨ ਪੰਜਾਬ ਵਿੱਚ ਕੋਲਾ ,ਪੈਟਰੋਲ, ਡੀਜ਼ਲ ,ਅਤੇ ਖਾਦਾਂ ਦੀ ਸਪਲਾਈ ਰੁਕ ਗਈ ਹੈ। ਜਿਸ ਨਾਲ ਸੂਬੇ ਅੰਦਰ ਬਹੁਤ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ।
ਇਸ ਸੰਘਰਸ਼ ਨੂੰ ਤੇਜ਼ ਹੁੰਦਾ ਵੇਖ ਕੇ ਸਰਕਾਰ ਵੀ ਫ਼ਿਕਰਮੰਦ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਾਲਗੱਡੀਆਂ ਦੇ ਆਉਣ ਜਾਣ ਲਈ ਰਸਤਾ ਦੇਣ ਲਈ ਅਪੀਲ ਕੀਤੀ ਸੀ। ਤਾਂ ਜੋ ਜਰੂਰੀ ਵਸਤਾਂ ਨੂੰ ਪੰਜਾਬ ਅੰਦਰ ਲਿਆਂਦਾ ਜਾ ਸਕੇ। ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਆਪਣੀਆਂ ਹਮਖਿਆਲੀ ਮੁਲਾਜ਼ਮ ਜਥੇਬੰਦੀਆਂ ਟਰੇਡ ਤੇ ਮਜ਼ਦੂਰ ਯੂਨੀਅਨਾਂ ਤੇ ਵਪਾਰੀਆਂ ਦੇ ਸੰਗਠਨਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ।
ਉਧਰ ਪੰਜਾਬ ਸਰਕਾਰ ਨੇ ਫਿਰ ਤੋਂ ਕਿਸਾਨ ਜਥੇਬੰਦੀਆਂ ਨੂੰ ਮਾਲਗੱਡੀਆਂ ਲਈ ਰੇਲ ਮਾਰਗ ਖੋਲ੍ਹੇ ਜਾਣ ਦੀ ਮੁੜ ਅਪੀਲ ਕੀਤੀ ਹੈ। ਇਸ ਅਪੀਲ ਤੇ ਕਿਸਾਨ ਜਥੇਬੰਦੀਆਂ ਵੱਲੋਂ ਵਿਚਾਰ-ਚਰਚਾ ਕੀਤੀ ਜਾ ਰਹੀ ਹੈ। ਕਿਉਂਕਿ ਰੇਲਵੇ ਲਾਈਨ ਤੋਂ ਧਰਨਾ ਉਠਾਉਣ ਨਾਲ ਸੰਘਰਸ਼ ਫਿੱਕਾ ਪੈ ਸਕਦਾ ਹੈ। ਕਿਸਾਨ ਲੀਡਰ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਬੀਜੇਪੀ ਦਾ ਸ਼ਹਿਰੀ ਖੇਤਰਾਂ ਤੇ ਧਿਆਨ ਕੇਂਦ੍ਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੁਸਿਹਰੇ ਵਾਲੇ ਦਿਨ ਸ਼ਹਿਰਾਂ ਵਿਚ ਪ੍ਰਧਾਨ ਮੰਤਰੀ ਤੇ ਕਾਰਪੋਰੇਟਰਾਂ ਦੇ ਪੁਤਲੇ ਸਾੜੇ ਜਾਣਗੇ, ਤੇ ਬੀਜੇਪੀ ਲੀਡਰਾਂ ਦੀ ਘੇਰਾਬੰਦੀ ਕੀਤੀ ਜਾਵੇਗੀ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …