ਹੁਣੇ ਆਈ ਤਾਜਾ ਵੱਡੀ ਖਬਰ
ਕਿਸਾਨ ਸਾਰੇ ਸੰਸਾਰ ਦਾ ਅੰਨਦਾਤਾ ਹੁੰਦਾ ਹੈ ਜੋ ਹਮੇਸ਼ਾ ਸਾਰਿਆ ਦੇ ਢਿੱਡ ਭਰਨ ਦੇ ਨਾਲ ਉਨ੍ਹਾਂ ਦੀ ਭਲਾਈ ਅਤੇ ਹਿੱਤਾਂ ਬਾਰੇ ਸੋਚਦਾ ਹੈ। ਉਸ ਵੱਲੋਂ ਕੀਤੇ ਕਾਰਜ ਦਾ ਸ਼ਾਇਦ ਹੀ ਕੋਈ ਇਨਸਾਨ ਦੇਣਾ ਦੇ ਸਕੇ। ਉਸ ਦੀ ਅਣਥੱਕ ਮਿਹਨਤ ਦੇ ਸਦਕਾ ਹੀ ਖਾਣ ਪੀਣ ਦੀਆਂ ਜ਼ਰੂਰੀ ਵਸਤਾਂ ਸਾਡੇ ਤੱਕ ਪੁੱਜਦੀਆਂ ਨੇ। ਅਜਿਹੇ ਵਿੱਚ ਕਿਸਾਨਾਂ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ
ਜਿਸ ਦੇ ਅਧੀਨ ਜ਼ਰੂਰੀ ਸਮਾਨ ਵਾਲ਼ੀਆਂ ਵਸਤਾਂ ਨੂੰ ਲੋਕਾਂ ਦੀ ਪਹੁੰਚ ਤਕ ਬਣਾਇਆ ਜਾ ਸਕੇ। ਕਿਸਾਨਾਂ ਵੱਲੋਂ ਖੇਤੀ ਬਿੱਲ ਦੇ ਵਿਰੋਧ ਵਿੱਚ 1 ਅਕਤੂਬਰ ਤੋਂ ਸ਼ੁਰੂ ਕੀਤੇ ਗਏ ਰੇਲ ਰੋਕੋ ਅੰਦੋਲਨ ਦੇ ਵਿਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਕਿਸਾਨ ਜੱਥੇਬੰਦੀਆਂ ਵੱਲੋਂ ਸੂਬੇ ਦੇ ਵਿੱਚ ਕੋਲਾ, ਖਾਦਾਂ ਅਤੇ ਕਿਸਾਨੀ ਨਾਲ ਸਬੰਧਤ ਹੋਰ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਮਾਲਗੱਡੀਆਂ ਲਈ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ। ਇਹ ਫ਼ੈਸਲਾ ਸੂਬੇ ਅੰਦਰ ਚੱਲ ਰਹੇ ਅੰਦੋਲਨ ਕਾਰਨ ਬਿਜਲੀ ਬਣਾਉਣ ਲਈ ਘੱਟ ਹੋ ਰਹੇ ਕੋਲੇ, ਖੇਤੀ ਵਾਸਤੇ ਖਾਦ ਅਤੇ ਕਿਸਾਨੀ ਨਾਲ ਸਬੰਧਤ ਹੋਰ ਜ਼ਰੂਰੀ ਵਸਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪੰਜਾਬ ਪ੍ਰਧਾਨ ਜਗਮੀਤ ਸਿੰਘ ਡੱਲੇਵਾਲ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਅਸੀਂ ਮੀਡੀਆ ਜ਼ਰੀਏ ਇਹ ਸੁਨੇਹਾ ਸਰਕਾਰਾਂ ਤੱਕ ਪਹੁੰਚਾਉਣਾ ਚਾਹੁੰਦੇ ਹਾਂ ਕਿ ਜੇਕਰ ਸਰਕਾਰ ਬਿਜਲੀ ਲਈ ਕੋਲਾ ਜਾਂ ਹੋਰ ਜ਼ਰੂਰੀ ਵਸਤਾਂ ਭੇਜਣਾ ਚਾਹੁੰਦੀ ਹੈ ਤਾਂ ਕਿਸਾਨ ਬਿਨਾਂ ਕਿਸੇ ਮਾਲ ਗੱਡੀ ਨੂੰ ਰੋਕੇ ਇਨ੍ਹਾਂ ਨੂੰ ਸਾਰੇ ਟ੍ਰੈਕ ਤੋਂ ਅੱਗੇ ਪਹੁੰਚਾਉਣਗੇ।
ਰੇਲ ਰੋਕੋ ਅੰਦੋਲਨ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਫਿਲਹਾਲ ਇਹ ਫੈਸਲਾ ਅਸੀਂ 15 ਅਕਤੂਬਰ ਤੱਕ ਲਿਆ ਹੈ। ਪਰ ਸਮੇਂ ਨੂੰ ਦੇਖਦੇ ਹੋਏ ਇਸ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨਾਲ ਕਿਸਾਨ ਆਗੂ ਬਲਵੀਰ ਸਿੰਘ ਖੀਰਨੀਆਂ, ਜਸਬੀਰ ਸਿੰਘ ਸਿੱਧੂਪੁਰ, ਹਰਦੀਪ ਸਿੰਘ ਗਿਆਸਪੁਰਾ, ਬੂਟਾ ਸਿੰਘ ਰਾਏਪੁਰ, ਹਰਪ੍ਰੀਤ ਸਿੰਘ ਭਰਥਲਾ ਅਤੇ ਉੱਤਮ ਸਿੰਘ ਬਰਵਾਲੀ ਆਦਿ ਮੌਜੂਦ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …