ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਖੇਤੀ ਕਨੂੰਨਾਂ ਨੂੰ ਲੈ ਕੇ ਜਾਰੀ ਧਰਨਿਆਂ ਦੇ ਵਿੱਚ ਕੁਝ ਹਾਦਸੇ ਹੋਣ ਦੀਆਂ ਖ਼ਬਰਾਂ ਕੁਝ ਦਿਨਾਂ ਤੋਂ ਮਿਲ ਰਹੀਆਂ ਨੇ। ਕੁਝ ਦਿਨ ਪਹਿਲਾਂ ਹੀ ਇਕ ਧਰਨੇ ਦੌਰਾਨ ਕਿਸਾਨ ਆਗੂ ਦੀ ਮੌਤ ਹੋਈ ਸੀ। ਜਿਸ ਦਾ ਕਾਰਨ ਹਾਰਟ ਅਟੈਕ ਹੋਣਾ ਦੱਸਿਆ ਗਿਆ ਸੀ। ਇਸ ਤਰ੍ਹਾਂ ਅੱਜ ਵੀ ਧਰਨਿਆਂ ਦੌਰਾਨ ਦੋ ਜਗ੍ਹਾ ਦੇ ਉੱਪਰ ਮੌਤਾਂ ਹੋਣ ਦੀ ਜਾਣਕਾਰੀ ਮਿਲੀ ਹੈ। ਪੰਜਾਬ ਦੇ ਵਿੱਚ ਅੱਜ ਧਰਨੇ ਦੌਰਾਨ ਇੱਕ ਕਿਸਾਨ ਆਗੂ ਤੇ ਇੱਕ ਕਿਸਾਨ ਆਗੂ ਦੀ ਮਾਤਾ ਦੀ ਮੌਤ ਦੀ ਖ਼ਬਰ ਆਈ ਹੈ। ਤੇ ਇਕ ਖ਼ਬਰ ਸੰਗਰੂਰ ਧਰਨੇ ਵਿੱਚ ਹੋਈ ਕਿਸਾਨ ਦੀ ਮੌਤ ਦੀ ਆਈ ਹੈ।
ਅਜ ਧਰਨੇ ਤੇ ਜਿਸ ਬੀਬੀ ਦੀ ਮੌਤ ਹੋਈ ਸੀ ,ਉਸ ਦਾ ਸਸਕਾਰ ਨਹੀਂ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਮੰਗਾਂ ਮੰਨੀਆਂ ਜਾਣ ਤੋਂ ਬਾਅਦ ਹੀ ਮਾਤਾ ਦਾ ਸੰਸਕਾਰ ਕੀਤਾ ਜਾਵੇਗਾ। ਕਿਸਾਨ ਯੂਨੀਅਨ ਏਕਤਾ ਵਲੋਂ ਬੁਢਲਾਡਾ ਦੇ ਰੇਲਵੇ ਸਟੇਸ਼ਨ ‘ਤੇ ਕੀਤੇ ਜਾ ਰਹੇ ਧਰਨੇ ਦੌਰਾਨ ਅੱਜ ਦੁਪਹਿਰ ਸਮੇਂ ਇਕ 85 ਸਾਲਾ ਬਜ਼ੁਰਗ ਔਰਤ , ਜੋ ਕਿ ਕਿਸਾਨ ਆਗੂ ਦੀ ਮਾਤਾ ਸੀ,ਉਸ ਦੀ ਮੌਤ ਹੋ ਗਈ। ਮਾਤਾ ਦੀ ਮੌਤ ਧਰਨੇ ਵਾਲੀ ਜਗ੍ਹਾ ਤੇ ਹੋ ਗਈ ਸੀ।
ਬਾਅਦ ਵਿੱਚ ਮਾਤਾ ਨੂੰ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਗਿਆ । ਬਾਅਦ ਵਿੱਚ ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਆਗੂ ਜੋਗਿੰਦਰ ਸਿੰਘ ਦਿਆਲਪੁਰਾ, ਬਲਾਕ ਆਗੂ ਜਗਸੀਰ ਸਿੰਘ ਦੋਦੜਾ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਬੁਢਲਾਡਾ ਦੇ ਮੁਰਦਾ ਘਰ ਵਿਖੇ ਰੱਖਿਆ ਗਿਆ ਹੈ।
ਮ੍ਰਿਤਕ ਕਿਸਾਨ ਔਰਤ ਦਾ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤਕ ਸਰਕਾਰ ਮੰਗਾਂ ਨਹੀਂ ਮੰਨ ਲੈਂਦੀ।ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ ਕਿਸਾਨ ਔਰਤ ਦੀ ਮੌਤ ਲਈ ਸਰਕਾਰ ਜ਼ਿੰਮੇਵਾਰ ਹੈ ।ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।
ਜਦੋਂ ਤਕ ਪੀੜਤ ਪਰਿਵਾਰ ਨੂੰ ਬਣਦੀ 10 ਲੱਖ ਦੀ ਸਰਕਾਰੀ ਸਹਾਇਤਾ, ਸਮੁੱਚਾ ਕਰਜ਼ਾ ਮੁਆਫ਼ੀ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਾ ਐਲਾਨ ਸਰਕਾਰ ਵੱਲੋਂ ਨਹੀਂ ਕੀਤਾ ਜਾਂਦਾ। ਕਿਉਂਕਿ ਇਹ ਕਿਸਾਨ ਔਰਤ ਖੇਤੀ ਕਨੂੰਨਾਂ ਦੇ ਵਿਰੁੱਧ ਧਰਨੇ ਵਿੱਚ ਹਾਜਰ ਸੀ। ਜਿਸ ਦੀ ਮੌਤ ਵੀ ਧਰਨੇ ਦੌਰਾਨ ਹੀ ਹੋਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …