ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਧਰਨੇ ਤੇ ਮੁਜ਼ਾਹਰੇ ਹੋ ਰਹੇ ਹਨ। ਇਸਦੇ ਚੱਲਦੇ ਹੀ ਦਲਿਤ ਭਾਈਚਾਰੇ ਵੱਲੋਂ ਵੀ ਵਜ਼ੀਫਾ ਘਪਲੇ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਹਨਾਂ ਪ੍ਰਦਰਸ਼ਨਾਂ ਦੇ ਤਹਿਤ ਹੀ ਅੱਜ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਸੀ। ਅੱਜ ਪੰਜਾਬ ਅੰਦਰ ਸਵੇਰ 10 ਵਜੇ ਤੂੰ ਦੁਪਹਿਰ 1 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਅਨੁਸਾਰ ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੇ ਮਾਮਲੇ ਚ 10 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਸੰਤ ਸਮਾਜ ਵੱਲੋਂ ਦਿੱਤਾ ਗਿਆ ਸੀ । ਅੱਜ ਪੰਜਾਬ ਦੇ ਵਿੱਚ ਇਸ ਚੱਕਾ ਜਾਮ ਦਾ ਸਮਰਥਨ ਆਮ ਆਦਮੀ ਪਾਰਟੀ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਸਮੇਤ ਸਡਿਊਲ ਕਾਸਟ ਅਲਾਇੰਸ ਨੇ ਵੀ ਸਾਥ ਦਿੱਤਾ ਹੈ। ਵਜ਼ੀਫਾ ਘਪਲੇ ਨੂੰ ਲੈ ਕੇ ਸਾਬਕਾ ਆਈ. ਏ .ਐਸ. ਅਧਿਕਾਰੀ ਐਸ. ਆਰ. ਲੱਧੜ ਵੀ ਇਸ ਮੁੱਦੇ ਤੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਚੁੱਕੇ ਹਨ।
ਪੰਜਾਬ ਦੇ ਵਿੱਚ 10 ਅਕਤੂਬਰ ਨੂੰ ਭਗਵਾਨ ਵਾਲਮੀਕ ਟਾਈਗਰ ਫੋਰਸ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੈਬਨਟ ਚੋਂ ਬਰਖ਼ਾਸਤ ਕਰਨ ਦੀ ਮੰਗ ਵੀ ਕਰ ਰਹੀਆਂ ਹਨ। ਇੱਥੇ ਹੀ ਯੂਪੀ ਦੇ ਹਾਥਰਸ ਵਿੱਚ ਹੋਈ ਮਨੀਸ਼ਾ ਵਾਲਮੀਕੀ ਦੀ ਮੌਤ ਨੂੰ ਲੈ ਕੇ ਵੀ ਸਰਕਾਰ ਦੀ ਅਲੋਚਨਾ ਕੀਤੀ ਹੈ।
ਭਗਵਾਨ ਵਾਲਮੀਕੀ ਟਾਈਗਰ ਫੋਰਸ ਦੇ ਚੇਅਰਮੈਨ ਅਜੈ ਖੋਸਲਾ ਨੇ ਕਿਹਾ ਕਿ ਇਸ ਘਟਨਾ ਸਬੰਧੀ ਸਰਕਾਰ ਵੱਲੋਂ ਹੁਣ ਤੱਕ ਕੋਈ ਵੀ ਸਖਤ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਰੋਸ ਵਜੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ।ਜਿਸ ਵਿੱਚ ਉਨ੍ਹਾਂ ਨੇ ਸਾਰੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਦੁਕਾਨਦਾਰਾਂ ਨੂੰ ਵੀ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।
ਜੋ ਕਿ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਰਹੇਗਾ । ਯੂਪੀ ਸਰਕਾਰ ਤੇ ਪੁਲਿਸ ਦੇ ਉੱਪਰ ਵੀ ਕੋਈ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ, ਕਿ ਪੁਲਿਸ ਅਜੇ ਤੱਕ ਮੁਲਜ਼ਮਾਂ ਤੱਕ ਨਹੀਂ ਪਹੁੰਚ ਸਕੀ ਹੈ, ਤੇ ਕੋਈ ਨਾ ਕੋਈ ਕਹਾਣੀ ਬਣਾ ਕੇ ਘਟਨਾ ਨੂੰ ਪੇਸ਼ ਕਰ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …