ਆਈ ਤਾਜਾ ਵੱਡੀ ਖਬਰ
ਆਮ ਤੋਂ ਲੈ ਕੇ ਖ਼ਾਸ ਹਰ ਤਰਾਂ ਦੇ ਲੋਕ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਖੁੱਲਾ ਸਮਰਥਨ ਕਰ ਰਹੇ ਹਨ। ਬਹੁਤ ਸਾਰੀਆਂ ਰਾਜਨੀਤਕ ਪਾਰਟੀਆਂ ਵੀ ਇਸ ਘੜੀ ਦੇ ਵਿੱਚ ਕਿਸਾਨਾਂ ਦੇ ਹੱਕਾਂ ਵਿਚ ਆ ਖੜੀਆਂ ਹਨ। ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਅਤੇ ਲੋਕ ਸਭਾ ਦੇ ਮੈਂਬਰ ਭਗਵੰਤ ਮਾਨ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ। ਜਿੱਥੇ ਉਨ੍ਹਾਂ ਕਿਹਾ ਹੈ ਕਿ ਉਹ ਪੰਜਾਬ ਦੀ ਸਮੂਹ ਲੀਡਰਸ਼ਿਪ ਦੇ ਨਾਲ ਦਿੱਲੀ ਦੇ ਵਿਧਾਇਕ ਅਤੇ ਮੰਤਰੀ ਇੱਕ ਜੁੱਟ ਹੋ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਆਪਣੀ ਆਵਾਜ਼ ਨੂੰ ਹੋਰ ਬੁਲੰਦ ਕਰਨਗੇ।
ਉੱਥੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਵੀ ਕਰ ਰਹੀ ਹੈ। ਭਗਵੰਤ ਮਾਨ ਨੇ ਆਪਣਾ ਇਹ ਬਿਆਨ ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਅਤੇ ਡਰੋਲੀ ਵਿਖੇ ਇੱਕ ਗ੍ਰਾਮ ਸਭਾ ਨੂੰ ਸੰਬੋਧਨ ਕਰਦਿਆਂ ਦਿੱਤਾ। ਜਿੱਥੇ ਮਾਨ ਨੇ ਕਿਹਾ ਕਿ ਇਹ ਖੇਤੀ ਬਿੱਲ ਕਾਨੂੰਨ ਕਿਸਾਨ ਮਾਰੂ ਅਤੇ ਪੰਜਾਬ ਮਾਰੂ ਕਾਨੂੰਨ ਹੈ। ਇਸ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਦੇ ਲਈ ਸਾਨੂੰ ਸਾਰੀਆਂ ਪੰਚਾਇਤਾਂ ਨੂੰ ਸਰਬ ਸਹਿਮਤੀ ਨਾਲ ਮਤੇ ਪਾਉਣੇ ਚਾਹੀਦੇ ਹਨ।
ਤਾਂ ਜੋ ਤਾਨਾਸ਼ਾਹ ਸੂਬਾ ਅਤੇ ਕੇਂਦਰ ਸਰਕਾਰ ਇਸ ਕਾਨੂੰਨ ਨੂੰ ਰੱਦ ਕਰਨ ਲਈ ਮਜ਼ਬੂਰ ਹੋ ਜਾਣ। ਮਾਨ ਨੇ ਇਸ ਗੱਲ ਨੂੰ ਜ਼ੋਰ ਦੇ ਕੇ ਆਖਿਆ ਕਿ ਸਮੁੱਚੇ ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਨੂੰ ਆਪੋ ਆਪਣੇ ਪਿੰਡ ਵਿਚ ਗ੍ਰਾਮ ਸਭਾ ਦੇ ਇਜਲਾਸ ਫੌਰੀ ਰੂਪ ਵਿੱਚ ਬੁਲਾਉਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਤਿੰਨੇ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਮਤੇ ਪਾਏ ਜਾ ਸਕਣ ਅਤੇ ਦੇਸ਼ ਦੇ ਅੰਨਦਾਤੇ ਨੂੰ ਬਚਾਇਆ ਜਾ ਸਕੇ।
ਪੰਜਾਬ ਦੀ ਕਿਸਾਨੀ ਬਾਰੇ ਖੁੱਲ੍ਹ ਕੇ ਬੋਲੇ ਭਗਵੰਤ ਮਾਨ ਨੇ ਕਿਹਾ ਕਿ ਇਸਦੇ ਹਾਲਾਤ ਕਿਸੇ ਤੋਂ ਲੁਕੇ ਨਹੀਂ ਹਨ ਜਿਸ ਵਿੱਚ ਆਮਦਨ ਘੱਟ ਅਤੇ ਲਾਗਤ ਜ਼ਿਆਦਾ ਆਉਂਦੀ ਹੈ। ਤੇ ਜਦੋਂ ਕਿਤੇ ਰੱਬ ਦੀ ਮਾਰ ਨਾਲ ਫ਼ਸਲ ਬਰਬਾਦ ਹੋ ਜਾਂਦੀ ਹੈ ਤਾਂ ਕਿਸਾਨ ਪਰੇਸ਼ਾਨ ਹਾਲਾਤ ਵਿਚ ਸਰਕਾਰ ਵੱਲ ਤੱਕਦਾ ਹੈ ਕਿ ਉਸ ਦੀ ਮਦਦ ਕੀਤੀ ਜਾਵੇਗੀ। ਪਰ ਉੱਥੇ ਸਰਕਾਰਾਂ ਮੂੰਹ ਫੇਰ ਲੈਂਦੀਆਂ ਹਨ ਜਿਸ ਦੇ ਨਤੀਜੇ ਵਜੋਂ ਕਿਸਾਨ ਕੋਲ ਜ਼ਹਿਰ ਪੀਣ ਤੋਂ ਇਲਾਵਾ ਹੋਰ ਕੋਈ ਰਾਸਤਾ ਨਹੀਂ ਬੱਚਦਾ। ਪਰ ਇੱਥੇ ਤਿੰਨੇ ਬਿੱਲ ਪਾਸ ਕਰਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦਾ ਗਲਾ ਆਪ ਘੁੱਟਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …