ਆਈ ਤਾਜਾ ਵੱਡੀ ਖਬਰ
ਪੰਜਾਬੀ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿਚ ਜਾ ਕੇ ਵੱਸ ਗਏ। ਉਥੇ ਉਨ੍ਹਾਂ ਨੇ ਆਪਣੀ ਮਿਹਨਤ ਤੇ ਇਮਾਨਦਾਰੀ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਬੁਹਤ ਸਾਰੇ ਵਿਦੇਸ਼ਾਂ ਵਿਚ ਉੱਚ ਅਹੁਦਿਆ ਤੇ ਕੰਮ ਕਰ ਰਹੇ ਹਨ। ਵਿਦੇਸ਼ਾਂ ਦੇ ਵਿਚ ਇਹ ਪੰਜਾਬੀ ਆਪਣੀ ਦਲੇਰੀ ,ਹਿੰਮਤ ਲਈ ਜਾਣੇ ਜਾਂਦੇ ਹਨ। ਬਹੁਤ ਸਾਰੇ ਇਹੋ ਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ, ਜਿਸ ਨਾਲ ਪੰਜਾਬੀਆਂ ਦਾ ਸਿਰ ਉੱਚਾ ਹੋ ਜਾਂਦਾ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਕੈਨੇਡਾ ਦੇ ਇੱਕ ਸੂਬੇ ਅੰਦਰ। ਜਿਸ ਨੂੰ ਸੁਣ ਕੇ ਸਾਰੇ ਪਾਸੇ ਪੰਜਾਬੀਆਂ ਦੀ ਬੱਲੇ-ਬੱਲੇ ਹੋ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸੂਬੇ ਸਸਕੈਚਵਨ ਦੇ ਸ਼ਹਿਰ ਰਿਜਾਇਨਾ ਦੇ ਵਿੱਚ ਦੋ ਸਿੱਖ ਨੌਜਵਾਨਾਂ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਜਿਨ੍ਹਾਂ ਨੇ ਆਪਣੀ ਹਿੰਮਤ ਤੇ ਦਲੇਰੀ ਸਦਕਾ ਇਕ ਬਜ਼ੁਰਗ ਦੀ ਜਾਨ ਬਚਾਈ ਹੈ । ਇਹ ਘਟਨਾ ਉਸ ਸਮੇਂ ਘਟੀ ਜਦੋਂ ਦੋ ਪੰਜਾਬੀ ਸਿੱਖ ਨੌਜਵਾਨ ਸਨੀ ਬਾਜਵਾ ਅਤੇ ਬਿਲ ਸਿੰਘ ਵੀਰਵਾਰ ਨੂੰ ਸ਼ਹਿਰ ਦੇ ਪੂਰਬੀ ਸਿਰੇ ਤੇ ਘਰ ਜਾ ਰਹੇ ਸਨ। ਰਸਤੇ ਵਿੱਚ ਉਨ੍ਹਾਂ ਨੇ ਕੁਝ ਅਜਿਹਾ ਦੇਖਿਆ, ਜਿਸ ਤੇ ਹੀ ਸ਼ਾਇਦ ਕੋਈ ਵਿਸ਼ਵਾਸ ਕਰ ਸਕੇ।
ਉਨ੍ਹਾਂ ਵੇਖਿਆ ਕਿ ਇੱਕ ਕਾਰ ਜੋ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਦੋਂ ਉਸ ਦੇ ਪਹੀਏ ਨਾਲ਼ ਕੁਝ ਹਿਟ ਕੀਤਾ ਅਤੇ ਕੁਝ ਸਕਿੰਟ ਕਾਰ ਹਵਾ ਵਿਚ ਵੀ ਉਡੀ ਤੇ ਫਿਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਪਿੱਛੋਂ ਇਹ ਕਾਰ ਅੱਗ ਦੀ ਲਪੇਟ ਵਿੱਚ ਆ ਗਈ। ਇਨ੍ਹਾਂ ਦੋਹਾਂ ਪੰਜਾਬੀ ਨੌਜਵਾਨਾਂ ਨੇ ਉਸ ਬੁਜ਼ੁਰਗ ਦੀ ਸਹਾਇਤਾ ਕੀਤੀ, ਜੋ ਇਸ ਹਾਦਸੇ ਦੀ ਚਪੇਟ ਵਿਚ ਆਇਆ ਹੋਇਆ ਸੀ। ਉਹਨਾਂ ਨੇ ਉਸ ਬਜ਼ੁਰਗ ਨੂੰ ਅੱਗ ਵਿਚ ਝੁਲਸਣ ਤੋਂ ਬਚਾ ਲਿਆ।
ਇਸ ਘਟਨਾ ਦੀ ਜਾਣਕਾਰੀ ਦੋਵੇਂ ਨੌਜਵਾਨਾਂ ਨੇ ਪੁਲਿਸ ਨੂੰ ਕਰ ਦਿੱਤੀ ਸੀ। ਪੁਲਿਸ ਦੇ ਆਉਣ ਵਿੱਚ ਦੇਰੀ ਹੋ ਸਕਦੀ ਸੀ। ਇਸ ਲਈ ਇਨ੍ਹਾਂ ਦੋਹਾਂ ਨੌਜਵਾਨਾਂ ਨੇ ਆਪਣੀ ਹਿੰਮਤ ਸਦਕਾ ਬਜ਼ੁਰਗ ਨੂੰ ਬਚਾ ਲਿਆ। ਇਸ ਘਟਨਾ ਕਰਕੇ ਪੁਲਿਸ ਸਥਾਨਕ ਮੀਡੀਏ ਵੱਲੋ ਦੋਹਾਂ ਸਿੱਖ ਨੌਜਵਾਨਾਂ ਦੀ ਸ਼ਲਾਘਾ ਹੋ ਰਹੀ ਹੈ। ਕਿਉਂਕਿ ਇਨ੍ਹਾਂ ਨੌਜਵਾਨਾਂ ਨੇ ਉਸ ਬਲਦੀ ਕਾਰ ,ਜੋ ਕਿ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਵਿੱਚੋਂ ਬਜ਼ੁਰਗ ਨੂੰ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ। ਅਗਰ ਇਹ ਨੌਜਵਾਨ ਹਿੰਮਤ ਨਾ ਕਰਦੇ ਤਾਂ, ਬਜੁਰਗ ਨੂੰ ਬਚਾਉਣਾ ਮੁਸ਼ਕਲ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …