ਆਈ ਤਾਜਾ ਵੱਡੀ ਖਬਰ
ਜਿਥੇ ਕਰੋਨਾ ਦੌਰਾਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ ਸਨ। ਉਥੇ ਹੀ ਬਹੁਤ ਸਾਰੇ ਪਰਿਵਾਰਾ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ। ਉੱਥੇ ਹੀ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਬਹੁਤ ਸਾਰੇ ਪਰਿਵਾਰ ਜਿੱਥੇ ਮਾਨਸਿਕ ਤੌਰ ਤੇ ਪਰੇਸ਼ਾਨ ਹੋਏ ਸਨ ਉਥੇ ਹੀ ਕਿਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਅਜਿਹੇ ਕਦਮ ਚੁੱਕੇ ਗਏ। ਜਿੱਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਏਅਰ ਹੋਸਟੈੱਸ ਨੇ ਨੌਕਰੀ ਨਾ ਮਿਲਣ ਤੇ ਖੁਦ ਚੁਣੀ ਖੌਫਨਾਕ ਤਰੀਕੇ ਨਾਲ ਮੌਤ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੋਲਕਾਤਾ ਤੋਂ ਸਾਹਮਣੇ ਆਇਆ ਹੈ।
ਅੱਜ ਇੱਥੇ ਇਕ ਸਾਬਕਾ ਏਅਰ ਹੋਸਟਸ ਵੱਲੋਂ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਅਤੇ ਜਿਸ ਨੇ ਨੌਕਰੀ ਨਾ ਮਿਲਣ ਦੇ ਚਲਦਿਆਂ ਹੋਇਆਂ ਇੱਕ ਚਾਰ ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਵਾਪਰੀ ਇਸ ਘਟਨਾ ਦੇ ਵਿੱਚ ਮ੍ਰਿਤਕਾ ਦੀ ਪਛਾਣ 27 ਸਾਲਾ ਦੇਬੋਪ੍ਰਿਆ ਬਿਸਵਾਸ ਵਜੋਂ ਹੋਈ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਉਸਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਪਿਛਲੇ ਦੋ ਸਾਲਾਂ ਤੋਂ ਦੇਬੋਪ੍ਰਿਆ ਦੇ ਕੋਲ ਨੌਕਰੀ ਨਾ ਹੋਣ ਦੇ ਚਲਦਿਆਂ ਹੋਇਆਂ ਉਹ ਮਾਨਸਿਕ ਤੌਰ ਤੇ ਕਾਫੀ ਪਰੇਸ਼ਾਨ ਚੱਲ ਰਹੀ ਸੀ।
ਆਰਥਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਦੇਬੋਪ੍ਰਿਆ ਨੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਆਪਣੀ ਭੈਣ ਦੇ ਘਰ ਚਾਰ ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿੱਥੇ ਉਹ ਘਰ ਦੇ ਸਾਹਮਣੇ ਸੜਕ ‘ਤੇ ਡਿੱਗ ਗਈ।
ਉਸ ਨੂੰ ਐੱਸ.ਐੱਸ.ਕੇ.ਐੱਮ ਮੈਡੀਕਲ ਕਾਲਜ ਲਿਜਾਇਆ ਗਿਆ,ਜਿੱਥੇ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਸੀ ਉਸ ਸਮੇਂ ਹੀ ਜੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਦੇਬੋਪ੍ਰਿਆ ਬਿਸਵਾਸ ਕੋਲਕਾਤਾ ਦੇ ਪ੍ਰਗਤੀ ਮੈਦਾਨ ਥਾਣਾ ਖੇਤਰ ਦੀ ਮੈਟਰੋਪੋਲੀਟਨ ਕੋ-ਆਪਰੇਟਿਵ ਹਾਊਸਿੰਗ ਸੁਸਾਇਟੀ ਦੀ ਰਹਿਣ ਵਾਲੀ ਸੀ। ਪੁਲਿਸ ਵਲੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …