ਤਾਜਾ ਵੱਡੀ ਖਬਰ
ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਕਈ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਤਿਉਹਾਰਾਂ ਦਾ ਸੀਜ਼ਨ ਸਾਰੇ ਲੋਕ ਹੱਸਦੇ ਖੇਡਦੇ ਮਨਾਉਣ। ਇਸ ਸਮੇਂ ਦੌਰਾਨ ਲੋਕਾਂ ਵੱਲੋਂ ਕੀਤੀ ਜਾਣ ਵਾਲੀ ਲਾਪਰਵਾਹੀ ਉੱਤੇ ਖ਼ਾਸ ਖ਼ਿਆਲ ਰੱਖਿਆ ਜਾਂਦਾ ਹੈ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਦੇ ਨਾਲ ਕਿਸੇ ਦੀ ਜਾਨ ਨਾ ਚਲੀ ਜਾਵੇ।
ਥੋੜੀ ਦੇਰ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਮਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਕਿਸੇ ਵੀ ਖ਼ੁਸ਼ੀ ਦੇ ਮੌਕੇ ‘ਤੇ 7 ਦਸੰਬਰ ਤੱਕ ਪਟਾਕੇ ਚਲਾਉਣ ਉਪਰ ਰੋਕ ਲਗਾ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਕ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਐਲਾਨ ਵਿਚ ਡਿਪਟੀ ਕਮਿਸ਼ਨਰ ਨੇ ਲੋਕ ਹਿੱਤ ਸਮੂਹ, ਐੱਸ.ਡੀ.ਐੱਮ., ਸਥਾਨਕ ਸਰਕਾਰਾਂ ਵਿਭਾਗ ਅਤੇ ਫਾਇਰ ਸੇਫਟੀ ਵਿਭਾਗ ਨੂੰ ਜ਼ਿਲ੍ਹੇ ਦੇ ਅੰਦਰ ਪਟਾਕਿਆਂ ਦੇ ਭੰਡਾਰਨ, ਵਿਕਰੀ ਅਤੇ ਖਰੀਦ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਬਾਰੇ ਖੁੱਲ੍ਹ ਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਪਟਾਕਿਆਂ ਦੀ ਨਾਜਾਇਜ਼ ਵਿਕਰੀ ‘ਤੇ ਲਗਾਮ ਲਗਾਉਣ ਲਈ ਅਤੇ ਆਮ ਜਨਤਾ ਨੂੰ ਜਾਨ ਅਤੇ ਮਾਲ ਦੀ ਹਾਨੀ ਨਾ ਹੋਵੇ ਆਦਿ ਗੱਲਾਂ ਨੂੰ ਮੁੱਖ ਰੱਖਦਿਆਂ ਇਹਨਾਂ ਆਦੇਸ਼ਾਂ ਨੂੰ ਜਾਰੀ ਕੀਤਾ ਗਿਆ ਹੈ। ਇਹ ਕਦਮ ਜਨ ਹਿੱਤ ਲਈ ਜ਼ਰੂਰੀ ਸੀ ਕਿਉਂਕਿ ਬੀਤੇ ਸਮੇਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਟਾਕਿਆਂ ਕਾਰਨ ਅੱਗ ਲੱਗਣ ਕਾਰਨ ਜਾਨ ਮਾਲ ਦੇ ਨੁਕਸਾਨ ਹੋਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਬੰਧਤ ਅਧਿਕਾਰੀਆਂ ਨੂੰ ਆਪਣੀ ਰਿਪੋਰਟ 10 ਦਿਨਾਂ ਅੰਦਰ ਜਮਾਂ ਕਰਵਾਉਣ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ ਉਨਾਂ ਲੋਕਾਂ ਅੱਗੇ ਅਪੀਲ ਕੀਤੀ ਕਿ ਜੇਕਰ ਲੋਕਾਂ ਕੋਲ ਜ਼ਿਲ੍ਹੇ ਦੇ ਅੰਦਰ ਪਟਾਕਿਆਂ ਦੇ ਭੰਡਾਰ, ਨਿਰਮਾਣ, ਵਿਕਰੀ ਜਾਂ ਖ਼ਰੀਦ ਸਬੰਧੀ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਉਹ ਬਿਨਾਂ ਡਰ ਇਸ ਦੀ ਜਾਣਕਾਰੀ ਕੰਟਰੋਲ ਰੂਮ ਨੰਬਰ 0181-2224417 ‘ਤੇ ਦੇ ਸਕਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …