ਆਈ ਤਾਜਾ ਵੱਡੀ ਖਬਰ
ਬੀਤੇ ਦੋ ਤਿਨ ਸਾਲ ਤੋਂ ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਬਹੁਤ ਸਾਰੀਆਂ ਹਸਤੀਆਂ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਚਲਦਿਆਂ ਹੋਇਆਂ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ ਉਥੇ ਹੀ ਉਹਨਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਖੇਤਰ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਹੁਣ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਇਸ ਤਰਾਂ ਅਚਾਨਕ ਮੌਤ, ਫਿਲਮ ਇੰਡਸਟਰੀ ਚ ਛਾਈ ਸੋਗ ਦੀ ਲਹਿਰ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਇੰਡਸਟਰੀ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਮਸ਼ਹੂਰ ਫਿਲਮ ਨਿਰਦੇਸ਼ਕ K Viswanath ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸੀ ਕਿ ਜਿੱਥੇ ਉਹ ਵਧੇਰੇ ਉਮਰ ਹੋਣ ਤੇ ਚਲਦਿਆਂ ਹੋਇਆਂ ਸਿਹਤ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਸਨ ਅਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਉਥੇ ਹੀ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ 92 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ ਅਤੇ ਹਸਪਤਾਲ ਵਿੱਚ ਉਨ੍ਹਾਂ ਦਾ ਦੇਹਾਂਤ ਹੋਣ ਦੀ ਖ਼ਬਰ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਜਿੱਥੇ ਬਹੁਤ ਸਾਰੀਆਂ ਹਿੱਟ ਫਿਲਮਾਂ ਦੇ ਵਿੱਚ ਸਹਿਯੋਗ ਕੀਤਾ ਗਿਆ।
ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਆਉਂਦੇ ਹੀ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਵਿਸ਼ਵਨਾਥ ਦੀ ਮੌਤ ਤੇ ਵੱਖ-ਵੱਖ ਹਸਤੀਆਂ ਵੱਲੋਂ ਦੁੱਖ ਦਾ ਇਜ਼ਹਾਰ ਕਰਦੇ ਹੋਏ ਉਨ੍ਹਾਂ ਦੀ ਮੌਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਦੱਸ ਦਈਏ ਕਿ ਵਿਸ਼ਵਨਾਥ ਨੇ 1951 ਵਿੱਚ ਤਮਿਲ ਸਿਨੇਮਾ ਵਿੱਚ ਇੱਕ ਸਹਾਇਕ ਨਿਰਦੇਸ਼ਕ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ
।ਉਨ੍ਹਾਂ ਨੂੰ ਪਦਮ ਸ਼੍ਰੀ, 6 ਰਾਸ਼ਟਰੀ ਫਿਲਮ ਪੁਰਸਕਾਰ, 8 ਨੰਦੀ ਪੁਰਸਕਾਰਾਂ ਸਮੇਤ ਦੇਸ਼ ਦੇ ਕਈ ਵੱਕਾਰੀ ਪੁਰਸਕਾਰਾਂ ਅਤੇ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ ਹੈ।ਫਿਲਮ ‘ਆਤਮਾ ਗੌਰਵਮ’ ਨਾਲ ਆਪਣੇ ਨਿਰਦੇਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੀਆਂ ਕੁਝ ਵਧੀਆ ਫਿਲਮਾਂ ਵਿੱਚ ‘ਸਵਾਤੀ ਮੁਥਯਮ’, ‘ਸਿਰੀਵੇਨੇਲਾ’, ‘ਸ਼ੰਕਰਾਭਰਨਮ’ ਅਤੇ ਹੋਰ ਸ਼ਾਮਲ ਹਨ।