ਆਈ ਤਾਜਾ ਵੱਡੀ ਖਬਰ
ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੋਰਚੇ ਸੰਭਾਲੇ ਹੋਏ ਹਨ। ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਜੰਮ ਕੇ ਕੀਤਾ ਜਾ ਰਿਹਾ ਹੈ। ਇਸ ਵਿੱਚ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਆਮ ਜਨਤਾ ਦਾ ਸਹਿਯੋਗ ਵੀ ਕਿਸਾਨਾਂ ਨੂੰ ਵੱਧ-ਚੜ੍ਹ ਕੇ ਮਿਲ ਰਿਹਾ ਹੈ। ਇਸ ਸੰਘਰਸ਼ ਦੌਰਾਨ ਕਿਸਾਨਾਂ ਨੂੰ ਉੱਤਰੀ ਜੋਨ ਫ਼ਿਲਮ ਅਤੇ ਟੀਵੀ ਕਲਾਕਾਰ ਐਸੋਸੀਏਸ਼ਨ ਦਾ ਸਾਥ ਵੀ ਪ੍ਰਾਪਤ ਹੋਇਆ ਹੈ। ਇਸ ਸੰਸਥਾ ਦੇ ਸਰਪ੍ਰਸਤ ਅਤੇ ਉੱਘੇ ਅਦਾਕਾਰ ਯੋਗਰਾਜ ਸਿੰਘ ਕਿਸਾਨਾਂ ਵੱਲੋਂ ਲਗਾਏ ਜਾ ਰਹੇ 13 ਅਕਤੂਬਰ ਨੂੰ ਵੱਡੇ ਧਰਨੇ ਵਿੱਚ ਸ਼ਾਮਲ ਹੋਣਗੇ।
ਕਿਸਾਨਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਸਥਾਨਕ ਸ਼ਹਿਰ ਵਿਚੋਂ ਲੰਘਦੇ ਰਾਸ਼ਟਰੀ ਰਾਜਮਾਰਗ 5 ‘ਤੇ ਬਣੇ ਓਵਰ ਬ੍ਰਿਜ ਹੇਠਾਂ ਰੇਲਵੇ ਟਰੈਕ ਨੂੰ ਰੋਕ ਕੇ ਕੀਤਾ ਜਾਵੇਗਾ। ਜਿਸ ਵਿੱਚ ਪੰਜਾਬੀ ਸਿਨੇਮਾ ਅਤੇ ਟੈਲੀਵਿਜ਼ਨ ਦੇ ਕਲਾਕਾਰਾਂ ਦੀ ਅਗਵਾਈ ਕਰਦੇ ਹੋਏ ਯੋਗਰਾਜ ਸਿੰਘ 11 ਵਜੇ ਧਰਨੇ ਵਿੱਚ ਸ਼ਮੂਲੀਅਤ ਕਰਨਗੇ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਇਸ ਸੰਸਥਾ ਦੇ ਜਰਨਲ ਸਕੱਤਰ ਮਲਕੀਤ ਸਿੰਘ ਰੋਣੀ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨ ਕਿਸਾਨ। ਮਾ- ਰੂ । ਨੀਤੀ ਨੂੰ ਮੁੱਖ ਰੱਖਦੇ ਹਨ।
ਕਿਸਾਨਾਂ ਵੱਲੋਂ ਇਸ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੇ ਨਾਲ ਪੰਜਾਬੀ ਸਿਨੇਮਾ ਦੇ ਕਲਾਕਾਰਾਂ ਦਾ ਭਰਵਾਂ ਹੁੰਗਾਰਾਂ ਵੀ ਕਿਸਾਨਾਂ ਨੂੰ ਮਿਲ ਰਿਹਾ ਹੈ। ਜਿਸ ਤਹਿਤ 13 ਅਕਤੂਬਰ ਨੂੰ ਪੰਜਾਬੀ ਫਿਲਮ ਇੰਡਸਟਰੀ ਤੋਂ ਵੱਖ ਵੱਖ ਕਲਾਕਾਰ ਇਸ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਆਉਣਗੇ। ਯੋਗਰਾਜ ਸਿੰਘ ਦੀ ਅਗਵਾਈ ਦੇ ਵਿੱਚ ਪੰਜਾਬੀ ਸਿਨੇਮਾ ਅਤੇ ਟੈਲੀਵਿਜ਼ਨ ਦੇ ਕਲਾਕਾਰਾਂ ਵਿੱਚੋਂ ਸਰਦਾਰ ਸੋਹੀ, ਹਰਜੀਤ ਹਰਮਨ,
ਗੁਰਕ੍ਰਿਪਾਲ ਸੂਰਾਪੁਰੀ, ਸਰਦੂਲ ਸਿਕੰਦਰ, ਅਮਨ ਨੂਰੀ, ਜੈਲੀ, ਤਰਸੇਮ ਪੌਲ, ਜਪੁਜੀ ਖਹਿਰਾ, ਗੁਰਪ੍ਰੀਤ ਕੌਰ ਭੰਗੂ, ਸਵਿੰਦਰ ਮਾਹਲ ਅਤੇ ਗੁਰਬਖਸ਼ ਸ਼ੌਂਕੀ ਕਿਸਾਨਾਂ ਦੇ ਇਸ ਧਰਨੇ ਪ੍ਰਦਰਸ਼ਨ ਦੇ ਵਿੱਚ ਆਪਣੀ ਸ਼ਮੂਲੀਅਤ ਦਰਜ ਕਰ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਸਾਨਾਂ ਦਾ ਪੱਖ ਪੂਰਨਗੇ। ਮਲਕੀਤ ਰੋਣੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਵੱਧ ਚੜ੍ਹ ਕੇ ਇਸ ਧਰਨਾ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …