ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਵਿਦੇਸ਼ਾਂ ਦੀ ਧਰਤੀ ਤੇ ਵਾਪਰਣ ਵਾਲੇ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੇ ਭਾਰਤੀ ਕਈ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਮਾਪਿਆਂ ਵਿਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਹੁਣ ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ. ਫਿਊਲ ਸਟੇਸ਼ਨ ਤੇ ਹੋਈ ਗੋਲੀਬਾਰੀ ਚ ਭਾਰਤੀ ਨੌਜਵਾਨ ਦੀ ਹੋਈ ਮੌਤ, ਜਿਸ ਬਾਰੇ ਖਬਰ ਆਈ ਸਾਹਮਣੇ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਹੁਣ ਇਕ ਭਾਰਤੀ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨੂੰ ਸੁਣਦੇ ਸਾਰ ਹੀ ਸੋਗ ਦੀ ਲਹਿਰ ਫੈਲ ਗਈ ਹੈ।
ਦਸਿਆ ਗਿਆ ਹੈ ਕਿ 24 ਸਾਲਾ ਭਾਰਤੀ ਨੌਜਵਾਨ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਇਕ ਪੁਲਸ ਸਟੇਸ਼ਨ ਤੇ ਗੋਲੀਬਾਰੀ ਦੀ ਘਟਨਾ ਵਿਚ ਇਹ ਨੌਜਵਾਨ ਇਸ ਹਾਦਸੇ ਦਾ ਸ਼ਿਕਾਰ ਹੋਇਆ ਹੈ। 24ਸਾਲਾ ਦਾ ਇਹ ਭਾਰਤੀ ਨੌਜਵਾਨ ਮੂਲ ਰੂਪ ਵਿੱਚ ਭਾਰਤ ਦੇ ਆਂਧਰਾਂ ਪ੍ਰਦੇਸ਼ ਦਾ ਰਹਿਣ ਵਾਲਾ ਸੀ।
ਇਸ ਸਮੇਂ ਇਹ ਨੌਜਵਾਨ ਅਮਰੀਕਾ ਵਿੱਚ ਆਪਣੀ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਿਹਾ ਸੀ। ਅਮਰੀਕਾ ਦੇ ਓਹਾਯੋ ਸੂਬੇ ਦੇ ਕੋਲੰਬਸ ਮੰਡਲ ਵਿੱਚ ਵਾਪਰੀ ਇਸ ਘਟਨਾ ਵਿੱਚ ਜਿੱਥੇ ਇਹ ਨੌਜਵਾਨ ਸ਼ਿਕਾਰ ਹੋਇਆ ਹੈ ਉੱਥੇ ਹੀ ਇਹ ਨੌਜਵਾਨ ਇਸ ਜਗਾ ਤੇ ਪਾਰਟ ਟਾਇਮ ਕੰਮ ਕਰਦਾ ਸੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਮਰੀਕੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਾਏਸ਼ ਵੀਰਾ ਵਜੋਂ ਹੋਈ ਹੈ ਅਤੇ ਇਹ ਘਟਨਾ ਵੀਰਵਾਰ ਨੂੰ ਸੂਬੇ ਦੇ ਕੋਲੰਬਸ ਮੰਡਲ ਵਿੱਚ ਵਾਪਰੀ।
ਮੀਡੀਆ ਰਿਪੋਰਟਾਂ ਅਨੁਸਾਰ 20 ਅਪ੍ਰੈਲ, 2023 ਨੂੰ ਦੇਰ ਰਾਤ 12:50 ਵਜੇ ‘ਤੇ ਕੋਲੰਬਸ ਪੁਲਿਸ ਅਧਿਕਾਰੀਆਂ ਨੂੰ ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਡਬਲਯੂ. ਬ੍ਰਾਡ ਸਟੇਸ਼ਨ ਨੂੰ ਭੇਜਿਆ ਗਿਆ । ਜਿਥੇ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਣ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਮ੍ਰਿਤਕ ਦਾ ਪਰਿਵਾਰ ਸਦਮੇ ਵਿਚ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …