ਆਈ ਤਾਜਾ ਵੱਡੀ ਖਬਰ
ਅਪ੍ਰੈਲ ਦੇ ਮਹੀਨੇ ਦੇ ਆਖ਼ਰੀ ਦਿਨ ਚੱਲ ਰਹੇ ਹਨ , ਜਿਹਨਾਂ ਦਿਨਾਂ ਵਿੱਚ ਮੌਸਮ ਵੀ ਤੇਜ਼ੀ ਨਾਲ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ l ਜਿਸ ਨਾਲ ਕਦੇ ਗਰਮੀ ਦਾ ਇਹਸਾਸ ਹੋ ਰਿਹਾ ਤੇ ਕਦੇ ਠੰਡ ਦਾ, ਇਸੇ ਵਿਚਾਲੇ ਹੁਣ ਮੌਸਮ ਨਾਲ ਜੁੜੀ ਵੱਡੀ ਖ਼ਬਰ ਦੱਸਾਂਗੇ ਕਿ ਪੰਜਾਬ ‘ਚ ਹੁਣ ਤੇਜ਼ ਹਨੇਰੀ ਤੇ ਮੀਂਹ ਪੈਣ ਨੂੰ ਲੈ ਕੇ ਅਲਰਟ ਜਾਰੀ ਹੋ ਚੁੱਕਾ ਹੈ l ਜਿਸ ਕਾਰਨ ਹੁਣ ਪੰਜਾਬੀਆਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ l
ਦੱਸਦਿਆਂ ਕਿ ਹਰਿਆਣਾ ਤੇ ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲਨ ਵਾਲਾ ਹੈ ਕਿਉਂਕਿ ਇੱਕ ਪਾਸੇ ਜਿੱਥੇ ਹਰਿਆਣਾ ‘ਚ ਗਰਮੀ ਆਪਣੇ ਸਿਖਰਾਂ ਵੱਲ ਵਧ ਰਹੀ ,ਦੂਜੇ ਪਾਸੇ ਬੁੱਧਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਦਸੂਹਾ ‘ਚ ਹਲਕੀ ਬਾਰਿਸ਼ ਹੋਈ, ਜਿਸਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ । ਇਸੇ ਵਿਚਾਲੇ ਹੁਣ ਮੌਸਮ ਵਿਭਾਗ ਨੇ 29 ਅਪ੍ਰੈਲ ਨੂੰ ਇਕ ਹੋਰ ਪੱਛਮੀ ਗੜਬੜੀ ਹਰਿਆਣਾ ‘ਚ ਦਸਤਕ ਦੇਣ ਵਾਲੀ ਹੈ, ਜਿਸ ਦੇ ਪ੍ਰਭਾਵ ਕਾਰਨ 3 ਮਈ ਤੱਕ ਹਰਿਆਣਾ ਅਤੇ ਪੰਜਾਬ ਦਾ ਮੌਸਮ ਬਦਲ ਜਾਵੇਗਾ, ਤੇਜ਼ ਹਵਾਵਾਂ ਨਾਲ ਮੀਹ ਪਵੇਗਾ ।
ਉਥੇ ਹੀ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਅਨੁਸਾਰ 27 ਤੇ 28 ਅਪ੍ਰੈਲ ਨੂੰ ਹਰਿਆਣਾ ‘ਚ ਬੱਦਲਵਾਈ ਰਹਿਣ ਦੀ ਸੰਭਾਵਨਾ ਵੀ ਜਤਾਈ ਗਈ , ਨਾਲ ਹੀ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 28 ਤੋਂ 30 ਅਪ੍ਰੈਲ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਜਿਸ ਕਾਰਨ ਹੁਣ ਪੰਜਾਬੀਆਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ l ਸੋ ਪਹਿਲਾ ਹੀ ਮੌਸਮ ਦੀ ਮਾਰ ਕਿਸਾਨਾਂ ਤੇ ਭਾਰੀ ਪਈ ਹੈ ਇਸੇ ਵਿਚਾਲੇ ਹੁਣ ਇਸ ਅਲਰਟ ਨੇ ਕਿਸਾਨਾਂ ਦੇ ਚੇਹਰੇ ਮੁੜ ਤੋਂ ਮੁਰਝਾ ਦਿਤੇ ਹਨ l
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …