ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਵੱਖ ਵੱਖ ਵਿਭਾਗਾਂ ਵਿਚ ਬਹੁਤ ਸਾਰੇ ਨਿਯਮ ਬਣਾਏ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਦਾਰਿਆਂ ਵਿਚ ਕਈ ਤਰ੍ਹਾਂ ਦੀਆਂ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਜਿੱਥੇ ਬਹੁਤ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮੁਹੱਬਤ ਨਾਲ ਰਹਿੰਦੇ ਹਨ ਉਥੇ ਹੀ ਦਿਨ ਤਿਉਹਾਰ ਦੇ ਮੌਕੇ ਤੇ ਖਾਸ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਉਥੇ ਹੀ ਸਰਕਾਰ ਵੱਲੋਂ ਕੁਝ ਖਾਸ ਤਰਾ ਦੇ ਮੌਕਿਆਂ ਤੇ ਵੀ ਅਚਾਨਕ ਛੁੱਟੀ ਕਰ ਦਿੱਤੀ ਜਾਂਦੀ ਹੈ ਜਿਸ ਨਾਲ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ।
ਬਹੁਤ ਸਾਰੇ ਸਰਕਾਰੀ ਅਦਾਰਿਆਂ ਦੇ ਵਿੱਚ ਵੀ ਜਿੱਥੇ ਸਰਕਾਰ ਵੱਲੋਂ ਛੁੱਟੀ ਕੀਤੀ ਜਾਂਦੀ ਹੈ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਇਸ ਦਾ ਐਲਾਨ ਕਰਦੇ ਸਾਰ ਹੀ ਲੋਕਾਂ ਨੂੰ ਜਾਣਕਾਰੀ ਸਾਂਝੀ ਕਰ ਦਿੱਤੀ ਜਾਂਦੀ ਹੈ ਜਿਸ ਨਾਲ ਵਿਦਿਆਰਥੀਆ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਵਿੱਚ ਚੋਣਾਂ ਦੇ ਮੌਕੇ ਤੇ ਵੀ ਸਰਕਾਰ ਵੱਲੋਂ ਸਾਰੇ ਲੋਕਾਂ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ।
ਇਸ ਸਮੇਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਵੀ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਆਪਣੀ ਪਾਰਟੀ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਇੱਥੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ 9 ਅਤੇ 10 ਮਈ ਨੂੰ ਜਿੱਥੇ ਜਲੰਧਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਹਲਕਾ ਜਲੰਧਰ ਦੀ ਹੋਣ ਵਾਲੀ ਜ਼ਿਮਨੀ ਚੋਣ ਨੂੰ ਮੱਦੇਨਜ਼ਰ ਰੱਖਦੇ ਹੋਏ ਖ਼ਾਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਦੱਸ ਦਈਏ ਕਿ ਜਿੱਥੇ ਵੱਖ-ਵੱਖ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਬੂਥ ਲਗਾਏ ਜਾਣੇ ਹਨ।
ਉੱਥੇ ਹੀ ਪੰਜਾਬ ਸਰਕਾਰ ਵੱਲੋਂ 9 ਅਤੇ 10 ਮਈ ਨੂੰ ਜਿਵੇਂ ਭਾਰਤ ਦੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲੋਂ ਇਸ ਛੁੱਟੀ ਬਾਰੇ ਚੋਣ ਕਮਿਸ਼ਨ ਵੱਲੋਂ ਦੱਸਿਆ ਗਿਆ ਸੀ। ਜਿੱਥੇ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਈ ਵੀ ਐਮ ਮਸ਼ੀਨਾਂ ਨੂੰ ਸੁਰੱਖਿਅਤ ਰੱਖੇ ਜਾਣ ਵਾਸਤੇ ਪੰਜਾਬ ਸਰਕਾਰ ਵੱਲੋਂ ਸਾਰੇ ਪੋਲਿੰਗ ਬੂਥ ਸਰਕਾਰੀ ਅਦਾਰਿਆਂ ਵਿੱਚ ਲਗਾਏ ਜਾ ਰਹੇ ਹਨ। ਉਥੇ ਹੀ 9 ਅਤੇ 10 ਮਈ ਨੂੰ ਜਲੰਧਰ ਜ਼ਿਲ੍ਹੇ ਵਿਚ ਗਜ਼ਟਿਡ ਛੁੱਟੀ ਐਲਾਨੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …