ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਹਨਾਂ ਖੇਤੀ ਕਨੂੰਨਾਂ ਦੇ ਕਾਰਨ ਹੀ ਅਕਾਲੀ ਦਲ ਤੇ ਭਾਜਪਾ ਗਠਜੋੜ ਵੀ ਟੁੱਟ ਚੁੱਕਾ ਹੈ। ਜਿੱਥੇ ਅਕਾਲੀ ਦਲ ਬਾਦਲ ਵੱਲੋਂ ਕਿਸਾਨ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ, ਉੱਥੇ ਹੀ ਕਾਂਗਰਸ ,ਆਪ,ਅਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ। 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਅੰਦੋਲਨ ਜਾਰੀ ਹੈ।ਇਸ ਅੰਦੋਲਨ ਦੇ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਹੁਣ ਇਸ ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਲਈ ਇਕ ਹੋਰ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।
ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਕਾਰਨ ਹੁਣ ਭਾਜਪਾ ਦੇ ਕੁਝ ਵਰਕਰ ਭਾਜਪਾ ਤੋਂ ਕਿਨਾਰਾ ਕਰਨ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਵਿੱਚ ਭਾਜਪਾ ਦੇ ਦੋ ਨਗਰ ਕੌਂਸਲਰਾ ਸਣੇ 20 ਪਾਰਟੀ ਵਰਕਰਾਂ ਨੇ ਭਾਜਪਾ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਨਾਲ ਭਾਜਪਾ ਪਾਰਟੀ ਨੂੰ ਬੜਾ ਵੱਡਾ ਝਟਕਾ ਲੱਗਾ ਹੈ। ਭਾਜਪਾ ਦਾ ਸਾਥ ਛੱਡ ਕੇ ਜਾ ਰਹੇ ਆਗੂਆਂ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਇਹ ਕਾਨੂੰਨ ਲਿਆਂਦੇ ਸਨ, ਅਸੀ ਉਦੋਂ ਹੀ ਸੋਚ ਲਿਆ ਸੀ ਕਿ ਇਹ ਕਿਸਾਨ ਵਿਰੋਧੀ ਹਨ। ਕਿਸੇ ਪਾਰਟੀ ਵਿਚ ਜਾਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਤੇ ਨਾ ਹੀ ਇਸ ਬਾਰੇ ਕੋਈ ਫੈਸਲਾ ਲਿਆ ਹੈ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾ ਵਿਰੁੱਧ ਕੀਤੀਆਂ ਜਾ ਰਹੀਆਂ ਰੈਲੀਆਂ ਵਿੱਚ ਜਗਰਾਓ ਮੰਡੀ ਵਿੱਚ ਇਕੱਠੇ ਹੋਏ ,ਤੇ ਭਾਜਪਾ ਤੋਂ ਅਸਤੀਫਾ ਦੇ ਚੁਕੇ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੀਆਂ ਨੀਤੀਆਂ ਨੂੰ ਕਿਸਾਨ ਮਾ – ਰੂ ਅਤੇ ਲੋਕ ਮਾ- ਰੂ ਦੱਸਿਆ। ਉਨ੍ਹਾਂ ਆਗੂਆਂ ਤੇ ਵਰਕਰਾਂ ਨੇ ਕਿਸਾਨ ਜਥੇਬੰਦੀਆ ਦਾ ਸਾਥ ਦਿੰਦੇ ਹੋਏ ਕਿਹਾ ਕਿ ਉਹ ਖੁੱਲ੍ਹੇ ਤੌਰ ਤੇ ਨਵੇਂ ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ।
ਉਹ ਸਭ ਕਿਸਾਨਾਂ ਨਾਲ ਡਟ ਕੇ ਖੜ੍ਹੇ ਹਨ। ਕਿਸਾਨ ਜਥੇਬੰਦੀਆ ਦਾ ਸਾਥ ਦਿੰਦੇ ਹੋਏ ਅਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਚਲਦੇ ਇਸ ਸੰਘਰਸ਼ ਦੌਰਾਨ ਉਨ੍ਹਾਂ ਨੇ ਭਾਜਪਾ ਦਾ ਸਾਥ ਛੱਡ ਦਿੱਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …