ਆਈ ਤਾਜਾ ਵੱਡੀ ਖਬਰ
ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਹਨਾਂ ਖੇਤੀ ਕਨੂੰਨਾਂ ਦੇ ਕਾਰਨ ਹੀ ਅਕਾਲੀ ਦਲ ਤੇ ਭਾਜਪਾ ਗਠਜੋੜ ਵੀ ਟੁੱ ਟ ਚੁੱਕਾ ਹੈ। ਜਿੱਥੇ ਅਕਾਲੀ ਦਲ ਬਾਦਲ ਵੱਲੋਂ ਕਿਸਾਨ ਜਥੇਬੰਧੀਆ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ, ਉੱਥੇ ਹੀ ਕਾਂਗਰਸ ,ਆਪ,ਅਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ।31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਅੰਦੋਲਨ ਜਾਰੀ ਹੈ।ਇਸ ਅੰਦੋਲਨ ਦੇ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਹੁਣ ਕਿਸਾਨਾਂ ਨੇ ਕੈਪਟਨ ਸਰਕਾਰ ਨੂੰ ਵੀ ਚਿਤਾਵਨੀ ਦੇ ਦਿੱਤੀ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਆਖਿਆ ਪੰਜਾਬ ਸਰਕਾਰ ਬੁਧਵਾਰ ਨੂੰ ਕੈਬਨਿਟ ਦੀ ਮੀਟਿੰਗ ਬਲਾਉਣ ਜਾ ਰਹੀ ਹੈ। ਅਗਰ ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ, ਕਿਸਾਨ ਜਥੇਬੰਦੀਆਂ ਵੱਲੋਂ ਜਿਸ ਤਰਾਂ ਭਾਜਪਾ ਨੇਤਾਵਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ।
ਉਸ ਤਰਾਂ ਹੀ ਕਾਂਗਰਸੀ ਆਗੂਆਂ ਦਾ ਵੀ ਘਿਰਾਉ ਕੀਤਾ ਜਾਵੇਗਾ। ਟੋਲ ਪਲਾਜ਼ਾ ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਹੋਈ ਘਟਨਾ ਬਾਰੇ ਬੋਲਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨ ਕਦੇ ਵੀ ਅਜਿਹਾ ਕੰਮ ਨਹੀਂ ਕਰ ਸਕਦੇ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਅਸੀਂ ਸਿਰਫ਼ ਕਾਲੀਆਂ ਝੰਡੀਆਂ ਨਾਲ ਆਪਣਾ ਵਿਰੋਧ ਪਰਗਟ ਕਰਦੇ ਹਾਂ, ਤੇ ਅੱਗੇ ਵੀ ਕਰਦੇ ਰਹਾਂਗੇ।
ਭਾਜਪਾ ਆਗੂ ਆਪ ਆਖ ਚੁੱਕੇ ਹਨ ਕਿ ਹ-ਮ- ਲਾ ਕਰਨ ਵਾਲੇ ਕਿਸਾਨ ਨਹੀਂ ਸਨ। ਕਿਸਾਨ ਜਥੇਬੰਦੀਆਂ ਵੱਲੋਂ ਵੀ ਇਹ ਆਖਿਆ ਗਿਆ ਹੈ ਕਿ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਾਡਾ ਕੋਈ ਵਾਹ ਵਾਸਤਾ ਨਹੀਂ ਹੈ। ਰਾਜੇਵਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਦੀ ਹੈ ਤਾਂ , ਉਹ ਵੀ ਇਸ ਲਈ ਸਰਕਾਰ ਦਾ ਧੰਨਵਾਦ ਵੀ ਕਰਨਗੇ। ਰਾਜੇਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਹੁਣ ਜਾਣ ਬੁਝ ਕੇ ਕਿਸਾਨਾਂ ਦੇ ਅੰਦੋਲਨ ਨੂੰ ਸੱ ਟ ਮਾ -ਰ- ਨ ਲਈ ਬਿਜਲੀ ਦਾ ਬਹਾਨਾ ਬਣਾ ਰਹੀ ਹੈ।ਉਨ੍ਹਾਂ ਕਿਹਾ ਕਿ ਜਦੋਂ ਦੋ ਮਹੀਨੇ ਪਹਿਲਾਂ ਪੰਜਾਬ ਵਿੱਚ ਰੇਲਾਂ ਬਿਲਕੁਲ ਬੰਦ ਸਨ ਉਦੋਂ ਕੋਲਾ ਨਹੀਂ ਖਤਮ ਹੋਇਆ। ਉਨ੍ਹਾਂ ਕਿਹਾ ਕਿ ਦਸ ਦਿਨਾਂ ਵਿਚ ਪੰਜਾਬ ਵਿਚੋਂ ਕੋਲਾ ਖਤਮ ਨਹੀਂ ਹੋ ਸਕਦਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …